ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਅਪੀਲ ਕੀਤੀ ਕਿ ਉਹ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਵੱਲੋਂ ਕਾਂਗਰਸੀ ਵਿਧਾਇਕਾਂ ਦੀ ਵਫਾਦਾਰੀ ਖਰੀਦਣ ਲਈ ਗੈਰਕਾਨੂੰਨੀ ਤਰੀਕੇ ਨਾਲ ਉਨ੍ਹਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਫ਼ੈਸਲੇ ਦਾ ਨੋਟਿਸ ਲੈਣ ਅਤੇ ਤੁਰੰਤ ਕਾਂਗਰਸ ਸਰਕਾਰ ਨੂੰ ਬਰਖਾਸਤ ਕਰਨ। ਉਹਨਾਂ ਨੇ ਕਿਹਾ ਕਿ ਯੋਗ ਵਿਦਿਆਰਥੀਆਂ ਲਈ ਨੌਕਰੀਆਂ ਦੀ ਮੰਗ ਕਰਦਿਆਂ ਸ਼੍ਰੋਮਣੀ ਅਕਾਲੀ ਦਲ (Shiromani Akali Dal) ਮੁੱਖ ਮੰਤਰੀ ਅਤੇ ਮੰਤਰੀਆਂ ਦਾ ਘਿਰਾਓ ਕਰੇਗਾ।
ਇਹ ਵੀ ਪੜੋ: ਪਟਿਆਲਾ ਦੀ ਸਪੋਰਟਸ ਯੂਨੀਵਰਸਿਟੀ ’ਚ ਸਥਾਪਿਤ ਕੀਤੀ ਜਾਵੇਗੀ ਮਿਲਖਾ ਸਿੰਘ ਦੀ ਕੁਰਸੀ
ਇਸ ਮਾਮਲੇ ਸਬੰਧੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਰਾਜਪਾਲ ਨੂੰ ਇਸ ਗੱਲ ਦਾ ਨੋਟਿਸ ਲੈਣਾ ਚਾਹੀਦਾ ਹੈ ਕਿ ਕਿਵੇਂ ਸੂਬੇ ਦੇ ਮੰਤਰੀ ਮੰਡਲ ਨੇ ਕਾਂਗਰਸੀਆਂ ਦੇ ਪੁੱਤਰਾਂ ਨੂੰ ਯੋਗ ਨਾ ਹੋਣ ਦੇ ਬਾਵਜੂਦ ਨੌਕਰੀਆਂ ਦੇ ਕੇ ਭ੍ਰਿਸ਼ਟਾਚਾਰ ਨੂੰ ਕਾਨੂੰਨੀ ਮਾਨਤਾ ਦਿੱਤੀ ਹੈ।
ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀਆਂ ਦੇਣ ਮਾਮਲੇ ’ਚ ਅਕਾਲੀ ਦਲ ਨੇ ਕੀਤੀ ਇਹ ਮੰਗ ਉਨ੍ਹਾਂ ਕਿਹਾ ਕਿ ਜੇਕਰ ਰਾਜਪਾਲ ਨੇ ਮਾਮਲੇ ਵਿੱਚ ਕਾਰਵਾਈ ਨਾ ਕੀਤੀ ਤਾਂ ਫਿਰ ਰਾਸ਼ਟਰਪਤੀ ਨੂੰ ਗ਼ੈਰ ਸੰਵਿਧਾਨਕ ਨਿਯੁਕਤੀਆਂ ਦਾ ਨੋਟਿਸ ਲੈਣਾ ਚਾਹੀਦਾ ਹੈ ਅਤੇ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੂੰ ਸਰਕਾਰ ਨੂੰ ਤੁਰੰਤ ਬਰਖਾਸਤ ਕਰਨਾ ਚਾਹੀਦਾ ਹੈ। ਉਨ੍ਹਾਂ ਇਸ ਮੌਕੇ ਐਲਾਨ ਕੀਤਾ ਕਿ ਜੇਕਰ ਮਾਮਲੇ ਵਿਚ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਫਿਰ ਅਕਾਲੀ ਦਲ ਤੇ ਬਸਪਾ ਗੱਠਜੋੜ ਸੂਬੇ ਵਿੱਚ ਸਰਕਾਰ ਬਣਨ ਮਗਰੋਂ ਇਨ੍ਹਾਂ ਸਾਰੀਆਂ ਤਰਸ ਦੇ ਆਧਾਰ ’ਤੇ ਕੀਤੀਆਂ ਗੈਰਕਾਨੂੰਨੀ ਨਿਯੁਕਤੀਆਂ ਨੂੰ ਰੱਦ ਕਰੇਗਾ ਤੇ ਇਹ ਗਲਤ ਕੰਮ ਕਰਨ ਲਈ ਜ਼ਿਮੀਂਵਾਰਾਂ ਦੇ ਖ਼ਿਲਾਫ਼ ਕਾਰਵਾਈ ਵੀ ਕਰੇਗਾ।
ਇਹ ਵੀ ਪੜੋ: 'ਸ਼ਹੀਦਾਂ ਦੇ ਪਰਿਵਾਰਾਂ ਨੂੰ ਦਰਜਾ ਚਾਰ ਦੀ ਨੌਕਰੀ ਤੇ ਵਿਧਾਇਕਾਂ ਦੇ ਪੁੱਤ ਅਫ਼ਸਰ'