ਪੰਜਾਬ

punjab

ETV Bharat / city

ਨਗਰ ਨਿਗਮ ਚੋਣਾਂ: ਚੋਣ ਹਲਕਿਆਂ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ - Elections are scheduled for February 14

ਪੰਜਾਬ 'ਚ 8 ਨਗਰ ਨਿਗਮਾਂ ਅਤੇ 109 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ 14 ਫਰਵਰੀ ਨੂੰ ਹੋਣ ਜਾ ਰ ਹੀਆਂ ਹਨ। ਸਮਾਂ ਸਾਰਣੀ ਬਾਰੇ ਐਲਾਨ ਹੋਣ ਦੇ ਨਾਲ ਹੀ ਰਾਜ ਦੇ ਸਾਰੇ ਚੋਣ ਹਲਕਿਆਂ ਵਿਚ `ਆਦਰਸ਼ ਚੋਣ ਜ਼ਬਤਾ`ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਲਾਗੂ ਰਹੇਗਾ। ਨਗਰ ਨਿਗਮ ਫਗਵਾੜਾ ਦੇ ਈ.ਆਰ.ਉ. ਵੱਲੋਂ ਤਿਆਰ ਕੀਤੀਆਂ ਗਈਆਂ ਵੋਟਰ ਸੂਚੀਆਂ ਵਿੱਚ ਕਮੀਆਂ ਸਾਹਮਣੇ ਆਈਆਂ ਹਨ ਜਿਸ ਕਾਰਨ ਵੋਟਰ ਸੂਚੀਆਂ ਦੁਬਾਰਾ ਤਿਆਰ ਕਰਨ ਉਪਰੰਤ ਹੀ ਨਗਰ ਨਿਗਮ ਫਗਵਾੜਾ ਦੀਆਂ ਚੋਣਾਂ ਕਰਵਾਈ ਜਾਣਗੀਆਂ।

Municipal Councils and Nagar Panchayats
ਨਗਰ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ

By

Published : Feb 9, 2021, 7:29 PM IST

ਚੰਡੀਗੜ੍ਹ: ਪੰਜਾਬ 'ਚ 8 ਨਗਰ ਨਿਗਮਾਂ ਅਤੇ 109 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ 14 ਫਰਵਰੀ ਨੂੰ ਹੋਣ ਜਾ ਰ ਹੀਆਂ ਹਨ। ਸਮਾਂ ਸਾਰਣੀ ਬਾਰੇ ਐਲਾਨ ਹੋਣ ਦੇ ਨਾਲ ਹੀ ਰਾਜ ਦੇ ਸਾਰੇ ਚੋਣ ਹਲਕਿਆਂ ਵਿਚ `ਆਦਰਸ਼ ਚੋਣ ਜ਼ਬਤਾ`ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਲਾਗੂ ਰਹੇਗਾ। ਨਗਰ ਨਿਗਮ ਫਗਵਾੜਾ ਦੇ ਈ.ਆਰ.ਉ. ਵੱਲੋਂ ਤਿਆਰ ਕੀਤੀਆਂ ਗਈਆਂ ਵੋਟਰ ਸੂਚੀਆਂ ਵਿੱਚ ਕਮੀਆਂ ਸਾਹਮਣੇ ਆਈਆਂ ਹਨ ਜਿਸ ਕਾਰਨ ਵੋਟਰ ਸੂਚੀਆਂ ਦੁਬਾਰਾ ਤਿਆਰ ਕਰਨ ਉਪਰੰਤ ਹੀ ਨਗਰ ਨਿਗਮ ਫਗਵਾੜਾ ਦੀਆਂ ਚੋਣਾਂ ਕਰਵਾਈ ਜਾਣਗੀਆਂ।
ਨਾਮਜ਼ਦਗੀਆਂ ਵਾਪਸ ਲੈਣ ਦੀ ਤਰੀਕ 5 ਫਰਵਰੀ 2021 ਹੈ ਅਤੇ ਇਸੇ ਤਾਰੀਖ਼ ਨੂੰ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਗਏ। ਚੋਣ ਪ੍ਰਚਾਰ ਮਿਤੀ 12 ਫਰਵਰੀ 2021 ਨੂੰ ਸ਼ਾਮ 5:00 ਵਜੇ ਤੱਕ ਕੀਤਾ ਜਾ ਸਕੇਗਾ।ਵੋਟਾਂ ਪੈਣ ਦਾ ਕਾਰਜ ਮਿਤੀ 14 ਫਰਵਰੀ 2021 ਨੂੰ ਸਵੇਰੇ 08.00 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ। ਵੋਟਾਂ ਦੀ ਗਿਣਤੀ 17 ਫਰਵਰੀ 2021 ਨੂੰ ਕੀਤੀ ਜਾਵੇਗੀ। ਚੋਣਾਂ ਕਰਵਾਉਣ ਲਈ 145 ਰਿਟਰਨਿੰਗ ਅਫ਼ਸਰ ਅਤੇ 145 ਸਹਾਇਕ ਰਿਟਰਨਿੰਗ ਅਫ਼ਸਰ ਨਿਯੁਕਤ ਕੀਤੇ ਗਏ ਹਨ। ਇਨ੍ਹਾਂ ਚੋਣਾਂ ਨੂੰ ਨਿਰਪੱਖਤਾ ਅਤੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ 30 ਆਈ.ਏ.ਐਸ./ਪੀ.ਸੀ.ਐਸ. ਨੂੰ ਚੋਣ ਅਬਜਰਵਰ ਅਤੇ 6 ਆਈ.ਪੀ.ਐਸ. ਅਧਿਕਾਰੀਆਂ ਨੂੰ ਪੁਲਿਸ ਅਬਜਰਵਰ ਲਗਾਏ ਗਏ ਹਨ।

ABOUT THE AUTHOR

...view details