ਪੰਜਾਬ

punjab

ਨਨਕਾਣਾ ਸਾਹਿਬ ਲਈ ਜੱਥੇ ਨੂੰ ਪ੍ਰਵਾਨਗੀ ਨਾ ਦੇ ਕੇ ਆਪਣੀ ਫਿਰਕੂ ਸੋਚ ਮੋਦੀ ਸਰਕਾਰ ਨੇ ਕੀਤੀ ਪ੍ਰਗਟ

By

Published : Feb 22, 2021, 10:19 PM IST

ਸੂਬਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਸਥਾਨਕ ਸਰਕਾਰੀ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਜਿੱਤ ਵਿਚ ਅਹਿਮ ਭੁਮਿਕਾ ਨਿਭਾਉਣ ਵਾਲੀ ਸਟੇਟ ਉਮੀਦਵਾਰ ਚੋਣ ਕਮੇਟੀ ਅਤੇ ਵੱਖ ਵੱਖ ਜ਼ਿਲਿਆਂ ਵਿਚ ਤਾਇਨਾਤ ਪਾਰਟੀ ਆਬਜਰਵਰਾਂ ਨਾਲ ਇਕ ਬੈਠਕ ਕਰਕੇ ਉਨ੍ਹਾਂ ਨੂੰ ਚੋਣਾਂ ਦੌਰਾਨ ਸਖ਼ਤ ਮਿਹਨਤ ਕਰਕੇ ਜਿੱਤ ਪ੍ਰਾਪਤ ਕਰਨ ਲਈ ਵਧਾਈ ਦਿੱਤੀ।

ਜਾਖੜ
ਜਾਖੜ

ਚੰਡੀਗੜ੍ਹ: ਸਥਾਨਕ ਸਰਕਾਰੀ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਜਿੱਤ ਵਿਚ ਅਹਿਮ ਭੁਮਿਕਾ ਨਿਭਾਉਣ ਵਾਲੀ ਸਟੇਟ ਉਮੀਦਵਾਰ ਚੋਣ ਕਮੇਟੀ ਅਤੇ ਵੱਖ ਵੱਖ ਜ਼ਿਲਿਆਂ ਵਿਚ ਤਾਇਨਾਤ ਪਾਰਟੀ ਆਬਜਰਵਰਾਂ ਨਾਲ ਇਕ ਬੈਠਕ ਕਰਕੇ ਸੂਬਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਉਨ੍ਹਾਂ ਨੂੰ ਚੋਣਾਂ ਦੌਰਾਨ ਸਖ਼ਤ ਮਿਹਨਤ ਕਰਕੇ ਜਿੱਤ ਪ੍ਰਾਪਤ ਕਰਨ ਲਈ ਵਧਾਈ ਦਿੱਤੀ। ਇਸ ਮੌਕੇ ਕਾਂਗਰਸ ਦੇ ਸੂਬਾ ਇੰਜਾਰਜ ਹਰੀਸ਼ ਰਾਵਤ ਵੀ ਵਿਸੇਸ਼ ਤੌਰ ਤੇ ਹਾਜਰ ਹੋਏ ਜਿੰਨਾਂ ਨੇ ਇਸ ਜਿੱਤ ਲਈ ਪੰਜਾਬ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਪਾਰਟੀ ਕੇਡਰ ਨੂੰ ਹੋਰ ਮਿਹਨਤ ਨਾਲ ਅਗਲੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਆਰੰਭਨ ਲਈ ਕਿਹਾ।

