ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਇਸ ਵਾਰ ਝੋਨੇ ਦੀ ਸਿੱਧੀ ਬਜਾਈ ਕੀਤੀ ਜਾਵੇ। ਜਿਸ 'ਚ ਮੁੱਖ ਮੰਤਰੀ ਮਾਨ ਵਲੋਂ ਪ੍ਰਤੀ ਏਕੜ 1500 ਰੁਪਏ ਸਹਾਇਤਾ ਰਾਸ਼ੀ ਕਿਸਾਨਾਂ ਨੂੰ ਦੇਣ ਦੀ ਗੱਲ ਵੀ ਪਿਛਲੇ ਦਿਨੀਂ ਕੀਤੀ ਗਈ ਸੀ।
ਇਸ ਦੇ ਚੱਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਇਕ ਟਵੀਟ ਕੀਤਾ ਗਿਆ ਹੈ। ਜਿਸ 'ਚ ਉਨ੍ਹਾਂ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਦੀ ਗੱਲ ਕੀਤੀ ਹੈ। ਮੁੱਖ ਮੰਤਰੀ ਨੇ ਨਆਪਣੇ ਟਵੀਟ ਵਿੱਚ ਲਿਖਿਆ ਹੈ ਕਿ 'ਅੱਜ ਦੀ ਲੋੜ ਨੂੰ ਧਿਆਨ 'ਚ ਰੱਖਦਿਆਂ ਤੁਹਾਡੀ ਆਪਣੀ ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲਿਆਂ ਨੂੰ ਉਤਸ਼ਾਹਿਤ ਕਰਨ ਦਾ ਫੈਸਲਾ ਲਿਆ ਹੈ। ਸਤੌਜ ਵਾਲਿਆਂ ਨੇ ਤਾਂ ਸਾਥ ਦੇਣ ਦਾ ਕਰਤਾ ਐਲਾਨ, ਹੁਣ ਪੂਰੇ ਪੰਜਾਬ ਦੀ ਵਾਰੀ...ਆਓ, ਖੇਤੀ ਬਚਾਈਏ, ਪਾਣੀ ਬਚਾਈਏ ,ਪੰਜਾਬ ਬਚਾਈਏ।'
ਭਗਵੰਤ ਨੇ ਟਵੀਟ ਕਰਕੇ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਦਾ ਐਲਾਨ ਕੀਤਾ ਹੈ। ਝੋਨੇ ਦੀ ਸਿੱਧੀ ਬਿਜਾਈ ਨੂੰ ਲੈ ਕੇ ਪਿਛਲੇ ਸਾਲ ਵੀ ਕੁਝ ਕਿਸਾਨਾਂ ਵਲੋਂ ਇਸ 'ਤੇ ਕੰਮ ਕੀਤਾ ਗਿਆ ਸੀ। ਇਸ ਦੇ ਨਾਲ ਹੀ ਪਿਛਲੀਆਂ ਸਰਕਾਰਾਂ ਵਲੋਂ ਵੀ ਕਿਸਾਨਾਂ ਨੂੰ ਲਗਾਤਾਰ ਅਪੀਲ ਕੀਤੀ ਜਾਂਦੀ ਸੀ ਕਿ ਉਹ ਝੋਨੇ ਦੀ ਸਿੱਧੀ ਬਿਜਾਈ ਕਰਨ।
ਝੋਨੇ ਦੀ ਸਿੱਧੀ ਬਿਜਾਈ ਲਈ ਉਤਸ਼ਾਹਿਤ ਕਰਨ ਦਾ ਫੈਸਲਾ
ਇਸ ਦੇ ਨਾਲ ਹੀ ਮਾਹਿਰਾਂ ਦਾ ਮੰਨਣਾ ਹੈ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਵੀ ਫਸਲ ਦਾ ਵਧੀਆ ਝਾੜ ਲਿਆ ਜਾ ਸਕਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਕਿ ਝੋਨੇ ਦੀ ਜੇਕਰ ਸਿੱਧੀ ਬਿਜਾਈ ਕੀਤੀ ਜਾਂਦੀ ਹੈ ਤਾਂ ਇਸ ਨਾਲ ਪਾਣੀ ਦੀ ਵੀ ਬੱਚਤ ਹੋ ਸਕਦੀ ਹੈ। ਇਸ ਲਈ ਕਿਸਾਨਾਂ ਨੂੰ ਸਿੱਧੀ ਬਿਜਾਈ ਕਰਨ 'ਚ ਅੱਗੇ ਆਉਣਾ ਚਾਹੀਦਾ ਹੈ।
ਇਹ ਵੀ ਪੜ੍ਹੋ:LIP ਮੁਖੀ ਸਿਮਰਜੀਤ ਬੈਂਸ ਭਗੌੜਾ ਕਰਾਰ, ਪੁਲਿਸ ਨੇ ਜਾਰੀ ਕੀਤਾ ਪੋਸਟਰ