ਪੰਜਾਬ

punjab

ETV Bharat / city

ਸਰਕਾਰ ਸੂਬੇ 'ਚ ਫਸਲੀ ਵਿਭਿੰਨਤਾ ਨੂੰ ਦੇਵੇ ਹੱਲਾਸ਼ੇਰੀ : ਸੁਖਬੀਰ ਬਾਦਲ - cm captain amrinder singh

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਸਰਕਾਰ ਸੂਬੇ ਵਿੱਚ ਖੇਤੀ ਵਿਭਿੰਨਤਾ ਨੂੰ ਹੱਲਾਸ਼ੇਰੀ ਦੇਵੇ। ਅਕਾਲੀ ਦਲ ਨੇ ਬੇਨਤੀ ਕੀਤੀ ਹੈ ਕਿ ਸੂਬੇ ਅੰਦਰ ਫਸਲੀ ਵਿਭਿੰਨਤਾ ਨੂੰ ਹੱਲਾਸ਼ੇਰੀ ਦੇਣ ਲਈ ਝੋਨੇ ਨੂੰ ਛੱਡ ਕੇ ਮੱਕੀ ਸਮੇਤ ਬਦਲਵੀਆਂ ਫਸਲਾਂ ਬੀਜਣ ਵਾਲੇ ਸਾਰੇ ਕਿਸਾਨਾਂ ਨੂੰ ਹਰਿਆਣਾ ਦੀ ਤਰਜ਼ ਉੱਤੇ 10 ਹਜ਼ਾਰ ਰੁਪਏ ਪ੍ਰਤੀ ਏਕੜ ਹੌਂਸਲਾ ਵਧਾਊ ਰਾਸ਼ੀ ਪ੍ਰਦਾਨ ਕੀਤੀ ਜਾਵੇ।

ਸਰਕਾਰ ਸੂਬੇ 'ਚ ਫਸਲੀ ਵਿਭਿੰਨਤਾ ਨੂੰ ਦੇਵੇ ਹੱਲਾਸ਼ੇਰੀ : ਸੁਖਬੀਰ ਬਾਦਲ
ਸਰਕਾਰ ਸੂਬੇ 'ਚ ਫਸਲੀ ਵਿਭਿੰਨਤਾ ਨੂੰ ਦੇਵੇ ਹੱਲਾਸ਼ੇਰੀ : ਸੁਖਬੀਰ ਬਾਦਲ

By

Published : May 8, 2020, 8:54 PM IST

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਸਰਕਾਰ ਸੂਬੇ ਵਿੱਚ ਖੇਤੀ ਵਿਭਿੰਨਤਾ ਨੂੰ ਹੱਲਾਸ਼ੇਰੀ ਦੇਵੇ। ਅਕਾਲੀ ਦਲ ਨੇ ਬੇਨਤੀ ਕੀਤੀ ਹੈ ਕਿ ਸੂਬੇ ਅੰਦਰ ਫਸਲੀ ਵਿਭਿੰਨਤਾ ਨੂੰ ਹੱਲਾਸ਼ੇਰੀ ਦੇਣ ਲਈ ਝੋਨੇ ਨੂੰ ਛੱਡ ਕੇ ਮੱਕੀ ਸਮੇਤ ਬਦਲਵੀਆਂ ਫਸਲਾਂ ਬੀਜਣ ਵਾਲੇ ਸਾਰੇ ਕਿਸਾਨਾਂ ਨੂੰ ਹਰਿਆਣਾ ਦੀ ਤਰਜ਼ ਉੱਤੇ 10 ਹਜ਼ਾਰ ਰੁਪਏ ਪ੍ਰਤੀ ਏਕੜ ਹੌਂਸਲਾ ਵਧਾਊ ਰਾਸ਼ੀ ਪ੍ਰਦਾਨ ਕੀਤੀ ਜਾਵੇ।

