ਚੰਡੀਗੜ੍ਹ: ਚਰਨਜੀਤ ਸਿੰਘ ਚੰਨੀ (Charanjit Singh Channi) ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਪੰਜਾਬ ਕੈਬਨਿਟ (Punjab Cabinet) ਦਾ ਵਿਸਥਾਰ ਹੋਣ ਜਾ ਰਿਹਾ ਹੈ। ਇਸ ਗੱਲ ਦਾ ਇੰਤਜ਼ਾਰ ਹੈ ਕਿ ਕਿਹੜੇ ਕਿਹੜੇ ਚਿਹਰੇ ਪੰਜਾਬ ਕੈਬਨਿਟ ਵਿੱਚ ਨਜ਼ਰ ਆਉਣਗੇ। ਚਰਨਜੀਤ ਚੰਨੀ ਵੱਲੋਂ ਪੰਜਾਬ ਕੈਬਨਿਟ ਮੰਤਰੀਆਂ ਦੀ ਸੂਚੀ ਅੱਜ ਰਾਜਪਾਲ ਨੂੰ ਸੌਂਪ ਦਿੱਤੀ ਗਈ ਹੈ।
ਸੂਤਰਾਂ ਅਨੁਸਾਰ ਪੰਜਾਬ ਕੈਬਨਿਟ ਮੰਤਰੀਆਂ ਦੀ ਲਿਸਟ ਵਿੱਚ ਸਭ ਤੋਂ ਪਹਿਲਾ ਨਾਮ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਡਾ. ਰਾਜ ਕੁਮਾਰ ਵੇਰਕਾ (Dr. Raj Kumar Verka) ਦਾ ਹੈ।
ਡਾ. ਰਾਜ ਕੁਮਾਰ ਵੇਰਕਾ ਨੇ ਗੱਲਬਾਤ ਦੌਰਾਨ ਕਿਹਾ ਕਿ ਮੇਰੇ ਲਈ ਇਹ ਖ਼ੁਸ਼ੀ ਦੀ ਗੱਲ ਹੈ ਕਿ ਮੈਨੂੰ ਪੰਜਾਬ ਕੈਬਨਿਟ ਵਿੱਚ ਜਾਣ ਦਾ ਮੌਕਾ ਮਿਲ ਰਿਹਾ। ਪਰ ਮੇਰਾ ਮਕਸਦ ਕੰਮ ਕਰਨਾ ਹੈ ਫਿਰ ਅਹੁਦਾ ਚਾਹੇ ਕੋਈ ਵੀ ਹੋਵੇ।
ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਬਹੁਤ ਨੇੜੇ ਹਨ। ਇਸ ਲਈ ਨਵੀਂ ਬਣੀ ਪੰਜਾਬ ਸਰਕਾਰ ਲਈ ਇਹ ਸਮਾਂ ਚਣੌਤੀਆਂ ਭਰਿਆ ਹੈ। ਪਰ ਪੰਜਾਬ ਸਰਕਾਰ ਆਪਣੇ ਕੰਮਾਂ ਸਦਕਾ ਲੋਕਾਂ ਦੇ ਦਿਲਾਂ ਵਿੱਚ ਥਾਂ ਬਣਾਵਾਗੀ।
ਪੰਜਾਬ ਕੈਬਨਿਟ ਰਚੇਗੀ ਸੁਨਿਹਰਾ ਇਤਿਹਾਸ: ਰਾਜ ਕੁਮਾਰ ਵੇਰਕਾ ਉਨ੍ਹਾਂ ਨੇ ਕਿਹਾ ਕਿ ਜਿਹੜੇ ਸਰਕਾਰ ਦੁਆਰਾ ਮੈਨੀਫੈਸਟੋ ਵਿੱਚ ਵਾਅਦੇ ਕੀਤੇ ਗਏ ਸਨ ਉਹਨਾਂ ਨੂੰ ਪੂਰਾ ਕੀਤਾ ਜਾਵੇਗਾ। ਜਿਸ ਵਿਚ ਬੇਅਦਬੀ ਡਰੱਗਜ਼ ਦਾ ਮੁੱਦਾ ਅਹਿਮ ਰਹੇਗਾ ਅਤੇ ਪੰਜਾਬ ਵਿਚ ਕੈਬਨਿਟ ਦੇ ਕੋਲ ਘੱਟ ਸਮਾਂ ਰਹਿ ਗਿਆ ਅਜਿਹੇ ਵਿੱਚ ਪੂਰੀ ਕੋਸ਼ਿਸ਼ ਕੀਤੀ ਜਾਵੇਗੀ ਕਿ ਪੰਜਾਬ ਦੇ ਲੋਕਾਂ ਦੇ ਮੁੱਦਿਆਂ ਨੂੰ ਪੂਰਾ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਅਸੀਂ ਰਹਿੰਦੇ ਕੰਮਾਂ ਨੂੰ ਪੂਰੀ ਤਵੱਜੋਂ ਅਤੇ ਤਨਦੇਹੀ ਨਾਲ ਕਰਾਂਗੇ। ਜਿਸ ਤਹਿਤ ਇਸ ਸਮੈਂ ਦਾ ਇਤਿਹਾਸ ਸੁਨਿਹਰੀ ਅੱਖਰਾਂ ਵਿੱਚ ਰਚਿਆ ਜਾਵੇਗਾ। ਲੋਕ ਉਨ੍ਹਾਂ ਦੁਆਰਾ ਕੀਤੇ ਕੰਮਾਂ ਸਦਕਾ, ਉਨ੍ਹਾਂ ਨੂੰ ਇੱਕ ਵਾਰ ਫਿਰ ਸੱਤਾ ਵਿੱਚ ਆਉਣ ਦਾ ਮੌਕਾ ਦੇਣਗੇ।
ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਪਾਰਟੀ ਦੇ ਸੀਨੀਅਰ ਮੈਂਬਰ ਅਤੇ ਸਾਡੇ ਲਈ ਆਦਰਯੋਗ ਹਨ। ਪੰਜਾਬ ਕੈਬਨਿਟ ਬਣਨ ਤੋਂ ਬਾਅਦ ਉਹ ਕੈਪਟਨ ਅਮਰਿੰਦਰ ਸਿੰਘ ਨੂੰ ਜਾ ਕੇ ਮਿਲਿਆ ਜਾਵੇਗਾ ਅਤੇ ਜਿਹੜੀ ਵੀ ਨਾਰਾਜ਼ਗੀ ਹੋਏਗੀ ਉਹ ਦੂਰ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।
ਇਹ ਵੀ ਪੜ੍ਹੋ:-ਪੰਜਾਬ ਕੈਬਨਿਟ ਦਾ ਕੱਲ੍ਹ ਸਹੁੰ ਚੁੱਕ ਸਮਾਗਮ, ਜਾਣੋ ਕੌਣ-ਕੋਣ ਹੋਵੇਗਾ ਚੰਨੀ ਦੀ ਟੀਮ 'ਚ ਸ਼ਾਮਿਲ?