ਚੰਡੀਗੜ੍ਹ: ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ (Punjabi folk singer Gurmeet Bawa) ਨੇ 77 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਏ ਹਨ। ਮਿਲੀ ਜਾਣਕਾਰੀ ਮੁਤਾਬਿਕ ਗੁਰਮੀਤ ਬਾਵਾ (Gurmeet Bawa) ਨੇ ਅੰਮ੍ਰਿਤਸਰ ’ਚ ਆਖਿਰੀ ਸਾਹ ਲਏ ਸਨ। 77 ਸਾਲ ਦੀ ਉਮਰ ’ਚ ਉਨ੍ਹਾਂ ਨੇ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ। ।ਗੁਰਮੀਤ ਬਾਵਾ ਦੇ ਦੇਹਾਂਤ ਤੋਂ ਮਗਰੋਂ ਪੂਰੇ ਸੰਗੀਤ ਜਗਤ ਵਿੱਚ ਸੋਗ ਦਾ ਮਾਹੌਲ ਹੈ। ਉਹਨਾਂ ਦੇ ਦੇਹਾਂਤ ਨੂੰ ਲੈ ਕੇ ਹਰ ਕੋਈ ਉਹਨਾਂ ਨੂੰ ਸ਼ਰਧਾਂਜਲੀ ਦੇ ਰਿਹਾ ਹੈ, ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰ ਰਿਹਾ ਹੈ। ਪੰਜਾਬੀ ਗਾਇਕਾ ਕਾਫੀ ਸਮੇਂ ਤੋਂ Ivy ਹਸਪਤਾਲ ਵਿੱਚ ਦਾਖਿਲ ਸੀ ਉਨ੍ਹਾਂ ਨੇ ਪਿਛਲੇ ਦਿਨੀਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਦਿੱਤਾ ਸੀ ਇਸਦੇ ਚੱਲਦੇ ਅੱਜ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।
ਲੰਬੀ ਹੇਕ ਲਾਉਣ ਦਾ ਬਣਾਇਆ ਸੀ ਰਿਕਾਰਡ
ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ (Punjabi folk singer Gurmeet Bawa) ਨੇ 45 ਸੈਕਿੰਡ ’ਚ ਲੰਬੀ ਹੇਕ ਲਾਉਣ ਦਾ ਰਿਕਾਰਡ ਬਣਾਇਆ ਸੀ। ਉਨ੍ਹਾਂ ਨੂੰ ਰਾਸ਼ਟਰਪਤੀ ਐਵਾਰਡ ਸਣੇ ਕਈ ਹੋਰ ਐਵਾਰਡਾਂ ਨਾਲ ਵੀ ਸਨਮਾਨਿਤ ਕੀਤਾ ਜਾ ਚੁੱਕਿਆ ਹੈ।
ਲੰਬੀ ਹੇਕ ਲਈ ਜਾਣੀ ਜਾਂਦੀ ਸੀ ਗੁਰਮੀਤ ਬਾਵਾਦੂਜੇ ਪਾਸੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Deputy Chief Minister Sukhjinder Singh Randhawa) ਅਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਵੱਲੋਂ ਉੱਘੀ ਲੋਕ ਗਾਇਕਾ ਗੁਰਮੀਤ ਬਾਵਾ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਗੁਰਮੀਤ ਬਾਵਾ ਉਹ ਬੁਲੰਦ ਆਵਾਜ਼ ਸੀ ਜਿਸ ਨੇ ਆਪਣੀ ਸਾਫ ਸੁਥਰੀ ਤੇ ਅਰਥ ਭਰਪੂਰ ਗਾਇਕੀ ਨਾਲ ਅੱਧੀ ਸਦੀ ਤੋਂ ਵੱਧ ਪੰਜਾਬੀ ਲੋਕ ਸੰਗੀਤ ਦੀ ਸੇਵਾ ਕੀਤੀ। ਉਨ੍ਹਾਂ ਕਿਹਾ ਕਿ ਗੁਰਮੀਤ ਬਾਵਾ ਆਪਣੀ ਲੰਬੀ ਹੇਕ ਲਈ ਜਾਣੀ ਜਾਂਦੀ ਸੀ। ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਗੁਰਮੀਤ ਬਾਵਾ ਨੇ ਪੰਜਾਬੀ ਮਾਂ ਬੋਲੀ, ਸੱਭਿਆਚਾਰ ਤੇ ਲੋਕ ਸੰਗੀਤ ਦੀ ਲੰਬਾਂ ਸਮਾਂ ਸੇਵਾ ਕੀਤੀ ਹੈ। ਇਸ ਲੋਕ ਗਾਇਕਾ ਦੇ ਤੁਰ ਜਾਣ ਨਾਲ ਪੰਜਾਬੀ ਲੋਕ ਗਾਇਕੀ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਇਹ ਵੀ ਪੜ੍ਹੋ:ਗਾਇਕਾ ਗੁਰਮੀਤ ਬਾਵਾ ਦੇ ਦੇਹਾਂਤ ਮਗਰੋਂ ਹਰ ਕੋਈ ਦੇ ਰਿਹੈ ਸ਼ਰਧਾਂਜਲੀ
ਪੰਜਾਬ ਦੇ ਮੁੱਖਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਟਵੀਟ ਰਾਹੀ ਦੁੱਖ ਜਾਹਿਰ ਕੀਤਾ। ਉਨ੍ਹਾਂ ਨੇ ਕਿਹਾ ਕਿ ਗੁਰਮੀਤ ਬਾਵਾ ਜੀ ਦੇ ਦੇਹਾਂਤ ਦੀ ਖ਼ਬਰ ਸੁਣਕੇ ਦੁੱਖੀ ਹਾਂ। ਪੰਜਾਬੀ ਲੋਕ ਸੰਗੀਤ ਚ ਉਨ੍ਹਾਂ ਦਾ ਨਾ ਦੱਸਣਯੋਗ ਯੋਗਦਾਨ ਹੈ। ਮੇਰੀਆਂ ਦਿਲੀ ਸੰਵੇਦਨਾ ਅਤੇ ਪ੍ਰਾਰਥਨਾਵਾਂ ਉਨ੍ਹਾਂ ਦੇ ਪਰਿਵਾਰ ਨਾਲ ਹਨ।
ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਅਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਵੱਲੋਂ ਉੱਘੀ ਲੋਕ ਗਾਇਕਾ ਗੁਰਮੀਤ ਬਾਵਾ (Gurmeet Bawa) ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।