ਚੰਡੀਗੜ੍ਹ: ਸਾਬਕਾ ਮੰਤਰੀ ਸਾਧੂ ਸਿੰਘ ਨੂੰ 3 ਦਿਨਾਂ ਦੇ ਪੁਲਿਸ ਰਿਮਾਂਡ ਤੋਂ ਬਾਅਦ ਅੱਜ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ। ਦੱਸ ਦਈਏ ਕਿ ਸਾਬਕਾ ਮੰਤਰੀ ਦੀ ਗ੍ਰਿਫਤਾਰੀ ਤੋਂ ਬਾਅਦ ਵਿਜੀਲੈਂਸ ਨੇ ਧਰਮਸੋਤ ਨੂੰ ਮੁਹਾਲੀ ਕੋਰਟ ਵਿੱਚ ਪੇਸ਼ ਕੀਤਾ ਸੀ, ਜਿਥੇ ਕੋਰਟ ਨੇ ਧਰਮਸੋਤ ਦਾ 3 ਦਿਨ ਦਾ ਪੁਲਿਸ ਰਿਮਾਂਡ ਦਿੱਤਾ ਸੀ।
7 ਜੂਨ ਨੂੰ ਹੋਈ ਸੀ ਗ੍ਰਿਫ਼ਤਾਰੀ:ਦੱਸ ਦਈਏ ਕਿ ਜੰਗਲਾਤ ਵਿਭਾਗ ਵਿੱਚ ਘੁਟਾਲੇ (Scams in the forest department) ਮਾਮਲੇ ਵਿੱਚ ਵਿਜੀਲੈਂਸ ਨੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ 7 ਜੂਨ ਨੂੰ ਗ੍ਰਿਫ਼ਤਾਰ ਕੀਤਾ ਸੀ। ਸਾਬਕਾ ਮੰਤਰੀ ਨੂੰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਅਮਲੋਹ ਸਥਿਤ ਉਨ੍ਹਾਂ ਦੇ ਨਿਵਾਸ ਸਥਾਨ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਉਥੇ ਹੀ ਇਸੇ ਮਾਮਲੇ ਵਿੱਚ ਕਾਂਗਰਸੀ ਆਗੂ ਸੰਗਤ ਸਿੰਘ ਗਿਲਜੀਆਂ ਖਿਲਾਫ ਵੀ ਪਰਚਾ ਦਰਜ ਕੀਤਾ ਗਿਆ ਹੈ।
ਇਹ ਵੀ ਪੜੋ:Sidhu Moose Wala Murder: ਜਾਣੋ, ਕੌਣ ਹੈ ਸ਼ਾਰਪ ਸ਼ੂਟਰ ਸੌਰਭ ਮਹਾਕਾਲ ? ਸਿੱਧੂ ਮੂਸੇਵਾਲਾ ਨਾਲ ਕੀ ਸਬੰਧ ?
ਜੰਗਲਾਤ ਵਿਭਾਗ ਵਿੱਚ ਘੁਟਾਲੇ ਦੇ ਲੱਗੇ ਨੇ ਇਲਜ਼ਾਮ:ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ’ਤੇ ਜੰਗਤਾਲ ਵਿਭਾਗ ਵਿੱਚ ਘੁਟਾਲਾ ਕਰਨ ਦੇ ਇਲਜ਼ਾਮ ਲੱਗੇ ਹਨ। ਦੱਸ ਦਈਏ ਕਿ ਇਲਜ਼ਾਮ ਲੱਗੇ ਹਨ ਕਿ ਸਾਬਕਾ ਮੰਤਰੀ ਧਰਮਸੋਤ ਨੇ ਦਰਖ਼ਤ ਵੱਢਣ ਤੋਂ ਲੈ ਕੇ ਬੂਟੇ ਲਗਾਉਣ ਤਕ ਹਰ ਪਾਸੇ ਤੋਂ ਕਮਿਸ਼ਨ ਲਈ ਸੀ। ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸਮੇਂ ਸਾਧੂ ਸਿੰਘ ਧਰਮਸੋਤ ਮੰਤਰੀ ਸਨ।