ਪੰਜਾਬ

punjab

ETV Bharat / city

ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਲਗਾਤਾਰ ਪੁੱਛਗਿੱਛ ਜਾਰੀ, ਖੋਲ੍ਹੇ ਕਈ ਰਾਜ ! - interrogated in Sidhu Moose Wala murder case

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ’ਚ ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਪੁਲਿਸ ਵੱਲੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਪੁੱਛਗਿੱਛ ਦੌਰਾਨ ਲਾਰੈਂਸ ਬਿਸ਼ਨੋਈ ਨੇ ਮਾਮਲੇ ਸਬੰਧੀ ਕਈ ਰਾਜ ਖੋਲ੍ਹੇ ਹਨ।

ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਲਗਾਤਾਰ ਪੁੱਛਗਿੱਛ ਜਾਰੀ
ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਲਗਾਤਾਰ ਪੁੱਛਗਿੱਛ ਜਾਰੀ

By

Published : Jun 16, 2022, 11:12 AM IST

ਚੰਡੀਗੜ੍ਹ:ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ’ਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਮਾਨਸਾ ਪੁਲਿਸ ਪੰਜਾਬ ਲੈ ਕੇ ਆਈ ਅਤੇ ਅਦਾਲਤ ਚ ਪੇਸ਼ ਕਰ ਲਾਰੈਂਸ ਬਿਸ਼ਨੋਈ ਦਾ ਪੁਲਿਸ ਵੱਲੋਂ 7 ਦਿਨਾਂ ਦਾ ਰਿਮਾਂਡ ਹਾਸਿਲ ਕੀਤਾ ਗਿਆ ਹੈ। ਜਿਸ ਦੇ ਬਾਅਦ ਤੋਂ ਹੀ ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

'ਪੁੱਛਗਿੱਛ ਦੌਰਾਨ ਲਾਰੈਂਸ ਨੇ ਖੋਲ੍ਹੇ ਕਈ ਰਾਜ਼': ਦੱਸ ਦਈਏ ਕਿ ਬੀਤੇ ਦਿਨ ਤੋਂ ਹੀ ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਸੂਤਰਾਂ ਤੋਂ ਸਾਹਮਣੇ ਆਇਆ ਹੈ ਕਿ ਪੁੱਛਗਿੱਛ ਦੌਰਾਨ ਲਾਰੈਂਸ ਬਿਸ਼ਨੋਈ ਨੇ ਮਾਮਲੇ ਸਬੰਧੀ ਕਈ ਰਾਜ ਖੋਲ੍ਹੇ ਹਨ। ਨਾਲ ਹੀ ਮਾਮਲੇ ਦਾ ਮਾਸਟਰ ਮਾਈਂਡ ਗੋਲਡੀ ਸਬੰਧਿਤ ਵੀ ਲਾਰੈਂਸ ਬਿਸ਼ਨੋਈ ਨੇ ਕਈ ਖੁਲਾਸੇ ਕੀਤੇ। ਸੂਤਰਾਂ ਮੁਤਾਬਿਕ ਲਾਰੈਂਸ ਨੇ ਗੋਲਡੀ ਬਰਾੜ ਨਾਲ ਆਪਣੇ ਸਬੰਧਾਂ ਦਾ ਵੀ ਖੁਲਾਸਾ ਕੀਤਾ। ਸੂਤਰਾਂ ਦੀ ਮੰਨੀਏ ਤਾਂ ਕਈ ਗਾਇਕਾਂ ਤੋਂ ਰੰਗਦਾਰੀ ਲੈਣ ਦੀ ਵੀ ਗੱਲ ਨੂੰ ਕਬੂਲੀ ਹੈ।

'ਕਤਲ ਤੋਂ ਬਾਅਦ ਦਫਨਾਏ ਗਏ ਸੀ ਹਥਿਆਰ': ਸੂਤਰਾਂ ਤੋਂ ਇਹ ਵੀ ਪਤਾ ਲੱਗਾ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਹਥਿਆਰ ਨੂੰ ਦਫਨਾ ਦਿੱਤਾ ਗਿਆ ਸੀ। ਹਥਿਆਰ ਨੂੰ ਹਮਲਾਵਰ ਜਿਆਦਾ ਦੂਰ ਤੱਕ ਨਹੀਂ ਲੈ ਕੇ ਗਏ ਸੀ। ਪੁਲਿਸ ਜਲਦ ਹੀ ਹਥਿਆਰ ਨੂੰ ਬਰਾਮਦ ਕਰ ਸਕਦੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਹਰਿਆਣਾ ਬਾਰਡਰ ਕੋਲ ਮਿੱਟੀ ’ਚ ਹਥਿਆਰ ਨੂੰ ਦਫਨ ਕੀਤੇ ਗਏ ਹਨ।

