ਚੰਡੀਗੜ੍ਹ: ਰਾਜ ਸਭਾ 'ਚ ਵੀ ਖੇਤੀ ਆਰਡੀਨੈਂਸ ਬਿੱਲ ਪਾਸ ਕਰ ਦਿੱਤਾ ਗਿਆ ਹੈ। ਇਸਦੇ ਬਾਵਜੂਦ ਕਿਸਾਨ ਜੱਥੇਬੰਦੀਆਂ ਤੇ ਵਿਰੋਧੀ ਧਿਰ ਦੇ ਆਗੂਆਂ ਵੱਲੋਂ ਲਗਾਤਾਰ ਸਰਕਾਰ ਵਿਰੁੱਧ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਵੱਲੋਂ ਅੱਜ ਕਿਸਾਨ ਬਿੱਲਾਂ ਦੇ ਵਿਰੋਧ ਵਿੱਚ ਪੰਜਾਬ ਦੇ ਗਵਰਨਰ ਵੀਪੀ ਸਿੰਘ ਬਦਨੌਰ ਦੇ ਨਾਲ ਮੁਲਾਕਾਤ ਕਰਨ ਜਾਇਆ ਗਿਆ।
ਖੇਤੀ ਆਰਡੀਨੈਂਸਾਂ ਖਿਲਾਫ਼ ਆਪ ਵਰਕਰਾਂ ਨੇ ਗਵਰਨਰ ਵੀਪੀ ਸਿੰਘ ਬਦਨੌਰ ਨੂੰ ਸੌਂਪਿਆ ਮੰਗ ਪੱਤਰ
ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਆਪ ਵਰਕਰਾਂ ਨੇ ਅੱਜ ਪੰਜਾਬ ਦੇ ਗਵਰਨਰ ਵੀਪੀ ਸਿੰਘ ਬਦਨੌਰ ਦੇ ਨਾਲ ਮੁਲਾਕਾਤ ਕਰ ਮੰਗ ਪੱਤਰ ਸੌਂਪਿਆ। ਉਨ੍ਹਾਂ ਆਪਣੇ ਮੰਗ ਪੰੱਤਰ ਵਿੱਚ ਰਾਸ਼ਟਰਪਤੀ ਨੂੰ ਖੇਤੀ ਆਰਡੀਨੈਂਸ ਬਿਲਾਂ 'ਤੇ ਹਸਤਾਖ਼ਰ ਨਾ ਕੀਤੇ ਜਾਣ ਦੀ ਅਪੀਲ ਕੀਤੀ ਹੈ।
ਜਦੋਂ ਗਵਰਨਰ ਵੀਪੀ ਸਿੰਘ ਬਦਨੌਰ ਨੇ ਉਨ੍ਹਾਂ ਨਾਲ ਮੁਲਾਕਾਤ ਕਰਨ ਤੋਂ ਮਨ੍ਹਾ ਕਰ ਦਿੱਤਾ ਗਿਆ ਤਾਂ ਆਪ ਵਿਧਾਇਕਾਂ ਨੇ ਗਵਰਨਰ ਹਾਊਸ ਦੇ ਬਾਹਰ ਹੀ ਧਰਨਾ ਲਗਾ ਦਿੱਤਾ। ਇਸ ਤੋਂ ਬਾਅਦ ਗਵਰਨਰ ਵੀਪੀ ਸਿੰਘ ਬਦਨੌਰ ਖ਼ੁਦ ਬਾਹਰ ਆ ਕੇ ਆਪ ਵਰਕਰਾਂ ਨਾਲ ਮਿਲੇ ਤੇ ਉਨ੍ਹਾਂ ਦੀਆਂ ਮੰਗਾਂ ਨੂੰ ਸੁਣਿਆਂ। ਇਸ ਦੌਰਾਨ ਆਪ ਵਰਕਰਾਂ ਨੇ ਗਵਰਨਰ ਨੂੰ ਇੱਕ ਮੰਗ ਪੱਤਰ ਵੀ ਸੌਂਪਿਆ।
ਉਨ੍ਹਾਂ ਆਪਣੇ ਮੰਗ ਪੱਤਰ ਵਿੱਚ ਰਾਸ਼ਟਰਪਤੀ ਨੂੰ ਖੇਤੀ ਆਰਡੀਨੈਂਸ ਬਿਲਾਂ 'ਤੇ ਹਸਤਾਖ਼ਰ ਨਾ ਕੀਤੇ ਜਾਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇ ਰਾਸ਼ਟਰਪਤੀ ਇੱਕ ਫ਼ਾਂਸੀ ਦੀ ਸਜ਼ਾ ਨੂੰ ਰੋਕ ਸਕਦਾ ਹੈ ਤਾਂ ਉਹ ਇਸ ਬਿੱਲ ਨੂੰ ਵੀ ਲਾਗੂ ਹੋਣ ਤੋਂ ਰੋਕ ਸਕਦੇ ਹਨ।