ਚੰਡੀਗੜ੍ਹ:ਪੰਜਾਬ ’ਚ ਕੋਰੋਨਾ ਮਹਾਂਮਾਰੀ ਦੇ ਵਧਦੇ ਮਾਮਲਿਆਂ ਦੇ ਚੱਲਦੇ ਸਰਕਾਰ ਵੱਲੋਂ ਨਵੀਂਆਂ ਗਾਈਡਲਾਈਨ ਜਾਰੀਆਂ ਕੀਤੀਆਂ ਗਈਆਂ ਹਨ। ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਲੋਕ ਕੋਰੋਨਾ ਨਿਯਮਾਂ ਦੀ ਪੂਰੀ ਤਰ੍ਹਾਂ ਨਾਲ ਪਾਲਣਾ ਕਰਨ। ਨਾਲ ਹੀ ਸਰਕਾਰ ਵੱਲੋਂ ਪ੍ਰਸ਼ਾਸਨ ਨੂੰ ਵੀ ਕੋਰੋਨਾ ਨਿਯਮਾਂ ਦੀ ਪਾਲਣਾ ਕਰਵਾਉਣ ਦੀ ਹਿਦਾਇਤ ਦਿੱਤੀ ਗਈ ਹੈ।
ਇੱਕ ਪਾਸੇ ਜਿੱਥੇ ਸਰਕਾਰ ਨੇ ਆਮ ਲੋਕਾਂ ਲਈ ਨਵੀਂਆਂ ਗਾਈਡਲਾਈਨ ਜਾਰੀ ਕੀਤੀਆਂ ਗਈਆਂ ਹਨ ਉੱਥੇ ਹੀ ਦੂਜੇ ਪਾਸੇ ਸਰਕਾਰੀ ਕਰਮਚਾਰੀਆਂ ਲਈ ਵੀ ਪ੍ਰਸ਼ਾਸਨ ਵੱਲੋਂ ਨਵੀਂ ਗਾਈਡਲਾਈਨਾਂ ਜਾਰੀ ਕੀਤੀਆਂ ਗਈਆਂ ਹਨ। ਸਕੱਤਰੇਤ ਪ੍ਰਸ਼ਾਸਨ ਦਾ ਉਲੰਘਣ ਕਰਨ ਵਾਲਿਆਂ ’ਤੇ ਆਈਏਐਸ ਤੇ ਪੀਸੀਐਸ ਅਧਿਕਾਰੀਆਂ ਦੀ ਪੈਨੀ ਨਜ਼ਰ ਹੈ। ਸਰਕਾਰ ਵੱਲੋਂ ਮੁਲਾਜ਼ਮਾਂ ਦੇ ਹੋਮ ਕੁਆਰਨਟੀਨ ਲਈ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ।
ਕੋਰੋਨਾ ਦੇ ਵਧਦੇ ਮਾਮਲਿਆ ਦੇ ਚੱਲਦੇ ਸਕੱਤਰੇਤ ਪ੍ਰਸ਼ਾਸਨ ਵੱਲੋਂ ਮੁਲਾਜ਼ਮਾਂ ਨੂੰ ਨਵੀਂਆਂ ਗਾਈਡਲਾਈਨ (Government issues new Corona guidelines for employees) ਜਾਰੀ ਕੀਤੀਆਂ ਗਈਆਂ ਹਨ ਜਿਸਦੀ ਸਖਤੀ ਨਾਲ ਪਾਲਣਾ ਕਰਨ ਦੀ ਹਿਦਾਇਤ ਦਿੱਤੀ ਗਈ ਹੈ। ਸਕੱਤਰੇਤ ਪ੍ਰਸ਼ਾਸਨ ਨੇ ਹਿਦਾਇਤਾਂ ਜਾਰੀ ਕਰਦੇ ਹੋਏ ਕਿਹਾ ਕਿ ਸਾਰੇ ਮਾਸਕ ਪਾਉਣ ਅਤੇ ਸੋਸ਼ਲ ਡਿਸਟੈਸਿੰਗ ਦਾ ਖਾਸ ਧਿਆਨ ਰੱਖਣ। ਕੋਈ ਮੁਲਾਜ਼ਮ ਬਿਨਾਂ ਕਿਸੇ ਜਰੂਰੀ ਕੰਮ ਤੋਂ ਆਪਣੀ ਸ਼ਾਖਾ ਨੂੰ ਛੱਡ ਕੇ ਦੂਜੀ ਸ਼ਾਖਾ ਚ ਨਾ ਜਾਣ ਅਤੇ ਨਾ ਹੀ ਜਿਆਦਾ ਇੱਕਠ ਕੀਤਾ ਜਾਵੇ। ਇੱਕੋ ਸਮੇਂ ਤੋਂ 4 ਤੋਂ ਜਿਆਦਾ ਕਰਮਚਾਰੀ ਲਿਫਟ ਦੀ ਵਰਤੋਂ ਨਾ ਕੀਤੀ ਜਾਵੇ। ਸੈਨੇਟਾਈਜ਼ ਮਸ਼ੀਨਾਂ ਚਾਲੂ ਅਵੱਸਥਾ ਚ ਹੋਣ। ਦੱਸ ਦਈਏ ਕਿ ਇਨ੍ਹਾਂ ਹਿਦਾਇਤਾਂ ਦੀ ਪਾਲਣਾ ਕਰਵਾਉਣ ਦੇ ਲਈ ਸਕੱਤਰੇਤ ਪ੍ਰਸ਼ਾਸਨ ਨੇ ਅਧਿਕਾਰੀਆਂ ਦੀ ਡਿਊਟੀ ਲਗਾਈ ਗਈ ਹੈ।