ਚੰਡੀਗੜ੍ਹ: ਗੋਲੀਕਾਂਡ ਮਾਮਲੇ ’ਚ ਹਾਈਕੋਰਟ ਦੇ ਫੈਸਲੇ ਖ਼ਿਲਾਫ਼ ਪੰਥਕ ਜਥੇਬੰਦੀਆਂ ਵੱਲੋਂ ਹਾਈਕੋਰਟ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ ਜਿਹਨਾਂ ਨੂੰ ਚੰਡੀਗੜ੍ਹ ਪੁਲਿਸ ਨੇ ਹਿਰਾਸਤ ’ਚ ਲੈ ਲਿਆ। ਦੱਸ ਦਈਏ ਕਿ ਜਥੇਬੰਦੀਆਂ ਨੇ ਹਾਈ ਕੋਰਟ ਦੇ ਸਾਹਮਣੇ ਸੰਕੇਤਕ ਧਰਨਾ ਦੇਣ ਦਾ ਪ੍ਰੋਗਰਾਮ ਐਲਾਨਿਆ ਸੀ। ਜਥੇਬੰਦੀਆਂ ਦੀ ਮੰਗ ਹੈ ਕਿ ਕੁੰਵਰ ਵਿਜੇ ਪ੍ਰਤਾਪ ਨੂੰ ਸਿਟ ਤੋਂ ਲਾਂਭੇ ਕਰਨ ਦੇ ਹੁਕਮ ਹਾਈਕੋਰਟ ਵਾਪਸ ਲਵੇ। ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਇਹ ਮੰਗ ਵੀ ਕੀਤੀ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਐਡਵੋਕੇਟ ਅਤੁਲ ਨੰਦਾ ਦੀ ਛੁੱਟੀ ਕਰਨ ਕਿਉਂਕਿ ਉਨ੍ਹਾਂ ਨੇ ਬੇਅਦਬੀ ਮਾਮਲਿਆਂ ਪੂਰੀ ਗੰਭੀਰਤਾ ਨਹੀਂ ਦਿਖਾਈ।
ਪੰਥਕ ਜਥੇਬੰਦੀਆਂ ਨੇ ਕੀਤਾ ਹਾਈਕੋਰਟ ਦਾ ਘਿਰਾਓ, ਪੁਲਿਸ ਨਾਲ ਹੋਇਆ ਟਕਰਾਓ
ਜਥੇਬੰਦੀਆਂ ਦੀ ਮੰਗ ਹੈ ਕਿ ਕੁੰਵਰ ਵਿਜੇ ਪ੍ਰਤਾਪ ਨੂੰ ਸਿਟ ਤੋਂ ਲਾਂਭੇ ਕਰਨ ਦੇ ਹੁਕਮ ਹਾਈਕੋਰਟ ਵਾਪਸ ਲਵੇ। ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਇਹ ਮੰਗ ਵੀ ਕੀਤੀ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਐਡਵੋਕੇਟ ਅਤੁਲ ਨੰਦਾ ਦੀ ਛੁੱਟੀ ਕਰਨ ਕਿਉਂਕਿ ਉਨ੍ਹਾਂ ਨੇ ਬੇਅਦਬੀ ਮਾਮਲਿਆਂ ਪੂਰੀ ਗੰਭੀਰਤਾ ਨਹੀਂ ਦਿਖਾਈ।
ਗੋਲੀਕਾਂਡ ਮਾਮਲਾ: ਹਾਈਕੋਰਟ ਦੇ ਫੈਸਲਾ ਖ਼ਿਲਾਫ਼ ਸਿੱਖ ਪੰਥਕ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ
ਇਹ ਵੀ ਪੜੋ: ਪਟਾਕਿਆਂ ਨਾਲ ਭਰੀ ਰੇਹੜੀ 'ਚ ਧਮਾਕਾ, ਇੱਕ ਦੀ ਮੌਤ ਤੇ ਇੱਕ ਜ਼ਖ਼ਮੀ
ਦੱਸ ਦੇਈਏ ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਕੋਟਕਪੂਰਾ ਮਾਮਲੇ ਵਿੱਚ ਐਸਆਈਟੀ ਦੀ ਰਿਪੋਰਟ ਨੂੰ ਖਾਰਜ ਕਰ ਦਿੱਤਾ ਅਤੇ ਕੁੰਵਰ ਵਿਜੇ ਪ੍ਰਤਾਪ ਨੂੰ ਵੀ ਨਵੀਂ ਐਸਆਈਟੀ ਤੋਂ ਹਟਾਉਣ ਦੇ ਆਦੇਸ਼ ਵੀ ਜਾਰੀ ਕੀਤੇ ਹਨ ਜਿਸ ਨੂੰ ਦੇਖ ਕੇ ਲਗਾਤਾਰ ਸਿੱਖ ਜਥੇਬੰਦੀਆਂ ਵੱਲੋਂ ਉਸਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੇ ਵਿਰੋਧ ਦੇ ਚੱਲਦੇ ਜਥੇਬੰਦੀਆਂ ਨੇ ਹਾਈ ਕੋਰਟ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਸੀ।
Last Updated : Apr 19, 2021, 5:16 PM IST