ਪੰਜਾਬ

punjab

ETV Bharat / city

ਵਾਇਰਲ ਵੀਡੀਓ ਮਾਮਲਾ: ਰੰਧਾਵਾ ਦੇ ਹੱਕ 'ਚ ਨਿੱਤਰੇ ਗੁਰਪ੍ਰੀਤ ਕਾਂਗੜ - ਪੰਜਾਬ ਸਰਕਾਰ ਦੇ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ

ਕੈਬਿਨੇਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਸੁਖਜਿੰਦਰ ਰੰਧਾਵਾ ਦੀ ਵਾਇਰਲ ਹੋਈ ਵੀਡੀਓ ਤੋਂ ਬਾਅਦ ਉਨ੍ਹਾਂ ਦੇ ਪੱਖ 'ਚ ਸਫਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੋਈ ਜਾਣ ਬੁੱਝ ਕੇ ਉਨ੍ਹਾਂ ਦੀ ਝੂੱਠੀ ਵੀਡੀਓ ਵਾਇਰਲ ਕਰ ਰਿਹਾ ਹੈ।

ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ
ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ

By

Published : Dec 29, 2019, 6:55 PM IST

ਚੰਡੀਗੜ੍ਹ: ਪਿਛਲੇ ਕੁਝ ਦਿਨਾਂ ਤੋਂ ਪੰਜਾਬ ਸਰਕਾਰ ਦੇ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਚਰਚਾ 'ਚ ਬਣੇ ਹੋਏ ਹਨ। ਫ਼ਿਰ ਚਾਹੇ ਗੈਂਗਸਟਰ ਜੱਗੂ ਭਗਵਾਨਪੁਰੀਆ ਨਾਲ ਉਨ੍ਹਾਂ ਦੇ ਸਬੰਧਾਂ ਨੂੰ ਲੈ ਕੇ ਗੱਲ ਹੋਰ ਰਹੀ ਹੋਵੇ ਜਾਂ ਫਿਰ ਹਾਲ ਹੀ ਵਿੱਚ ਸਾਹਮਣੇ ਆਈ ਉਨ੍ਹਾਂ ਦੀ ਵਾਇਰਲ ਵੀਡੀਓ। ਇਸ ਵੀਡਿਓ ਦੇ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਦੀ ਸਿਆਸਤ ਭੱਖਦੀ ਹੋਈ ਨਜ਼ਰ ਆ ਰਹੀ ਹੈ।

ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ

ਇਸ ਵੀਡੀਓ ਵਿੱਚ ਰੰਧਾਵਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤੁਲਨਾ ਗੁਰੂ ਨਾਨਕ ਦੇਵ ਜੀ ਨਾਲ ਕਰ ਰਹੇ ਹਨ। ਇਸ ਵੀਡਿਓ ਨੂੰ ਲੈ ਕੇ ਸਫਾਈ ਦਿੰਦੇ ਹੋਏ ਸੁਖਜਿੰਦਰ ਰੰਧਾਵਾ ਵੱਲੋਂ ਬਿਆਨ ਵੀ ਦਿੱਤੇ ਜਾ ਰਹੇ ਹਨ। ਰੰਧਾਵਾ ਮੁਤਾਬਕ ਇਹ ਵੀਡਿਓ 2 ਸਾਲ ਪਹਿਲਾਂ ਦੀ ਹੈ ਤੇ ਇਸ ਨਾਲ ਛੇੜਛਾੜ ਕੀਤੀ ਗਈ ਹੈ।

ਉਨ੍ਹਾਂ ਦਾ ਪੱਖ ਲੈਂਦੇ ਹੋਏ ਕੈਬਿਨੇਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਕਿਹਾ ਕਿ ਸੁਖਜਿੰਦਰ ਰੰਧਾਵਾ ਸੱਚੇ ਅਤੇ ਪਾਕਿ ਸਾਫ਼ ਨੇ ਕੋਈ ਜਾਣ ਬੁੱਝ ਕੇ ਉਨ੍ਹਾਂ ਦੀ ਝੂੱਠੀ ਵੀਡੀਓ ਵਾਇਰਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਬਾਬਤ ਰੰਧਾਵਾ ਵੱਲੋਂ ਥਾਣੇ 'ਚ ਸ਼ਿਕਾਇਤ ਦੇ ਦਿੱਤੀ ਗਈ ਹੈ ਅਤੇ ਜਾਂਚ ਵੀ ਬਿਠਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਵੀਡੀਓ ਵਾਇਰਲ ਕਰਨ ਵਾਲੇ ਨੂੰ ਫੜ੍ਹ ਲਿਆ ਜਾਵੇਗਾ। ਦੱਸਣਯੋਗ ਹੈ ਕਿ ਰੰਧਾਵਾ ਦੀ ਵਾਇਰਲ ਹੋਈ ਇਸ ਵੀਡੀਓ ਨੂੰ ਇੱਕ ਨਿਜੀ ਚੈਨਲ ਨੇ ਦਿਖਾਇਆ ਸੀ, ਜਿਸ ਉੱਤੇ ਜੇਲ੍ਹ ਮੰਤਰੀ ਵੱਲੋਂ ਮਾਣਹਾਨੀ ਦਾ ਕੇਸ ਕਰਨ ਦੀ ਗੱਲ ਵੀ ਕਹੀ ਗਈ ਹੈ।

ABOUT THE AUTHOR

...view details