ਚੰਡੀਗੜ੍ਹ :ਪੰਜਾਬ 'ਚ ਸਰਕਾਰ ਜਲਦੀ ਹੀ 66 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਜਾ ਰਹੀ ਹੈ।। ਪੰਜਾਬ ਦੀਆਂ 15 ਮੁਲਾਜ਼ਮ ਜੱਥੇਬੰਦੀਆਂ ਅਤੇ ਕੈਬਨਿਟ ਸਬ-ਕਮੇਟੀ ਵਿਚਾਲੇ ਲੰਬੇ ਮੀਟਿੰਗਾਂ ਦੇ ਦੌਰ ਤੋਂ ਬਾਅਦ ਆਗਲੀ ਮੀਟਿੰਗ 'ਇਹ ਐਲਾਨ ਪੱਕੇ ਤੌਰ ਤੇ ਹੋ ਸਕਦਾ ਹੈ।
ਸਰਕਾਰੀ ਹਲਕਿਆਂ ਨੇ ਦੱਸਿਆ ਕਿ ਪੰਜਾਬ ਕੈਬਨਿਟ ਦੀ ਸਬ-ਕਮੇਟੀ ਨੇ ਲਗਭਗ 66 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਹਰੀ ਝੰਡੀ ਦੇ ਦਿੱਤੀ ਹੈ।ਕੱਚੇ ਮੁਲਾਜ਼ਮ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਹਨ।