ਚੰਡੀਗੜ੍ਹ:ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਭਗੌੜੇ ਗੈਂਗਸਟਰ ਦੀਪਕ ਟੀਨੂੰ ਦੀ ਪ੍ਰੇਮਿਕਾ ਨੂੰ ਪੰਜਾਬ ਪੁਲਿਸ ਨੇ ਮੁੰਬਈ ਏਅਰਪੋਰਟ ਤੋਂ ਗ੍ਰਿਫ਼ਤਾਰ (gangster Deepak Tinu Girlfriend arrested) ਕਰ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਫੜੀ ਗਈ ਔਰਤ ਦੀ ਪਛਾਣ ਜਤਿੰਦਰ ਕੌਰ ਉਰਫ ਜੋਤੀ ਦਿਓਲ ਵਜੋਂ ਹੋਈ ਹੈ ਜੋ ਕਿ ਮੁੰਬਈ ਤੋਂ ਮਾਲਦੀਵ ਭੱਜਣ ਦੀ ਕੋਸ਼ਿਸ਼ ਕਰ ਰਹੀ ਸੀ। ਦੱਸ ਦਈਏ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਸਾਥੀ ਗੈਂਗਸਟਰ ਦੀਪਕ ਟੀਨੂੰ 1 ਅਕਤੂਬਰ ਦੀ ਰਾਤ ਨੂੰ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋ ਗਿਆ ਸੀ।
ਇਹ ਵੀ ਪੜੋ:ਭਾਗਵਤ ਗੀਤਾ ਦਾ ਸੰਦੇਸ਼
ਡੀਜੀਪੀ ਨੇ ਕੀਤਾ ਟਵੀਟ:ਇਸ ਸਬੰਧੀ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਦੇ ਹੋਏ ਲਿਖਿਆ ਕਿ ‘ਪੰਜਾਬ ਪੁਲਿਸ ਤੇ ਏਜੀਟੀਐਫ ਨੇ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋਏ ਗੈਂਗਸਟਰ ਦੀਪਕ ਟੀਨੂੰ ਦੀ ਮਹਿਲਾ ਸਾਥੀ ਨੂੰ ਮੁੰਬਈ ਏਅਰਪੋਰਟ ਤੋਂ ਗ੍ਰਿਫਤਾਰ ਕਰ ਲਿਆ ਹੈ। ਉਹਨਾਂ ਅੱਗੇ ਲਿਖਿਆ ਕਿ ਜਦੋਂ ਗੈਂਗਸਟਰ ਫਰਾਰ ਹੋਇਆ ਸੀ ਤਾਂ ਇਹ ਮਹਿਲਾਂ ਮੁਲਜ਼ਮ ਉਸ ਨੇ ਨਾਲ ਸੀ ਜੋ ਕਿ ਮਾਲਦੀਵ ਜਾ ਰਹੀ ਸੀ। ਟੀਨੂੰ ਨੂੰ ਗ੍ਰਿਫ਼ਤਾਰ ਕਰ ਲਈ ਜਾਂਚ ਜਾਰੀ ਹੈ।
5 ਦਿਨ ਦੇ ਪੁਲਿਸ ਰਿਮਾਂਡ 'ਤੇ ਮੁਲਜ਼ਮ ਜੋਤੀ: ਗ੍ਰਿਫ਼ਤਾਰੀ ਹੋਣ ਤੋਂ ਬਾਅਦ ਮੁਲਜ਼ਮ ਜਸਪ੍ਰੀਤ ਕੌਰ ਉਰਫ਼ ਜੋਤੀ ਨੂੰ ਪੁਲਿਸ ਨੇ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤੇ, ਜਿੱਥੇ ਅਦਾਲਤ ਨੇ ਉਸ ਨੂੰ 5 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। ਦੱਸ ਦਈਏ ਕਿ ਹੁਣ 14 ਅਕਤੂਬਰ ਨੂੰ ਉਸ ਨੂੰ ਦੁਬਾਰਾ ਪੇਸ਼ ਕੀਤਾ ਜਾਵੇਗਾ।