ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਸਰਕਾਰ ਦੀ ਸ਼ੁਰੂਆਤ 10 ਮੰਤਰੀਆਂ ਨਾਲ ਕਰਨ ਦਾ ਫੈਸਲਾ ਲਿਆ ਹੈ (maan govt starts with 10 ministers)। ਵਿਧਾਨ ਸਭਾ ਵਿੱਚ 92 ਵਿਧਾਇਕਾਂ ਵਾਲੀ ਇਸ ਪਾਰਟੀ ਨੂੰ ਮੰਤਰੀ ਮੰਡਲ ਬਣਾਉਣ ਲਈ ਕਾਫੀ ਮਿਹਨਤ ਕਰਨੀ ਪਈ ਤੇ ਇਸ ਦੌਰਾਨ ਜ਼ਿਆਦਾਤਰ ਅਜਿਹੇ ਚਿਹਰਿਆਂ ਨੂੰ ਸਾਹਮਣੇ ਲਿਆਂਦਾ ਗਿਆ, ਜਿਨ੍ਹਾਂ ਦੇ ਨਾਵਾਂ ਬਾਰੇ ਮੰਤਰੀ ਮੰਡਲ ਵਿੱਚ ਸ਼ਾਮਲ ਕੀਤੇ ਜਾਣ ਬਾਰੇ ਪਿਛਲੇ ਦਿਨੀਂ ਕੋਈ ਚਰਚਾ ਤੱਕ ਵੀ ਨਹੀਂ ਰਹੀ। ਇਨ੍ਹਾਂ ਵਿੱਚੋਂ ਹੀ ਇੱਕ ਹਨ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ। ਆਓ ਜਾਣਦੇ ਹਾਂ ਉਨ੍ਹਾਂ ਬਾਰੇ ਕੁਝ ਅਹਿਮ ਜਾਣਕਾਰੀਆਂ (career of kuldeep dhaliwal)........
ਕਾਮਰੇਡ, ਕਾਂਗਰਸੀ ਤੋਂ ਹੁੰਦਿਆਂ ਆਪ ਦੇ ਬਣੇ ਮੰਤਰੀ
ਕੁਲਦੀਪ ਸਿੰਘ ਧਾਲੀਵਾਲ 'ਆਪ' ਸਰਕਾਰ ਵੱਲੋਂ ਮੰਤਰੀ ਬਣੇ ਹਨ। ਇਸ ਤੋਂ ਪਹਿਲਾਂ ਉਹ ਕਦੇ ਕਾਂਗਰਸੀ ਹੁੰਦੇ ਸੀ। ਕੁਲਦੀਪ ਸਿੰਘ ਧਾਲੀਵਾਲ ਪੜ੍ਹਾਈ ਵੇਲੇ ਤੋਂ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਦੇ ਸਮਰਥਕ ਰਹੇ ਅਤੇ ਫਿਰ ਕਾਂਗਰਸ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਨੇ ਸੀਪੀਆਈ (ਐਮਐਲ) ਦੇ ਸਮਰਥਕ ਵਜੋਂ ਅੱਤਵਾਦ ਦਾ ਵੀ ਵਿਰੋਧ ਕੀਤਾ, ਇਸੇ ਕਾਰਨ ਉਹ ਅੱਤਵਾਦੀਆਂ ਦੀ ਹਿੱਟ ਲਿਸਟ 'ਚ ਸਨ, 1990 'ਚ ਉਹ ਕਾਂਗਰਸ 'ਚ ਸ਼ਾਮਲ ਹੋਏ। ਫੇਰ ਉਹ ਵਿਦੇਸ਼ ਗਏ ਤੇ ਵਾਪਸ ਆਉਣ ’ਤੇ ਮੁੜ ਕਾਂਗਰਸ ਨਾਲ ਜੁੜੇ ਤੇ ਬਾਅਦ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।
ਸਿਆਸੀ ਸਫਰ
ਕਤਲ ਦਾ ਕੇਸ ਦਰਜ ਹੋਣ ’ਤੇ ਅਜਨਾਲਾ ਨੂੰ ਡਰ-ਮੁਕਤ ਬਣਾਉਣ ਦਾ ਨਾਅਰਾ ਦਿੱਤਾ ਗਿਆ ਅਜਨਾਲਾ ਤੋਂ ਵਿਧਾਨ ਸਭਾ ਪਹੁੰਚੇ ਕੁਲਦੀਪ ਸਿੰਘ ਧਾਲੀਵਾਲ ਨੇ ਸ਼ਨੀਵਾਰ ਨੂੰ ਮੰਤਰੀ ਵਜੋਂ ਸਹੁੰ ਚੁੱਕੀ। ਉਨ੍ਹਾਂ 2019 'ਚ 'ਆਪ' ਦੀ ਤਰਫੋਂ ਲੋਕ ਸਭਾ ਚੋਣ ਲੜੀ, ਪਰ ਹਾਰ ਗਏ। ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ, ਕੁਲਦੀਪ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀਪੀਸੀਸੀ) ਦੇ ਮੈਂਬਰ ਸਨ। ਕੁਲਦੀਪ ਪੰਜਾਬ ਰਾਜ ਅਧੀਨ ਸੇਵਾ ਚੋਣ ਬੋਰਡ ਦੇ ਚੇਅਰਮੈਨ ਵੀ ਸਨ। 'ਆਪ' ਨੇ ਉਨ੍ਹਾਂ ਨੂੰ 2019 ਦੀਆਂ ਲੋਕ ਸਭਾ ਚੋਣਾਂ 'ਚ ਉਮੀਦਵਾਰ ਬਣਾਇਆ, ਪਰ ਉਹ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਔਜਲਾ ਤੋਂ ਹਾਰ ਗਏ।