ਲੋਕਾਂ ਪ੍ਰਤੀ ਜਿੰਮੇਵਾਰੀ 'ਚ ਵਾਧਾ

ਇਸ ਮੌਕੇ ਆਪਣੇ ਸੰਬੋਧਨ ਵਿਚ ਸੁਨੀਲ ਜਾਖੜ ਨੇ ਕਿਹਾ ਕਿ ਲਾਲ ਸਿੰਘ ਦੀ ਅਗਵਾਈ ਵਾਲੀ ਸਟੇਟ ਸਿਲੈਕਸ਼ਨ ਕਮੇਟੀ ਵੱਲੋਂ ਚੰਗੇ ਉਮੀਦਵਾਰਾਂ ਦੀ ਚੋਣ ਅਤੇ ਆਬਜਰਵਰਾਂ ਵੱਲੋਂ ਬਰੀਕੀ ਨਾਲ ਚੋਣ ਮੁਹਿੰਮ ਨੂੰ ਚਲਾਉਣ ਦਾ ਹੀ ਨਤੀਜਾ ਹੈ ਕਿ ਪੰਜਾਬ ਦੇ ਲੋਕਾਂ ਨੇ ਪਾਰਟੀ ਵਿਚ ਵਿਸਵਾਸ਼ ਜਤਾਇਆ ਹੈ ਅਤੇ ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿਚ ਪਾਰਟੀ ਨੂੰ ਵੱਡਾ ਮਾਣ ਬਖ਼ਸਿਆ ਹੈ।

ਜਾਖੜ ਨੇ ਕਿਹਾ ਕਿ ਬੇਸ਼ਕ ਪਾਰਟੀ ਇਸ ਜਿੱਤ ਨਾਲ ਆਪਣੇ ਕੰਮ ਕਰਨ ਦੀ ਰਫ਼ਤਾਰ ਘੱਟ ਕਰਨ ਦੀ ਬਜਾਏ ਹੋਰ ਤੇਜ ਕਰੇਗੀ ਕਿਉਂਕਿ ਇਸ ਜਿੱਤ ਨਾਲ ਪਾਰਟੀ ਦੀ ਆਪਣੇ ਲੋਕਾਂ ਪ੍ਰਤੀ ਜਿੰਮੇਵਾਰੀ ਹੋਰ ਵੱਧ ਗਈ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਪਾਰਟੀ ‘2022 ਲਈ ਕੈਪਟਨ’ ਦੇ ਨਾਅਰੇ ਨੂੰ ਸੱਚ ਕਰਨ ਲਈ ਪੰਜਾਬ ਸਰਕਾਰ ਦੀਆਂ ਸਕੀਮਾਂ, ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਘਰ ਘਰ ਤੱਕ ਲੈ ਕੇ ਜਾਵੇਗੀ। ਉਨ੍ਹਾਂ ਨੇ ਇਸ ਮੌਕੇ ਇਹ ਵੀ ਕਿਹਾ ਕਿ ਇੰਨਾਂ ਚੋਣਾਂ ਵਿਚ ਪਾਰਟੀ ਦੇ ਉਲਟ ਜਾ ਕੇ ਕੰਮ ਕਰਨ ਵਾਲਿਆਂ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ।

ਭਾਜਪਾ ਨੇ ਆਮ ਲੋਕਾਂ ਨੂੰ ਪੂਰੀ ਤਰ੍ਹਾਂ ਨਾਲ ਵਿਸਾਰਾ

ਸੂਬਾ ਕਾਂਗਰਸ ਪ੍ਰਧਾਨ ਨੇ ਇਸ ਮੌਕੇ ਵਿਰੋਧੀ ਪਾਰਟੀਆਂ ਦੀ ਗੱਲ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਅਤੀਤ ਵਿਚ ਨਿਭਾਈ ਪੰਜਾਬ ਵਿਰੋਧੀ ਭੁਮਿਕਾ ਕਾਰਨ ਹੀ ਉਨ੍ਹਾਂ ਨੂੰ ਮੂੰਹ ਦੀ ਖਾਣੀ ਪਈ ਹੈ। ਉਨ੍ਹਾਂ ਨੇ ਕਿਹਾ ਕਿ ਭਾਜਪਾ ਨੇ ਮਹਿੰਗਾਈ ਤੇ ਕਿਸਾਨੀ ਦੇ ਮੁੱਦੇ 'ਤੇ ਆਮ ਲੋਕਾਂ ਨੂੰ ਪੂਰੀ ਤਰ੍ਹਾਂ ਨਾਲ ਵਿਸਾਰ ਦਿੱਤਾ ਹੈ ਅਤੇ ਸਿਰਫ ਕਾਰਪੋਰੇਟਾਂ ਲਈ ਕੰਮ ਕਰ ਰਹੀ ਹੈ। ਇਸੇ ਤਰ੍ਹਾਂ ਆਪ ਪਾਰਟੀ ਜਿਸ ਕੋਲ ਨਾ ਤਾਂ ਕੋਈ ਆਗੂ ਹੈ ਅਤੇ ਨਾ ਹੀ ਪੰਜਾਬ ਲਈ ਕੋਈ ਨੀਤੀ ਹੈ ਅਤੇ ਇਹ ਪਾਰਟੀ ਪੰਜਾਬ ਵਿਚ ਭਾਜਪਾ ਦੀ ਬੀ ਟੀਮ ਵਜੋਂ ਹੀ ਵਿਚਰ ਰਹੀ ਹੈ।

