ਚੰਡੀਗੜ੍ਹ: ਪੰਜਾਬ ਵਿੱਚ ਵੱਡੀ ਗੈਂਗਵਾਰ ਹੋਣ ਦੀ ਸੰਭਾਵਨਾ ਵਧਦੀ ਜਾ ਰਹੀ ਹੈ। ਰਾਜਸਥਾਨ ਦੇ ਨਾਗੌਰ 'ਚ ਦਿਨ ਦਿਹਾੜੇ ਆਏ ਸੰਦੀਪ ਬਿਸ਼ਨੋਈ ਦੀ ਬਾਈਕ ਸਵਾਰ ਬਦਮਾਸ਼ਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਹਮਲੇ 'ਚ ਸੰਦੀਪ ਨੂੰ 9 ਗੋਲੀਆਂ ਲੱਗੀਆਂ, ਜਦਕਿ ਉਸ ਦੇ ਦੋ ਸਾਥੀ ਗੰਭੀਰ ਰੂਪ 'ਚ ਜ਼ਖਮੀ ਹੋ ਗਏ। ਹੁਣ ਬੰਬੀਹਾ ਗਰੁੱਪ ਨੇ ਸੋਸ਼ਲ ਮੀਡੀਆ 'ਤੇ ਪੋਸਟ ਲਿਖ ਕੇ ਸੰਦੀਪ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। Gangwar alert in Punjab
ਕਤਲ ਦੀ ਬੰਬੀਹਾ ਗਰੁੱਪ ਨੇ ਲਈ ਜ਼ਿੰਮੇਵਾਰੀ:ਸੁਲਤਾਨ ਦਵਿੰਦਰ ਬੰਬੀਹਾ ਫੇਸਬੁੱਕ ਅਕਾਊਂਟ ਤੋਂ ਪੋਸਟ ਪਾ ਕੇ ਕਿਹਾ ਕਿ ਸੰਦੀਪ ਦਾ ਕੰਮ ਹੈ। ਸਾਡੇ ਸ਼ੇਰ ਭਰਾਵਾਂ ਨੇ ਇਹ ਕੰਮ ਕੀਤਾ ਹੈ। ਆਉਣ ਵਾਲੇ ਸਮੇਂ ਵਿੱਚ ਲਾਰੈਂਸ, ਜੱਗੂ ਅਤੇ ਗੋਲਡੀ ਦੀ ਵੀ ਇਹੀ ਹਾਲਤ ਹੋਵੇਗੀ, ਪੱਕਾ। ਦੇਖੀ ਜਾਓ ਅਤੇ ਉਡੀਕ ਕਰੋ। ਤਿੰਨੋਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮੁਲਜ਼ਮ ਹਨ। ਬੰਬੀਹਾ ਗੈਂਗ ਦੀ ਇਹ ਪੋਸਟ ਹੁਣ ਪੰਜਾਬ ਪੁਲਿਸ ਲਈ ਵੱਡੀ ਸਿਰਦਰਦੀ ਬਣ ਗਈ ਹੈ।
ਇਸ ਸਮੇਂ ਲਾਰੈਂਸ ਅਤੇ ਜੱਗੂ ਦੋਵੇਂ ਪੰਜਾਬ ਪੁਲਿਸ ਦੀ ਹਿਰਾਸਤ ਵਿੱਚ ਹਨ। ਗੈਂਗਸਟਰ ਗੋਲਡੀ ਬਰਾੜ ਕੈਨੇਡਾ 'ਚ ਲੁਕਿਆ ਹੋਇਆ ਹੈ। ਬੰਬੀਹਾ ਗੈਂਗ ਨੇ ਪਹਿਲਾਂ ਹੀ ਕਿਹਾ ਹੈ ਕਿ ਸਿੱਧੂ ਮੂਸੇਵਾਲਾ ਦਾ ਨਾਂ ਉਨ੍ਹਾਂ ਦੇ ਗੈਂਗ ਨਾਲ ਜ਼ਬਰਦਸਤੀ ਜੋੜਿਆ ਗਿਆ ਸੀ ਅਤੇ ਇਸ ਲਈ ਲਾਰੈਂਸ ਗੈਂਗ ਨੇ ਉਸ ਦਾ ਕਤਲ ਕੀਤਾ ਸੀ। ਜੇਕਰ ਹੁਣ ਨਾਂ ਜੁੜ ਗਿਆ ਤਾਂ ਉਹ ਆਪਣੇ ਭਰਾ ਸਿੱਧੂ ਮੂਸੇਵਾਲਾ ਦੇ ਕਤਲ ਦਾ ਬਦਲਾ ਜ਼ਰੂਰ ਲਵੇਗਾ।
