ਪੰਜਾਬ

punjab

ETV Bharat / city

ਅਨਸੂਚਿਤ ਜਾਤੀ ਦੇ ਨੌਜਵਾਨਾਂ ਲਈ ਮੁਫ਼ਤ ਡੇਅਰੀ ਸਿਖਲਾਈ ਕੋਰਸ 14 ਤੋਂ - free dairy training course for unscheduled

ਡੇਅਰੀ ਵਿਕਾਸ ਵਿਭਾਗ ਪੰਜਾਬ ਵੱਲੋਂ ਅਨਸੂਚਿਤ ਜਾਤੀ ਦੇ ਨੌਜਵਾਨਾਂ ਲਈ ਦੋ ਹਫ਼ਤਿਆਂ ਦੇ ਡੇਅਰੀ ਸਿਖਲਾਈ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ, ਜਿਸ ਦਾ ਪਹਿਲਾ ਬੈਚ 14 ਦਸੰਬਰ ਤੋਂ ਸਾਰੇ ਸਿਖਲਾਈ ਸੈਂਟਰਾਂ 'ਤੇ ਸ਼ੁਰੂ ਕੀਤਾ ਜਾ ਰਿਹਾ ਹੈ।

ਅਨਸੂਚਿਤ ਜਾਤੀ ਦੇ ਨੌਜਵਾਨਾਂ ਲਈ ਮੁਫ਼ਤ ਡੇਅਰੀ ਸਿਖਲਾਈ ਕੋਰਸ 14 ਤੋਂ
ਅਨਸੂਚਿਤ ਜਾਤੀ ਦੇ ਨੌਜਵਾਨਾਂ ਲਈ ਮੁਫ਼ਤ ਡੇਅਰੀ ਸਿਖਲਾਈ ਕੋਰਸ 14 ਤੋਂ

By

Published : Dec 7, 2020, 10:08 PM IST

ਚੰਡੀਗੜ੍ਹ: ਡੇਅਰੀ ਵਿਕਾਸ ਵਿਭਾਗ ਪੰਜਾਬ ਵੱਲੋਂ ਅਨਸੂਚਿਤ ਜਾਤੀ ਦੇ ਨੌਜਵਾਨਾਂ ਲਈ ਦੋ ਹਫ਼ਤਿਆਂ ਦੇ ਡੇਅਰੀ ਸਿਖਲਾਈ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ, ਜਿਸ ਦਾ ਪਹਿਲਾ ਬੈਚ 14 ਦਸੰਬਰ ਤੋਂ ਸਾਰੇ ਸਿਖਲਾਈ ਸੈਂਟਰਾਂ 'ਤੇ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸਿਖਲਾਈ ਪ੍ਰੋਗਰਾਮ ਦੌਰਾਨ ਕੋਵਿਡ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ। ਜੇਕਰ ਕੋਵਿਡ ਦੇ ਹਾਲਾਤ ਠੀਕ ਰਹਿੰਦੇ ਹਨ ਤਾਂ ਚਾਰ ਹੋਰ ਬੈਚ ਵੀ ਸਾਰੇ ਸਿਖਲਾਈ ਕੇਂਦਰਾਂ ਤੇ ਚਲਾਏ ਜਾਣਗੇ, ਜਿਸ ਵਿੱਚ ਅਨਸੂਚਿਤ ਜਾਤੀ ਨਾਲ ਸਬੰਧਤ ਸਿਖਿਆਰਥੀਆਂ ਨੂੰ ਮੁਫ਼ਤ ਡੇਅਰੀ ਸਿਖਲਾਈ ਦਿੱਤੀ ਜਾਵੇਗੀ। ਇਸ ਸਿਖਲਾਈ ਦੌਰਾਨ ਸਿਖਿਆਰਥੀਆਂ ਨੂੰ ਮੁਫ਼ਤ ਰਿਫ਼ਰੈਸ਼ਮੈਂਟ ਅਤੇ ਖਾਣੇ ਤੋਂ ਇਲਾਵਾ ਵਜ਼ੀਫ਼ਾ ਵੀ ਦਿੱਤਾ ਜਾਵੇਗਾ।

ਜਾਣਕਾਰੀ ਦਿੰਦਿਆਂ ਕਰਨੈਲ ਸਿੰਘ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਨੇ ਦੱਸਿਆ ਕਿ ਵਿਭਾਗ ਵੱਲੋਂ ਸਿਖਲਾਈ ਪ੍ਰੋਗਰਾਮ ਦੌਰਾਨ ਦੁਧਾਰੂ ਪਸ਼ੂਆਂ ਦੀ ਖ਼ਰੀਦ ਤੋਂ ਲੈ ਕੇ ਖਾਦ ਖ਼ੁਰਾਕ, ਨਸਲ ਸੁਧਾਰ, ਸਾਂਭ-ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਵੇਗੀ ਅਤੇ ਸਿਖਿਆਰਥੀਆਂ ਨੂੰ ਵਿਭਾਗੀ ਲਿਟਰੇਚਰ ਮੁਫ਼ਤ ਦਿੱਤਾ ਜਾਵੇਗਾ।

ਇਨ੍ਹਾਂ ਸਿਖਿਆਰਥੀਆਂ ਦੀ ਚੋਣ ਜ਼ਿਲ੍ਹਾ ਪੱਧਰ ’ਤੇ ਵਿਭਾਗੀ ਕਮੇਟੀਆਂ ਵੱਲੋਂ ਕੀਤੀ ਜਾਵੇਗੀ। ਇਸ ਲਈ ਸਮੂਹ ਅਨਸੂਚਿਤ ਜਾਤੀ ਨਾਲ ਸਬੰਧਤ ਦੁੱਧ ਉਤਪਾਦਕਾਂ/ਡੇਅਰੀ ਕਿਸਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਤੁਰੰਤ ਆਪਣੇ ਜ਼ਿਲ੍ਹੇ ਦੇ ਡਿਪਟੀ ਡਾਇਰੈਕਟਰ ਡੇਅਰੀ ਦੇ ਦਫ਼ਤਰ ਜਾਂ ਆਪਣੇ ਜ਼ਿਲ੍ਹੇ ਵਿੱਚ ਪੈਂਦੇ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵਿੱਚ ਬਿਨੈ ਪੱਤਰ ਦੇਣ ਤਾਂ ਜੋ ਉਨ੍ਹਾਂ ਦਾ ਬਿਨੈ ਪੱਤਰ ਵਿਭਾਗੀ ਕਮੇਟੀ ਵਿੱਚ ਵਿਚਾਰਿਆ ਜਾ ਸਕੇ।

ABOUT THE AUTHOR

...view details