ਪੰਜਾਬ

punjab

ETV Bharat / city

ਨਗਰ ਕੌਂਸਲ ਚੋਣਾਂ ਦੌਰਾਨ ਆਪ ਉਮੀਦਵਾਰਾਂ ਨੂੰ ਸੁਰੱਖਿਆ ਦੇਵੇ ਸਰਕਾਰ: ਚੀਮਾ

ਆਮ ਆਦਮੀ ਪਾਰਟੀ ਦੇ ਵਫ਼ਦ ਵੱਲੋਂ ਸੂਬਾ ਚੋਣ ਕਮਿਸ਼ਨਰ ਨਾਲ ਸੈਕਟਰ ਸਤਾਰਾਂ ਸਥਿਤ ਚੋਣ ਕਮਿਸ਼ਨ ਦੇ ਮੁੱਖ ਦਫ਼ਤਰ ’ਚ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਦੌਰਾਨ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਦੀ ਅਗਵਾਈ ’ਚ ਆਪ ਪਾਰਟੀ ਦੇ ਉਮੀਦਵਾਰਾਂ ਨਾਲ ਹੋ ਰਹੇ ਧੱਕੇ ਨੂੰ ਲੈ ਕੇ ਮੰਗ ਪੱਤਰ ਸੌਂਪਿਆ।

ਨਗਰ ਕੌਂਸਲ ਚੋਣਾਂ ਦੌਰਾਨ ਆਪ ਉਮੀਦਵਾਰਾਂ ਨੂੰ ਸੁਰੱਖਿਆ ਦੇਵੇ ਸਰਕਾਰ: ਚੀਮਾ
ਨਗਰ ਕੌਂਸਲ ਚੋਣਾਂ ਦੌਰਾਨ ਆਪ ਉਮੀਦਵਾਰਾਂ ਨੂੰ ਸੁਰੱਖਿਆ ਦੇਵੇ ਸਰਕਾਰ: ਚੀਮਾ

By

Published : Feb 4, 2021, 9:45 PM IST

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਵਫ਼ਦ ਵੱਲੋਂ ਸੂਬਾ ਚੋਣ ਕਮਿਸ਼ਨਰ ਨਾਲ ਸੈਕਟਰ ਸਤਾਰਾਂ ਸਥਿਤ ਚੋਣ ਕਮਿਸ਼ਨ ਦੇ ਮੁੱਖ ਦਫ਼ਤਰ ’ਚ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਦੌਰਾਨ ਵਿਰੋਧੀ ਧਿਰ ਆਗੂ ਹਰਪਾਲ ਚੀਮਾ ਦੀ ਅਗਵਾਈ ’ਚ ਆਪ ਪਾਰਟੀ ਦੇ ਉਮੀਦਵਾਰਾਂ ਨਾਲ ਹੋ ਰਹੇ ਧੱਕੇ ਨੂੰ ਲੈ ਕੇ ਮੰਗ ਪੱਤਰ ਸੌਂਪਿਆ।

