ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਵੀਸੀ ਡਾ. ਰਾਜ ਬਹਾਦਰ ਦੇ ਅਸਤੀਫੇ ਤੋਂ ਬਾਅਦ ਡਾ. ਅਵਿਨਾਸ਼ ਕੁਮਾਰ ਨੂੰ ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਫਰੀਦਕੋਟ ਦੇ ਵੀਸੀ ਦਾ ਅਹੁਦਾ ਸੌਂਪ ਦਿੱਤਾ ਹੈ। ਸਰਕਾਰ ਵਲੋਂ ਉਨ੍ਹਾਂ ਨੂੰ ਕਾਰਜਕਾਰੀ ਚਾਰਜ ਦਿੱਤਾ ਗਿਆ ਹੈ। ਡਾ. ਅਵਿਨਾਸ਼ ਕੁਮਾਰ ਅਗਲੇ ਪੱਕੇ ਤੌਰ ਵੀਸੀ ਦੀ ਨਿਯੁਕਤੀ ਹੋਣ ਤੱਕ ਇਹ ਚਾਰਜ ਸੰਭਾਲਣਗੇ।
ਵਿਵਾਦ ਤੋਂ ਬਾਅਦ ਵੀਸੀ ਦਾ ਅਸਤੀਫਾ: ਦੱਸ ਦਈਏ ਕਿ ਵੀਸੀ ਡਾ. ਰਾਜ ਬਹਾਦਰ ਨੇ ਪੰਜਾਬ ਕੈਬਨਿਟ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨਾਲ ਵਿਵਾਦ ਤੋਂ ਬਾਅਦ ਅਸਤੀਫਾ ਦੇ ਦਿੱਤਾ ਸੀ, ਜੋ ਕਿ ਬੀਤੇ ਦਿਨੀਂ ਹੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਨਜੂਰ ਕੀਤਾ ਗਿਆ ਸੀ।
ਸਰਕਾਰ ਵਲੋਂ ਡਾ ਅਵਿਨਾਸ਼ ਕੁਮਾਰ ਨੂੰ ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਦਾ ਕਾਰਜਕਾਰੀ ਵੀਸੀ ਕੀਤਾ ਨਿਯੁਕਤ ਨਵਾਂ ਕਾਰਜਕਾਰੀ ਵੀਸੀ ਨਿਯੁਕਤ: ਡਾ. ਅਵਿਨਾਸ਼ ਕੁਮਾਰ ਇਸ ਸਮੇਂ ਯੂਨੀਵਰਸਿਟੀ 'ਚ ਡਾਇਰੈਕਟਰ ਮੈਡੀਕਲ ਸਿੱਖਿਆ ਦਾ ਕਾਰਜਭਾਰ ਸੰਭਾਲ ਰਹੇ ਹਨ ਅਤੇ ਹੁਣ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵੱਜੋਂ ਵੀ ਅਸਥਾਈ ਤੌਰ 'ਤੇ ਕਾਰਜਭਾਰ ਸੌਂਪਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਬੰਧੀ ਇੱਕ ਚਿੱਠੀ ਜਾਰੀ ਕੀਤੀ ਹੈ, ਜਿਸ ਰਾਹੀਂ ਇਹ ਨਿਯੁਕਤੀ ਤੁਰੰਤ ਪ੍ਰਭਾਵ ਰਾਹੀਂ ਕੀਤੀ ਗਈ ਹੈ।
ਇਹ ਵੀ ਪੜ੍ਹੋ:ਪੰਜਾਬ ਵਿੱਚ ਅਗਲੇ ਤਿੰਨ ਦਿਨਾਂ ਲਈ ਕੱਚੇ ਕਾਮਿਆਂ ਦੀ ਹੜਤਾਲ ਕਾਰਨ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