ਚੰਡੀਗੜ੍ਹ : ਪੰਜਾਬ ਕਾਂਗਰਸ ਸਰਕਾਰ ਵਿੱਚ ਆਪਣੇ ਚਹੇਤਿਆਂ ਨੂੰ ਸਰਕਾਰੀ ਅਹੁਦਿਆਂ ਉੱਤੇ ਨਿਵਾਜਣਾ ਜਾਰੀ ਹੈ। ਇਸੇ ਲੜੀ ਤਹਿਤ ਪੰਜਾਬ ਬ੍ਰਾਹਮਣ ਸਭਾ ਦੀ ਮਹਿਲਾ ਵਿੰਗ ਦੀ ਪ੍ਰਧਾਨ ਗੀਤਾ ਸ਼ਰਮਾ ਨੇ ਪੰਜਾਬ ਐਗਰੋ ਫੂਡ ਗ੍ਰੇਨ ਕਾਰਪੋਰੇਸ਼ਨ ਦਾ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਵੀ ਹਾਜ਼ਰ ਸਨ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੀਤਾ ਸ਼ਰਮਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਖੇਡ ਮੰਤਰੀ ਰਾਣਾ ਸੋਢੀ ਦਾ ਖ਼ਾਸ ਤੌਰ ਉੱਤੇ ਧੰਨਵਾਦ ਕੀਤਾ।