ਤਿੰਨ ਸਾਲ ਦੇ ਕਾਰਜਕਾਲ ਤੋਂ ਬਾਅਦ ਵੀ ਅਧਿਕਾਰੀ ਇੱਕੋ ਸਟੇਸ਼ਨ ’ਤੇ ਤਾਇਨਾਤ ਹਨ: ਚੀਮਾ

ਨਗਰ ਕੌਂਸਲ ਚੋਣਾਂ ਦੌਰਾਨ ਆਪ ਉਮੀਦਵਾਰਾਂ ਨੂੰ ਸੁਰੱਖਿਆ ਦੇਵੇ ਸਰਕਾਰ: ਚੀਮਾ

ਹਰਪਾਲ ਚੀਮਾ ਨੇ ਕਿਹਾ ਕਿ ਧੱਕੇਸ਼ਾਹੀ ਨਾਲ ਕਾਂਗਰਸ ਆਮ ਚੋਣਾਂ ਜਿੱਤਣਾ ਚਾਹੁੰਦੀ ਹੈ। ਪੰਜਾਬ ਸਰਕਾਰ ਨੇ ਪੁਲਿਸ ਦਾ ਸਿਆਸੀਕਰਨ ਕੀਤਾ ਹੋਇਆ ਹੈ। ਤਿੰਨ ਸਾਲ ਤੋਂ ਵੱਧ ਦੇ ਸਮੇਂ ਕਾਰਜਕਾਲ ਦੇ ਬਾਵਜੂਦ ਪੁਲਿਸ ਅਫ਼ਸਰ ਇੱਕ ਸਟੇਸ਼ਨ ’ਤੇ ਤੈਨਾਤ ਹਨ, ਜੋ ਲਗਾਤਾਰ ਸਰਕਾਰ ਨਾਲ ਮਿਲ ਕੇ ਧੱਕੇਸ਼ਾਹੀ ਕਰ ਰਹੇ ਹਨ।

ਆਪ ਪਾਰਟੀ ਦੇ ਵਫ਼ਦ ਵੱਲੋਂ ਸੂਬੇ ’ਚ ਪੈਰਾ-ਮਿਲਟਰੀ ਫੋਰਸ ਤੈਨਾਤ ਕੀਤੇ ਜਾਣ ਦੀ ਕੀਤੀ ਮੰਗ

ਉਨ੍ਹਾਂ ਕਿਹਾ ਕਿ ਸੱਤਾਧਾਰੀ ਕਾਂਗਰਸ ਪਾਰਟੀ ਵੱਲੋਂ ਆਮ ਲੋਕਾਂ ’ਚ ਦਹਿਸ਼ਤ ਪਾਉਣ ਲਈ ਲਗਾਤਾਰ ਦੂਜੀ ਪਾਰਟੀ ਦੇ ਉਮੀਦਵਾਰਾਂ ’ਤੇ ਹਮਲੇ ਕਰਵਾਏ ਜਾ ਰਹੇ ਹਨ। ਖ਼ਾਸ ਤੌਰ ’ਤੇ ਆਪ ਪਾਰਟੀ ਦੇ ਉਮੀਦਵਾਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸ ਕਾਰਨ ਸੁਰੱਖਿਆ ਦਾ ਲਿਹਾਜ ਤੋਂ ਸਰਕਾਰ ਦੁਆਰਾ ਆਪ ਪਾਰਟੀ ਦੇ ਉਮੀਦਵਾਰਾਂ ਨੂੰ ਪੁਲਿਸ ਸੁਰੱਖਿਆ ਦਿੱਤੀ ਜਾਣੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਾਂਗਰਸ ਪਾਰਟੀ ਨਗਰ ਕੌਂਸਲ ਚੋਣਾਂ ਧੱਕੇ ਨਾਲ ਜਿੱਤਣਾ ਚਾਹੁੰਦੀ ਹੈ। ਇਸ ਲਈ ਸਥਾਨਕ ਪੁਲਿਸ ਪ੍ਰਸ਼ਾਸ਼ਨ ਦੀ ਮੌਜੂਦਗੀ ’ਚ ਨਿਰਪੱਖ ਦੇ ਸੁਤੰਤਰ ਢੰਗ ਨਾਲ ਚੋਣਾਂ ਸੰਭਵ ਨਹੀਂ ਹਨ। ਸੋ, ਇਸ ਮੌਕੇ ਸੂਬਾ ਚੋਣ ਕਮਿਸ਼ਨ ਨੂੰ ਪੈਰਾ-ਮਿਲਟਰੀ ਫੋਰਸ ਤੈਨਾਤ ਕੀਤੇ ਜਾਣ ਦੀ ਵੀ ਮੰਗੀ ਆਪ ਪਾਰਟੀ ਦੇ ਵਫ਼ਦ ਵੱਲੋਂ ਕੀਤੀ ਗਈ।

ABOUT THE AUTHOR

...view details