ਚੰਡੀਗੜ੍ਹ: ਟੋਕੀਓ ਉਲੰਪਿਕ 'ਚ ਭਾਰਤੀ ਹਾਕੀ ਟੀਮ ਦੇ ਸ਼ਾਨਦਾਰ ਪ੍ਰਦਰਸ਼ਨ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਸੂਬੇ ਦੇ ਹਾਕੀ ਖਿਡਾਰੀਆਂ ਲਈ ਵੱਡਾ ਐਲਾਨ ਕੀਤਾ ਹੈ। ਉਲੰਪਿਕ 'ਚ ਭਾਰਤੀ ਹਾਕੀ ਟੀਮ ਨੇ ਕਾਂਸੀ ਦਾ ਤਗਮਾ ਹਾਸਲ ਕੀਤਾ ਹੈ। ਜਿਸ ਦੇ ਚੱਲਦਿਆਂ ਪੰਜਾਬ ਦੇ ਖੇਡ ਮੰਤਰੀ ਨੇ ਸੂਬੇ ਦੇ ਖਿਡਾਰੀਆਂ ਲਈ ਇੱਕ-ਇੱਕ ਕਰੋੜ ਰੁਪਏ ਦਾ ਨਕਦ ਪੁਰਸਕਾਰ ਦੇਣ ਦਾ ਐਲਾਨ ਕੀਤਾ ਹੈ।
ਭਾਰਤ ਦੀ ਸ਼ਾਨਦਾਰ ਜਿੱਤ ‘ਤੇ ਖੇਡ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ ਕਿ, “ਭਾਰਤੀ ਹਾਕੀ ਦੇ ਇਸ ਇਤਿਹਾਸਕ ਦਿਨ ‘ਤੇ ਮੈਂ ਪੰਜਾਬ ਦੇ ਖਿਡਾਰੀਆਂ ਨੂੰ 1-1 ਕਰੋੜ ਰੁਪਏ ਦੇ ਨਕਦ ਪੁਰਸਕਾਰ ਦਾ ਐਲਾਨ ਕਰਦਿਆਂ ਮਾਣ ਮਹਿਸੂਸ ਕਰ ਰਿਹਾ ਹਾਂ।