ਚੰਡੀਗੜ੍ਹ:ਅੱਜ ਵਿਸ਼ਵ ਭਰ ’ਚ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ (Guru Nanak Dev Ji) ਜੀ ਦਾ ਪ੍ਰਕਾਸ਼ ਪੁਰਬ (Guru Nanak Gurpurab 2021) ਮਨਾਇਆ ਜਾ ਰਿਹਾ ਹੈ। ਪ੍ਰਕਾਸ਼ ਦਿਹਾੜੇ (Guru Nanak Jayanti 2021 ) ਮੌਕੇ ਵਿਸ਼ਵ ਦੇ ਹਰ ਗੁਰੂਘਰ ਵਿੱਚ ਵਿਸ਼ੇਸ਼ ਸਮਾਗਮ ਕਰਵਾਏ ਜਾ ਰਹੇ ਹਨ ਤੇ ਵੱਡੀ ਗਿਣਤੀ ’ਚ ਸੰਗਤ ਬਾਬੇ ਦੇ ਦਰ ਹਾਜ਼ਰੀ ਭਰ ਰਹੀ ਹੈ।
ਇਹ ਵੀ ਪੜੋ:ਗੁਰੂ ਨਾਨਕ ਗੁਰਪੁਰਬ 2021: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ’ਤੇ ਇੱਕ ਝਾਤ
ਇਸ ਮੌਕੇ ਵਿਸ਼ਵ ਭਰ ਵਿੱਚੋਂ ਵਧਾਈਆਂ ਮਿਲ ਰਹੀਆਂ ਹਨ।
ਰਾਸ਼ਟਰਪਤੀ ਰਾਮਨਾਥ ਕੋਵਿੰਦ
ਸ੍ਰੀ ਗੁਰੂ ਨਾਨਕ ਦੇਵ ਜੀ (Guru Nanak Dev Ji) ਦੇ ਪ੍ਰਕਾਸ਼ ਪੁਰਬ (Guru Nanak Jayanti 2021) ਦੇ ਸ਼ੁਭ ਅਵਸਰ 'ਤੇ, ਮੈਂ ਸਾਰੇ ਦੇਸ਼ਵਾਸੀਆਂ, ਖਾਸ ਕਰਕੇ ਸਿੱਖ ਭਾਈਚਾਰੇ ਦੇ ਭੈਣਾਂ- ਭਰਾਵਾਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੰਦਾ ਹਾਂ। ਆਓ, ਅਸੀਂ ਸਾਰੇ ਗੁਰੂ ਜੀ ਦੇ ਦੱਸੇ ‘ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ’ ਦੇ ਮਾਰਗ ’ਤੇ ਚਲੀਏ ਤੇ ਆਪਣੇ ਆਚਰਣ 'ਚ ਉਨ੍ਹਾਂ ਦੀਆਂ ਸਿੱਖਿਆਵਾਂ ਦਾ ਪਾਲਨ ਕਰੀਏ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਸ੍ਰੀ ਗੁਰੂ ਨਾਨਕ ਦੇਵ ਜੀ (Guru Nanak Dev Ji) ਦੇ ਪ੍ਰਕਾਸ਼ ਪੁਰਬ (Guru Nanak Gurpurab 2021) ਦੇ ਵਿਸ਼ੇਸ਼ ਮੌਕੇ 'ਤੇ ਮੈਂ ਉਨ੍ਹਾਂ ਦੇ ਪਵਿੱਤਰ ਵਿਚਾਰਾਂ ਅਤੇ ਮਹਾਨ ਆਦਰਸ਼ਾਂ ਨੂੰ ਯਾਦ ਕਰਦਾ ਹਾਂ। ਇੱਕ ਨਿਆਂਪੂਰਨ, ਦਇਆਵਾਨ ਅਤੇ ਸਮਾਵੇਸ਼ੀ ਸਮਾਜ ਦੀ ਉਸਦੀ ਦ੍ਰਿਸ਼ਟੀ ਸਾਨੂੰ ਪ੍ਰੇਰਿਤ ਕਰਦੀ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦਾ ਦੂਜਿਆਂ ਦੀ ਸੇਵਾ ਕਰਨ ਦਾ ਜੋਰ ਵੀ ਬਹੁਤ ਪ੍ਰੇਰਨਾਦਾਇਕ ਹੈ।
ਸੁਖਜਿੰਦਰ ਸਿੰਘ ਰੰਧਾਵਾ
ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧ ਜਗ ਚਾਨਣ ਹੋਆ॥ਜਿਉਂ ਕਰ ਸੂਰਜ ਨਿਕਲਿਆ ਤਾਰੇ ਛਪੇ ਅੰਧੇਰ ਪਲੋਆ॥ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇ ਪ੍ਰਕਾਸ਼ ਪੁਰਬ ਦੀਆਂ ਸਮੁੱਚੇ ਜਗਤ ਨੂੰ ਬੇਅੰਤ ਬੇਅੰਤ ਵਧਾਈਆਂ ਹੋਵਣ ਜੀ। ਮੈਂ ਵਾਹਿਗੁਰੂ ਜੀ ਅੱਗੇ ਆਪ ਸਭ ਦੀ ਚੜ੍ਹਦੀ ਕਲਾ ਅਤੇ ਤੰਦਰੁਸਤੀ ਦੀ ਅਰਦਾਸ ਕਰਦਾ ਹਾਂ।