ਕਾਂਗਰਸ ਦੇ ਹੱਕ ਵਿੱਚ ਫਤਵਾ

ਅਕਾਲੀ ਦਲ ਦੀ ਗੱਲ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਇਸ ਪਾਰਟੀ ਦੀ 10 ਸਾਲ ਭਾਜਪਾ ਦੀ ਭਾਈਵਾਲੀ ਨਾਲ ਰਾਜ ਵਿਚ ਸਰਕਾਰ ਰਹੀ ਪਰ ਇਹ ਸਰਕਾਰ ਲੋਕਾਂ ਨਾਲੋਂ ਟੁੱਟੀ ਰਹੀ ਇਸੇ ਕਾਰਨ ਅੱਜ ਇਸ ਪਾਰਟੀ ਨਾਲੋਂ ਲੋਕ ਟੁੱਟ ਗਏ ਹਨ। ਉਨ੍ਹਾਂ ਨੇ ਕਿਹਾ ਕਿ ਦੂਜੇ ਪਾਸੇ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ, ਆਰਥਿਕ ਮੰਦੀ ਅਤੇ ਕੇਂਦਰ ਦੇ ਪੰਜਾਬ ਪ੍ਰਤੀ ਮਤਰੇਈ ਮਾਂ ਵਾਲੇ ਸਲੂਕ ਦੌਰਾਨ ਵੀ ਸੂਬੇ ਦੇ ਵਿਕਾਸ ਦੀ ਗਤੀ ਘੱਟਣ ਨਹੀਂ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਜਾਣਦੇ ਹਨ ਕਿ ਇਸ ਮੁਸਕਿਲ ਦੌਰ ਵਿਚ ਕੈਪਟਨ ਅਮਰਿੰਦਰ ਸਿੰਘ ਵਰਗਾ ਸਮੱਰਥ ਆਗੂ ਹੀ ਰਾਜ ਨੂੰ ਸਹੀ ਅਗਵਾਈ ਦੇ ਸਕਦਾ ਹੈ ਇਸੇ ਲਈ ਉਨ੍ਹਾਂ ਨੇ ਕਾਂਗਰਸ ਦੇ ਹੱਕ ਵਿੱਚ ਫਤਵਾ ਦਿੱਤਾ ਹੈ।

ਭਾਜਪਾ ਨੇ ਫਿਰਕੂ ਸੋਚ ਦਾ ਕੀਤਾ ਪ੍ਰਗਟਾਵਾ

ਇਸ ਮੌਕੇ ਸੁਨੀਲ ਜਾਖੜ ਨੇ ਕੇਂਦਰ ਸਰਕਾਰ ਦੇ ਅੜੀਅਲ ਰਵਈਏ ਦੀ ਗੱਲ ਕਰਦਿਆਂ ਕਿਹਾ ਕਿ ਸੰਘਰਸ਼ ਕਰ ਰਹੇ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਕੇਂਦਰ ਸਰਕਾਰ ਨੇ ਨਨਕਾਣਾ ਸਾਹਿਬ ਜਾਣ ਲਈ ਸਿੱਖ ਜੱਥੇ ਨੂੰ ਆਗਿਆ ਨਾ ਦੇ ਕੇ ਆਪਣੀ ਫਿਰਕੂ ਸੋਚ ਦਾ ਹੀ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਪੰਜਾਬ ਨੂੰ ਦਬਾਉਣ ਲਈ ਹਰ ਹੀਲਾ ਵਰਤ ਰਹੀ ਹੈ ਪਰ ਪੰਜਾਬ ਲੋਕਤਾਂਤਰਿਕ ਤਰੀਕੇ ਨਾਲ ਆਪਣਾ ਸੰਘਰਸ਼ ਜਾਰੀ ਰੱਖੇਗਾ।

ABOUT THE AUTHOR

...view details