ਚੰਡੀਗੜ੍ਹ: ਪੰਜਾਬ ਵਿਧਾਨਸਭਾ 2022 ਦਾ ਸਮਾਂ ਜਿਵੇਂ-ਜਿਵੇਂ ਨਜ਼ਦੀਕ ਆ ਰਿਹਾ ਹੈ ਤਾਂ ਸਿਆਸੀ ਪਾਰਾ ਉਨਾਂ ਹੀ ਵਧਦਾ ਜਾ ਰਿਹਾ ਹੈ। ਜਿਸ ਨੂੰ ਲੈਕੇ ਬਿਆਬਾਜ਼ੀਆਂ ਦਾ ਦੌਰ ਲਗਾਤਾਰ ਜਾਰੀ ਹੈ। ਇਸ ਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ(Shiromani Akali Dal) ਅਤੇ ਆਮ ਆਦਮੀ ਪਾਰਟੀ(Aam Aadmi Party) ਵਲੋਂ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈਕੇ ਸਰਕਾਰ 'ਤੇ ਸਵਾਲ ਖੜੇ ਕੀਤੇ ਜਾ ਰਹੇ ਹਨ। ਇਸ ਦੇ ਚੱਲਦਿਆਂ ਵਿਰੋਧੀਆਂ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ(Capt. Amarinder Singh) ਤੋਂ ਅਸਤੀਫ਼ੇ ਦੀ ਮੰਗ ਕੀਤੀ ਜਾ ਰਹੀ ਹੈ।
ਇਸ ਦੇ ਚੱਲਦਿਆਂ ਆਗੂ ਵਿਰੋਧੀ ਧਿਰ ਹਰਪਾਲ ਚੀਮਾ(Harpal Cheema) ਵਲੋਂ ਕੈਪਟਨ ਅਮਰਿੰਦਰ ਸਿੰਘ(Capt. Amarinder Singh) 'ਤੇ ਸਵਾਲ ਖੜੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਲੈਕੇ ਗਲਤ ਜਾਣਕਾਰੀ ਸਾਹਮਣੇ ਰੱਖੀ ਗਈ ਹੈ। ਇਸ ਦੇ ਚੱਲਦਿਆਂ ਆਮ ਆਦਮੀ ਪਾਰਟੀ(Aam Aadmi Party) ਵਲੋਂ ਕਾਨੂੰਨ ਵਿਵਸਥਾ ਅਤੇ ਅਪਰਾਧ ਨੂੰ ਲੈਕੇ ਅੰਕੜੇ ਜਾਰੀ ਕਰਦਿਆਂ ਸਰਕਾਰ 'ਤੇ ਸਵਾਲ ਖੜੇ ਕੀਤੇ ਸਨ। ਜਿਸ ਦੇ ਅਧਾਰ 'ਤੇ ਉਨ੍ਹਾਂ ਵਲੋਂ ਮੁੱਖ ਮੰਤਰੀ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ।
ਇਸ ਸਬੰਧੀ ਹਰਪਾਲ ਚੀਮਾ(Harpal Cheema) ਨੇ ਸਰਕਾਰ 'ਤੇ ਤੰਜ ਕਸਦਿਆਂ ਕਿਹਾ ਕਿ ਸੂਬੇ 'ਚ ਕਾਨੂੰਨ ਵਿਵਸਥਾ ਬੇਕਾਬੂ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਕਾਰਜਕਾਲ 'ਚ ਹਰ ਕਿਸੇ ਲਈ ਡਰ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਕਰੀਬ ਸਾਢੇ ਚਾਰ ਦੇ ਕਾਰਜਕਾਲ 'ਚ 7138 ਦੇ ਕਰੀਬ ਲੋਕਾਂ ਨੂੰ ਅਗਵਾ ਕੀਤਾ ਗਿਆ, ਜਿਨ੍ਹਾਂ 'ਚ ਸਹੀ ਸਲਾਮਤ ਉਹੀ ਪਰਤਿਆ ਜਿਨ੍ਹਾਂ ਫਿਰੌਤੀ ਦਿੱਤੀ ਹੈ। ਇਸ ਲਈ ਮੁੱਖ ਮੰਤਰੀ ਅਤੇ ਡੀਜੀਪੀ ਨੂੰ ਆਪਣੀ ਕੁਰਸੀ 'ਤੇ ਰਹਿਣ ਕੋਈ ਅਧਿਕਾਰ ਨਹੀਂ ਹੈ।
ਇਸ ਦੇ ਚੱਲਦਿਆਂ ਪਿਛਲੇ ਦਿਨੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ(Capt. Amarinder Singh) ਵਲੋਂ ਹਰਪਾਲ ਚੀਮਾ(Harpal Cheema) 'ਤੇ ਪਲਟਵਾਰ ਕਰਦਿਆਂ ਕਿਹਾ ਸੀ ਕਿ 'ਆਪ' ਵਲੋਂ ਝੂ੍ਠੇ ਅੰਕੜੇ ਪੇਸ਼ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਬੁਖਲਾਹਟ ਨਜ਼ਰ ਆ ਰਹੀ ਹੈ, ਜਿਸ ਕਾਰਨ ਅੰਕੜਿਆਂ ਨੂੰ ਤੋੜ ਮਰੋੜ ਕੇ ਪੇਸ਼ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਆਉਣ ਨਾਲ ਸੂਬੇ ਦੀ ਕਾਨੂੰਨ ਵਿਵਸਥਾ 'ਚ ਸੁਧਾਰ ਹੋਇਆ ਹੈ। ਉਨ੍ਹਾਂ ਕਿਹਾ ਕਿ 2018 'ਚ ਪੰਜਾਬ ਦਾ ਪੰਜਵਾਂ ਰੈਂਕ ਸੀ, ਜੋ ਸਾਲ 2020 'ਚ ਇੱਕ ਹੋ ਗਿਆ। ਉਨ੍ਹਾਂ ਕਿਹਾ ਸੀ ਕਿ 2017 ਦੀਆਂ ਚੋਣਾਂ ਦੌਰਾਨ ਕੇਜਰੀਵਾਲ ਨੂੰ ਅੱਤਵਾਦੀ ਪਿਛੋਕੜ ਵਾਲੇ ਲੋਕਾਂ ਨਾਲ ਮਿਲਦੇ ਹੋਏ ਵੀ ਦੇਖਿਆ ਗਿਆ ਸੀ। ਇਸ ਦੇ ਨਾਲ ਹੀ ਉਨ੍ਹਾਂ ਤੰਜ ਕੱਸਦਿਆਂ ਕਿਹਾ ਸੀ ਕਿ ਜੇਕਰ ਹਰਪਾਲ ਚੀਮਾ ਨੇ ਸਹੀ ਅੰਕੜੇ ਦੇਖਣੇ ਹਨ ਤਾਂ ਉਹ ਡੀਜੀਪੀ ਦਫ਼ਤਰ ਤੋਂ ਲੈ ਸਕਦੇ ਹਨ।