ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ 2016 ਵਿੱਚ ਸਰਕਾਰ ਛੱਡਣ ਤੋਂ ਪਹਿਲਾਂ ਅਕਾਲੀ-ਭਾਜਪਾ ਸਰਕਾਰ ਨੇ ਪੰਜਾਬ ਸਿਰ ਚੜ੍ਹਾਏ 31,000 ਕਰੋੜ ਦੇ ਕਰਜ਼ੇ ਦਾ ਜਵਾਬ ਕਾਂਗਰਸ ਅਕਾਲੀ ਦਲ ਤੋਂ ਮੰਗੇਗੀ। ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ 8 ਮਾਰਚ ਤੋਂ ''ਪੰਜਾਬ ਮੰਗਦਾ ਹੈ ਜਵਾਬ'' ਮੁਹੰਮ ਤੋਂ ਬਾਅਦ ਕਾਂਗਰਸ ਸਰਕਾਰ ਵੱਲੋਂ ਅਕਾਲੀ ਦਲ ਤੋਂ ਜਵਾਬ ਮੰਗਿਆ ਜਾਵੇਗਾ ਇਸ ਸਬੰਧੀ ਸੁਨੀਲ ਜਾਖੜ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸਣੇ ਪ੍ਰਧਾਨ ਮੰਤਰੀ ਨੂੰ ਚਿੱਠੀ ਵੀ ਲਿਖੀ ਹੈ।
ਇੰਨਾ ਹੀ ਨਹੀਂ ਸ਼੍ਰੋਮਣੀ ਅਕਾਲੀ-ਭਾਜਪਾ ਦੀ ਸਰਕਾਰ ਸਮੇਂ ਵਿੱਤ ਮੰਤਰੀ ਰਹੇ ਪਰਮਿੰਦਰ ਢੀਂਡਸਾ ਵੱਲੋਂ ਵੀ ਕਾਂਗਰਸ ਸਰਕਾਰ ਦੇ ਆਉਣ ਵਾਲੇ ਬਜਟ ਤੇ ਸਵਾਲ ਚੁੱਕੇ ਗਏ ਤਾਂ ਉਨ੍ਹਾਂ ਤੋਂ ਵੀ ਜਵਾਬ ਮੰਗਿਆ ਜਾਵੇਗਾ ਕੀ ਸਰਕਾਰ ਛੱਡਣ ਤੋਂ ਪਹਿਲਾਂ 31,000 ਕਰੋੜ ਦਾ ਕਰਜ਼ਾ ਕਿਸ ਦੇ ਕਹਿਣ 'ਤੇ ਚੜ੍ਹਵਾਇਆ।