ਬਾਦਲ ਨੇ ਮੁੱਖ ਮੰਤਰੀ ਨੂੰ ਇਹ ਐਲਾਨ ਕਰਨ ਲਈ ਵੀ ਆਖਿਆ ਕਿ ਮੱਕੀ ਦੀ ਫਸਲ ਦੀ ਘੱਟੋ-ਘੱਟ ਸਮਰਥਨ ਮੁੱਲ ਉੱਤੇ ਸਰਕਾਰ ਦੁਆਰਾ ਖਰੀਦੀ ਜਾਵੇਗੀ।, ਜਿਸ ਤਰ੍ਹਾਂ ਕਿ ਫਸਲੀ ਵਿਭਿੰਨਤਾ ਦੀ ਸਕੀਮ ਨੂੰ ਕਾਮਯਾਬ ਬਣਾਉਣ ਲਈ ਹਰਿਆਣਾ ਸਰਕਾਰ ਦੁਆਰਾ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਝੋਨੇ ਦੀ ਬਿਜਾਈ ਸੀਜ਼ਨ ਦੌਰਾਨ ਮਜ਼ਦੂਰਾਂ ਦੀ ਕਮੀ ਅਤੇ ਘਟ ਰਹੇ ਜ਼ਮੀਨ ਹੇਠਲੇ ਪਾਣੀ ਦੀ ਸਮੱਸਿਆ ਦੇ ਹੱਲ ਲਈ ਇਹ ਦੋਵੇਂ ਕਦਮ ਬਹੁਤ ਜਰੂਰੀ ਹਨ। ਉਹਨਾਂ ਕਿਹਾ ਕਿ ਸਰਕਾਰ ਨੂੰਜ਼ਮੀਨੀ ਪਾਣੀ ਦਾ ਪੱਧਰ ਉੱਚਾ ਚੁੱਕਣ ਲਈ ਵੱਧ ਪਾਣੀ ਖਿੱਚ ਚੁੱਕੇ ਬਲਾਕਾਂ ਅੰਦਰ ਇਹ ਸਕੀਮ ਲਾਗੂ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਕੰਢੀ ਖੇਤਰ ਸਮੇਤ ਜਿਨ੍ਹਾਂ ਖੇਤਰਾਂ ਵਿਚ ਰਵਾਇਤੀ ਤੌਰ ਤੇ ਝੋਨਾ ਨਹੀਂ ਬੀਜਿਆ ਜਾਂਦਾ ਸੀ,ਉੱਥੇ ਦੇ ਕਿਸਾਨ ਇਸ ਸਕੀਮ ਦਾ ਲਾਭ ਉਠਾ ਸਕਦੇ ਹਨ। ਉਹਨਾਂ ਝੋਨੇ ਦੀ ਬਿਜਾਈ ਸ਼ੁਰੂ ਹੋਣ ਤੋਂ ਪਹਿਲਾਂ ਹੀ ਇੱਕ ਅਜਿਹੀ ਕਿਸਾਨ-ਪੱਖੀ ਸਕੀਮ ਲਿਆਉਣ ਲਈ ਹਰਿਆਣਾ ਸਰਕਾਰ ਦੀ ਸ਼ਲਾਘਾ ਕੀਤੀ।

ਇਸੇ ਦੌਰਾਨ ਬਾਦਲ ਨੇ ਇਸ ਗੱਲ ਉੱਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਕਿ ਪੰਜਾਬ ਸਰਕਾਰ ਝੋਨੇ ਦੀ ਬਿਜਾਈ 1 ਜੂਨ ਤੋਂ ਸ਼ੁਰੂ ਕਰਵਾਉਣ ਸਬੰਧੀ ਉਹਨਾਂ ਦੇ ਮਸ਼ਵਰੇ ਨੂੰ ਕਿਸਾਨਾਂ ਨਾਲ ਨਹੀਂ ਵਿਚਾਰਿਆ ਹੈ। ਉਹਨਾਂ ਕਿਹਾ ਕਿ ਝੋਨੇ ਦੀ ਬਿਜਾਈ ਅਗੇਤੀ ਕਰਨ ਦੇ ਦੋ ਫਾਇਦੇ ਹਨ। ਇੱਕ ਤਾਂ ਇਸ ਨਾਲ ਪੰਜਾਬ ਅੰਦਰ ਮੌਜੂਦ ਮਜ਼ਦੂਰਾਂ ਨਾਲ ਹੀ ਹੌਲੀ ਹੌਲੀ ਝੋਨੇ ਦੀ ਬਿਜਾਈ ਹੋ ਜਾਵੇਗੀ। ਦੂਜਾ ਇਸ ਨਾਲ ਪਰਵਾਸੀ ਮਜ਼ਦੂਰਾਂ ਨੁੰ ਇੱਥੇ ਹੀ ਰਹਿਣ ਦੀ ਪ੍ਰੇਰਣਾ ਮਿਲੇਗੀ, ਕਿਉਂਕਿ ਝੋਨੇ ਦੀਆਂ ਨਰਸਰੀਆਂ ਤਿਆਰ ਕਰਨ ਦਾ ਕੰਮ ਇਕਦਮ ਸ਼ੁਰੂ ਹੋ ਜਾਵੇਗਾ।

