ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੰਤਰੀ ਹੰਸ ਰਾਜ ਜੋਸਨ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਖ਼ਲ ਕੀਤੀ ਹੈ। ਆਪਣੀ ਪਟੀਸ਼ਨ 'ਚ ਉਨ੍ਹਾਂ ਨੇ ਆਪਣੀ ਸੁਰੱਖਿਆ ਵਿੱਚ ਤਾਇਨਾਤ ਕਰਮੀਆਂ ਦੀ ਕਟੌਤੀ ਨੂੰ ਚੁਣੌਤੀ ਦਿੱਤੀ ਹੈ। ਹਾਈ ਕੋਰਟ ਨੇ ਇਸ ਮਾਮਲੇ 'ਚ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਜਿਸ 'ਤੇ ਸਰਕਾਰ ਨੂੰ ਆਪਣਾ ਪੱਖ ਰੱਖਣ ਲਈ 5 ਜੁਲਾਈ ਦਾ ਸਮਾਂ ਦਿੱਤਾ ਗਿਆ ਹੈ।
ਸਾਬਕਾ ਮੰਤਰੀ ਹੰਸ ਰਾਜ ਜੋਸਨ ਨੇ ਪਟੀਸ਼ਨ ਦਾਖਲ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਵਿੱਚ ਕਟੌਤੀ ਕਰ ਦਿੱਤੀ ਕਿਉਂਕਿ ਉਹ ਕਾਂਗਰਸ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ ਹਨ।ਉਨ੍ਹਾਂ ਨੇ ਕਿਹਾ ਕਿ ਜਿਸ ਦਿਨ ਉਹ ਸ਼੍ਰੋਮਣੀ ਅਕਾਲੀ ਦਲ ਵਿੱਚ ਗਏ ਹਨ, ਉਸੇ ਦਿਨ ਉਨ੍ਹਾਂ ਦੀ ਸੁਰੱਖਿਆ ਤੋਂ ਚਾਰ ਸੁਰੱਖਿਆ ਕਰਮੀਆਂ ਨੂੰ ਹਟਾ ਦਿੱਤਾ ਗਿਆ।