ਚੰਡੀਗੜ੍ਹ: ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ (Former Cabinet Minister Sadhu Singh Dharamsot) ਅੱਜ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚੋਂ ਰਿਹਾਅ ਹੋ ਗਏ ਹਨ। ਇਸ ਦੌਰਾਨ ਕਾਂਗਰਸੀ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਸਾਧੂ ਸਿੰਘ ਧਰਮਸੋਤ ਦਾ ਸਵਾਗਤ ਕੀਤਾ। ਇਸ ਮੌਕੇ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਮੈਨੂੰ ਨਿਆਪਾਲਿਕਾ ਉਤੇ ਪੂਰਾ ਭਰੋਸਾ ਹੈ ਉਹ ਜੋ ਵੀ ਕਰੇਗਾ ਸਹੀ ਹੀ ਕਰੇਗਾ।Sadhu Singh Dharamsot released from jail.
ਦੱਸ ਦੇਈਏ ਕਿ ਜੰਗਲਾਤ ਘਪਲੇ ਵਿਚ ਫਸੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਅਜੇ ਤੱਕ ਜੇਲ੍ਹ ਪ੍ਰਸ਼ਾਸਨ ਵੱਲੋਂ ਜ਼ਮਾਨਤ ਕਾਰਨ ਅੱਜ ਪੰਜਾਬ-ਹਰਿਆਣਾ ਹਾਈ ਕੋਰਟ (Punjab Haryana High Court) ਵਿਚ ਸੁਣਵਾਈ ਹੋਈ। ਹਾਈ ਕੋਰਟ ਨੇ ਸਾਧੂ ਸਿੰਘ ਧਰਮਸੋਤ ਨੂੰ ਨਵੀਂਆਂ ਜੋੜੀਆਂ ਗਈਆਂ IPC ਦੀਆਂ ਧਾਰਾਵਾਂ ਵਿਚ ਵੀ ਜ਼ਮਾਨਤ ਦੇ ਦਿੱਤੀ ਹੈ। ਜ਼ਮਾਨਤ ਮਿਲਣ ਮਗਰੋਂ ਸਾਰੀ ਕਾਗਜ਼ੀ ਪ੍ਰਕਿਰਿਆ ਤੋਂ ਬਾਅਦ ਸਾਬਕਾ ਕਾਂਗਰਸੀ ਮੰਤਰੀ ਨੂੰ ਜੇਲ੍ਹ ਵਿਚ ਰਿਹਾਅ ਕਰ ਦਿੱਤਾ ਗਿਆ ਹੈ।
ਦੱਸ ਦੇਈਏ ਕਿ ਹਾਲ ਹੀ ਦੇ ਦਿਨ੍ਹਾਂ ਵਿਚ ਪੰਜਾਬ ਵਿਜੀਲੈਂਸ ਵੱਲੋਂ ਇਕ ਮੁਲਜ਼ਮ ਨਿਤਿਨ ਬਾਂਸਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਤੇ FIR ਵਿੱਚ ਧਾਰਾ 420, 465, 467,469 ਜੋੜੀਆਂ ਗਈਆਂ ਸਨ। ਇਹ ਧਾਰਾਵਾਂ High Court ਦੇ ਆਰਡਰ ਵਿਚ ਸ਼ਾਮਿਲ ਨਹੀਂ ਕੀਤੀਆਂ ਗਈਆਂ ਸਨ। ਇਸ ਤਕਨੀਕੀ ਪੇਚ ਕਾਰਨ ਜੇਲ੍ਹ ਪ੍ਰਸ਼ਾਸਨ ਨੇ ਅਜੇ ਤੱਕ ਧਰਮਸੋਤ ਨੂੰ ਜ਼ਮਾਨਤ ਨਹੀਂ ਦਿੱਤੀ ਸੀ। ਇਸ ਮਗਰੋਂ ਸਾਧੂ ਸਿੰਘ ਧਰਮਸੋਤ ਦੇ ਵਕੀਲ ਨੇ ਹਾਈ ਕੋਰਟ ਦਾ ਰੁਖ਼ ਕੀਤਾ ਸੀ।
ਜ਼ਿਕਰਯੋਗ ਹੈ ਕਿ ਬੀਤੀ 7 ਜੂਨ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਸਾਧੂ ਸਿੰਘ ਧਰਮਸੋਤ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ (A case of corruption) ਵਿਚ ਗ੍ਰਿਫ਼ਤਾਰ ਕੀਤਾ ਸੀ। ਉਸ 'ਤੇ ਰਿਸ਼ਵਤ ਦੇ ਬਦਲੇ ਰੁੱਖਾਂ ਨੂੰ ਕੱਟਣ ਵਿਚ ਕਮਿਸ਼ਨ ਲੈਣ ਦੋਸ਼ ਸਨ। ਉਨ੍ਹਾਂ ਦੇ ਨਾਲ ਇੱਕ ਪੱਤਰਕਾਰ ਸਮੇਤ ਕੁਝ ਸਾਥੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ। 13 ਜੂਨ ਨੂੰ ਮੁਹਾਲੀ ਅਦਾਲਤ ਨੇ ਉਸ ਨੂੰ ਕੇਸ ਵਿੱਚ 14 ਦਿਨਾਂ ਦੀ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ। ਵਿਜੀਲੈਂਸ ਬਿਊਰੋ ਨੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਖਿਲਾਫ ਵੀ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਸੀ।
ਇਹ ਵੀ ਪੜ੍ਹੋ:ਠੇਕਾ ਖੋਲ੍ਹਣ ਗਈ ਆਬਕਾਰੀ ਵਿਭਾਗ ਦੀ ਟੀਮ ਨੂੰ ਲੋਕਾਂ ਨੇ ਦੌੜਾ ਦੌੜਾ ਕੇ ਕੁੱਟਿਆ