ਸਰਦਾਰ ਬਾਦਲ ਨੇ ਮੁੱਖ ਮੰਂਤਰੀ ਨੂੰ ਇਹ ਵੀ ਆਖਿਆ ਕਿ ਉਹ ਦਖ਼ਲ ਦੇ ਕੇ ਇਹ ਯਕੀਨੀ ਬਣਾਉਣ ਕਿ ਜੇਕਰ ਕਿਸਾਨ ਪੂਸਾ-44 ਝੋਨਾ ਬੀਜਦੇ ਹਨ ਤਾਂ ਇਸ ਦੀ ਵਿਕਰੀ ਵਿਚ ਕੋਈ ਸਮੱਸਿਆ ਨਹੀਂ ਆਵੇਗੀ। ਉਹਨਾਂ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਇਸ ਨੂੰ ਆਪਣੀਆਂ ਸਿਫਾਰਿਸ਼ ਕੀਤੀਆਂ ਵੰਨਗੀਆਂ ਦੀ ਸੂਚੀ ਵਿਚੋਂ ਹਟਾ ਚੁੱਕੀ ਹੈ ਅਤੇ ਕਿਸਾਨਾਂ ਨੂੰ ਡਰ ਹੈ ਕਿ ਇਸ ਨੂੰ ਸਰਕਾਰੀ ਖਰੀਦ ਏਜੰਸੀਆਂ ਦੁਆਰਾ ਖਰੀਦਿਆ ਨਹੀਂ ਜਾਵੇਗਾ, ਕਿਉਂਕਿ ਇਸ ਪੱਕਣ ਵਿਚ 20 ਦਿਨ ਵਾਧੂ ਲੈਂਦੀ ਹੈ।ਉਹਨਾਂ ਕਿਹਾ ਕਿ ਇਸੇ ਕਰਕੇ ਸਰਦੀਆਂ ਸ਼ੁਰੂ ਹੁੰਦੇ ਹੀ ਇਸ ਵੰਨਗੀ ਅੰਦਰ ਨਮੀ ਦੀ ਮਾਤਰਾ ਵਧ ਜਾਂਦੀ ਹੈ। ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਜੇਕਰ ਝੋਨੇ ਦੀ ਬਿਜਾਈ ਅਗੇਤੀ ਕਰ ਦਿੱਤੀ ਜਾਵੇ ਤਾਂ ਇਸ ਵੰਨਗੀ ਨੂੰ ਆਸਾਨੀ ਨਾਲ ਬੀਜਿਆ ਜਾ ਸਕਦਾ ਹੈ ਅਤੇ ਸਭ ਤੋਂ ਵੱਧ ਝਾੜ ਦੇਣ ਵਾਲੀ ਕਿਸਮ ਹੋਣ ਕਰਕੇ ਅਜਿਹਾ ਕਰਨਾ ਜਰੂਰੀ ਹੈ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਕਿਸਾਨ ਕਰੋੜਾਂ ਰੁਪਏ ਦਾ ਪੂਸਾ-44 ਦਾ ਬੀਜ ਖਰੀਦ ਚੁੱਕੇ ਹਨ।

ABOUT THE AUTHOR

...view details