ਫਰੀਦਕੋਟ: ਬਾਬਾ ਫ਼ਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ ਦੇ ਵਾਈਸ ਚਾਂਸਲਰ ਡਾਕਟਰ ਗੁਰਪ੍ਰੀਤ ਸਿੰਘ ਦੀ ਨਿਯੁਕਤੀ ਇੱਕ ਵਾਰ ਫਿਰ ਤੋਂ ਲਟਕਦੀ ਨਜ਼ਰ ਆ ਰਹੀ ਹੈ। ਦਰਅਸਲ ਪੰਜਾਬ ਦੇ ਰਾਜਪਾਲ ਨੇ ਸਰਕਾਰ ਵਲੋਂ ਸਿਫਾਰਸ਼ ਕੀਤੇ ਡਾਕਟਰ ਦੇ ਨਾਮ ਉੱਤੇ ਮੋਹਰ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ। ਪੂਰੇ ਮਾਮਲੇ ਉੱਤੇ ਪੰਜਾਬ ਦੇ ਰਾਜਪਾਲ ਨੇ 3 ਨਾਵਾਂ ਦਾ ਪੈਨਲ ਭੇਜਣ ਲਈ ਪੰਜਾਬ ਸਰਕਾਰ ਨੂੰ ਫਾਈਲ ਵਾਪਿਸ ਭੇਜ ਦਿੱਤੀ ਹੈ।
ਦੱਸ ਦਈਏ ਕਿ ਬੀਤੇ ਦਿਨੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh maan) ਨੇ ਟਵੀਟ ਕਰਕੇ ਡਾਕਟਰ ਗੁਰਪ੍ਰੀਤ ਸਿੰਘ ਨੂੰ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ ਕਰਨ ਬਾਰੇ ਟਵੀਟ ਕਤਾ ਸੀ