ਗੋਲਡੀ ਬਰਾੜ ਦਾ ਜਵਾਬ:ਆਫੀਸ਼ੀਅਲ ਗੋਲਡੀ ਬਰਾੜ ਨਾਂ ਦੀ ਫੇਸਬੁੱਕ ਆਈ. ਡੀ. ’ਤੇ ਲਿਖਿਆ ਗਿਆ ਹੈ ਕਿ ਛੋਟੂ ਬਿਸ਼ਨੋਈ ਮੰਗਾਲੀ ਅਤੇ ਸੰਦੀਪ ਬਿਸ਼ਨੋਈ ਮੰਗਾਲੀ ਦਾ ਅੱਜ ਤੋਂ 10 ਸਾਲ ਪੁਰਾਣੀ ਦੁਸ਼ਮਣੀ ਚੱਲ ਰਹੀ ਸੀ ਅਤੇ ਇਹ ਦੋਵੇਂ ਹੀ ਸਾਡੀ ਜਾਣਕਾਰ ਸਨ। ਇਨ੍ਹਾਂ ਦੇ ਰਾਜ਼ੀਨਾਮੇ ਦੀ ਵੀ ਕੋਸ਼ਿਸ਼ ਕੀਤੀ ਗਈ ਸੀ ਪਰ ਇਹ ਦੋਵੇਂ ਨਹੀਂ ਮੰਨੇ। ਦੂਜੀ ਗੱਲ ਜਿਹੜੀ ਇਹ ਦਾਅਵਾ ਕਰ ਰਹੇ ਹਨ ਕਿ ਅਸੀਂ ਬਦਲਾ ਲੈ ਲਿਆ ਤਾਂ ਬਦਲਾ ਲੈਣ ਲਈ ਜ਼ੋਰ ਚਾਹੀਦਾ ਹੈ, ਪੋਸਟਾਂ ਪਾ ਕੇ ਬਦਲੇ ਪੂਰੇ ਨਹੀਂ ਹੁੰਦੇ।
ਪੰਜਾਬ 'ਚ ਵੱਡੀ ਗੈਂਗ ਵਾਰ ਦਾ ਅਲਰਟ !: ਪਹਿਲਾਂ ਹੀ ਕੇਂਦਰ ਸਰਕਾਰ ਦੀਆਂ ਜਾਂਚ ਏਜੰਸੀਆਂ ਪੰਜਾਬ ਪੁਲਿਸ ਨੂੰ ਇਨਪੁਟ ਦੇ ਚੁੱਕੀਆਂ ਹਨ ਕਿ ਪੰਜਾਬ ਵਿੱਚ ਵੱਡੀ ਗੈਂਗ ਵਾਰ ਹੋਣ ਦੀ ਪੂਰੀ ਸੰਭਾਵਨਾ ਹੈ। ਇਸ ਇਨਪੁਟ ਤੋਂ ਬਾਅਦ ਪੰਜਾਬ ਪੁਲਿਸ ਵੀ ਅਲਰਟ ਹੈ। ਹੁਣ ਇਸ ਤਰ੍ਹਾਂ ਇੱਕ ਦੂਜੇ ਨੂੰ ਧਮਕੀਆਂ ਦੇਣ ਵਾਲੇ ਦੋਵੇਂ ਧੜੇ ਪੰਜਾਬ ਦਾ ਮਾਹੌਲ ਖਰਾਬ ਕਰ ਸਕਦੇ ਹਨ। ਬੰਬੀਹਾ ਅਤੇ ਲਾਰੈਂਸ ਗੈਂਗ ਕਿਸੇ ਵੀ ਸਮੇਂ ਟਕਰਾ ਸਕਦੇ ਹਨ। ਬੰਬੀਹਾ ਗੈਂਗ ਮੂਸੇਵਾਲਾ ਕਤਲਕਾਂਡ ਦੇ ਮੁੱਖ ਸਾਜ਼ਿਸ਼ਕਾਰ ਲਾਰੈਂਸ ਅਤੇ ਜੱਗੂ ਭਗਵਾਨਪੁਰੀਆ ਨੂੰ ਨਿਸ਼ਾਨਾ ਬਣਾ ਸਕਦਾ ਹੈ।