ਚੰਡੀਗੜ੍ਹ:ਅਰੁਨਾਚਲ ਪ੍ਰਦੇਸ਼ ਵਿਖੇ ਸ਼ੁੱਕਰਵਾਰ ਨੂੰ ਹੁਸ਼ਿਆਰਪੁਰ ਦੇ ਰਹਿਣ ਵਾਲੇ ਸੂਬੇਦਾਰ ਹਰਦੀਪ ਸਿੰਘ ਡਿਊਟੀ ਦੌਰਾਨ ਸ਼ਹੀਦ (Subedar Hardeep Singh martyred while on duty) ਹੋ ਗਏ ਸਨ। ਸ਼ਹੀਦ ਦੇ ਪਰਿਵਾਰ ਲਈ ਪੰਜਾਬ ਸਰਕਾਰ ਨੇ ਮਦਦ ਦਾ ਐਲਾਨ ਕੀਤਾ ਹੈ ਉਥੇ ਹੀ ਪਰਿਵਾਰ ਦਾ ਦੁੱਖ ਪ੍ਰਗਟ ਕੀਤਾ ਹੈ।
ਇਹ ਵੀ ਪੜੋ:2400 ਰੁਪਏ ਕਿਲੋ ਵਿਕਣ ਵਾਲੀ ਲਾਲ ਭਿੰਡੀ ਦੇ ਫਾਇਦੇ ਨੇ ਬਹੁਤ ਸਾਰੇ, ਕੈਂਸਰ ਦੇ ਇਲਾਜ ਲਈ ਵੀ ਹੈ ਰਾਮਬਾਣ
ਮੁੱਖ ਮੰਤਰੀ ਭਗਵੰਤ ਮਾਨ ਟਵੀਟ ਕਰਦੇ ਹੋਏ ਲਿਖਿਆ ਹੈ ਕਿ ‘ਅਰੁਣਾਚਲ ਵਿੱਚ ਪੇਟ੍ਰੋਲਿੰਗ ਕਰਦੇ ਸ਼ਹੀਦ ਹੋਏ ਫ਼ੌਜ 'ਚ ਸੂਬੇਦਾਰ ਹੁਸ਼ਿਆਰਪੁਰ ਦੇ ਹਰਦੀਪ ਸਿੰਘ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕਰਦੇ ਹਾਂ ਉਹਨਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਅਸੀਂ ਪਰਿਵਾਰ ਨੂੰ ₹1 ਕਰੋੜ ਸਹਾਇਤਾ ਰਾਸ਼ੀ ਤੇ ਇੱਕ ਸਰਕਾਰੀ ਨੌਕਰੀ ਦੇਣ ਦਾ ਫ਼ੈਸਲਾ ਕੀਤਾ ਹੈ।’