ਚੰਡੀਗੜ੍ਹ: ਗੁਰਕੀਰਤ ਕੋਟਲੀ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੂੰ ਕੋਰੋਨਾ ਕਾਰਨ ਜਾਨ ਗੁਆਉਣ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਹੈ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਚਾਰ-ਚਾਰ ਲੱਖ ਰੁਪਏ (4 Lakhs compensation) ਦਿੱਤੇ ਜਾਣੇ ਚਾਹੀਦੇ ਹਨ।
ਸਨਅਤ ਮੰਤਰੀ (Industry Minister demanded) ਨੇ ਇਹ ਮੰਗ ਇੱਕ ਟਵੀਟ ਕਰਕੇ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕੋਵਿਡ ਦੌਰਾਨ ਹੋਈਆਂ ਮੌਤਾਂ ਦਾ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਹੈ ਕਿ ਕੋਰੋਨਾ ਕਾਲ ਦੌਰਾਨ ਲੱਖਾ ਦੀ ਤਾਦਾਤ ਵਿੱਚ ਲੋਕਾਂ ਦੀਆਂ ਜਾਨਾਂ ਚਲੀਆਂ ਗਈਆਂ। ਇਸ ਪਿੱਛੇ ਸਿਹਤ ਸਹੂਲਤਾਂ ਦੀ ਘਾਟ ਵੀ ਵੱਡਾ ਕਾਰਣ ਰਹੀ ਹੈ। ਹਾਲਾਂਕਿ ਸਰਕਾਰ ਨੇ ਕੋਵਿਡ ਹਦਾਇਤਾਂ ਜਾਰੀ ਕੀਤੀਆਂ ਸੀ ਤੇ ਲੋਕਾਂ ਨੇ ਇਸ ਦੀ ਪਾਲਣਾ ਵੀ ਕੀਤੀ ਸੀ ਪਰ ਫੇਰ ਵੀ ਵੱਡੀ ਗਿਣਤੀ ਵਿੱਚ ਕੋਰੋਨਾ ਕਾਰਨ ਲੋਕਾਂ ਦੀ ਮੌਤ ਹੋ ਗਈ ਸੀ।