ਲਾਰੈਂਸ ਬਿਸ਼ਨੋਈ ਦਾ 7 ਦਿਨਾਂ ਦਾ ਰਿਮਾਂਡ:ਦੱਸ ਦਈਏ ਕਿ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਲਾਰੈਂਸ ਬਿਸ਼ਨੋਈ ਨੂੰ ਮਾਨਸਾ ਪੁਲਿਸ ਵੱਲੋ ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਦੀ ਪ੍ਰਵਾਨਗੀ ਤੋਂ ਬਾਅਦ ਮਾਨਸਾ ਲਿਆਂਦਾ ਗਿਆ ਸੀ। ਜਿੱਥੇ ਪੰਜਾਬ ਪੁਲਿਸ ਬੀਤੇ ਦਿਨ ਹੀ ਤੜਕਸਾਰ ਬਿਸ਼ਨੋਈ ਨੂੰ ਮਾਨਸਾ ਅਦਾਲਤ 'ਚ ਪੇਸ਼ ਕਰਕੇ ਸੱਤ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ।

7 ਦਿਨਾਂ ਦੀ ਰਿਮਾਂਡ ’ਤੇ ਪਵਨ ਅਤੇ ਨਸੀਬ:ਕਾਬਿਲੇਗੌਰ ਹੈ ਕਿ ਬੀਤੇ ਦਿਨ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਕਤਲ ਮਾਮਲੇ ਨਾਲ ਸਬੰਧਿਤ ਪੁਲਿਸ ਵੱਲੋਂ ਹਰਿਆਣਾ ਦੇ ਫਤਿਹਾਬਾਦ ਤੋਂ ਪਿਛਲੇ ਦਿਨੀਂ ਗ੍ਰਿਫ਼ਤਾਰ ਕੀਤੇ ਗਏ ਨਸੀਬ ਖ਼ਾਨ ਅਤੇ ਪਵਨ ਬਿਸ਼ਨੋਈ ਨੂੰ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਉਨ੍ਹਾਂ ਨੂੰ ਅਦਾਲਤ ਵੱਲੋਂ 7 ਦਿਨ ਦੇ ਪੁਲਿਸ ਰਿਮਾਂਡ ਤੇ ਭੇਜਿਆ ਗਿਆ ਹੈ।

29 ਮਈ ਨੂੰ ਮੂਸੇਵਾਲਾ ਦਾ ਬੇਰਹਿਮੀ ਨਾਲ ਕਤਲ: ਦੱਸ ਦਈਏ ਕਿ ਸੂਬਾ ਸਰਕਾਰ ਵੱਲੋਂ ਸੁਰੱਖਿਆ ਵਾਪਸ ਲੈਣ ਤੋਂ ਇਕ ਦਿਨ ਬਾਅਦ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦਾ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਅਣਪਛਾਤੇ ਹਮਲਾਵਰਾਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਘਟਨਾ ਸਮੇਂ ਮੂਸੇਵਾਲਾ ਦਾ ਭਰਾ ਅਤੇ ਦੋਸਤ ਵੀ ਉਨ੍ਹਾਂ ਦੀ ਗੱਡੀ 'ਚ ਸਵਾਰ ਸਨ, ਜੋ ਹਮਲੇ 'ਚ ਜ਼ਖਮੀ ਹੋ ਗਏ। ਹਮਲਾਵਰਾਂ ਨੇ ਮੂਸੇਵਾਲਾ 'ਤੇ ਕਰੀਬ 30 ਰਾਊਂਡ ਫਾਇਰ ਕੀਤੇ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਇਹ ਵੀ ਪੜੋ:ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਹੰਗਾਮਾ, ਇਨਸਾਫ਼ ਲਈ ਬਜ਼ੁਰਗ ਨੇ ਕੱਪੜੇ...

ABOUT THE AUTHOR

...view details