ਚੰਡੀਗੜ੍ਹ:ਪੰਜਾਬ ਵਿਚਲੀ ਕਾਂਗਰਸ ਸਰਕਾਰ (Congress Government) ਵੱਲੋਂ ਪਹਿਲਾਂ 02 ਕਿਲੋਵਾਟ ਵਾਲੇ ਸਾਰੇ ਖ਼ਪਤਕਾਰਾਂ ਦੇ ਬਿਜਲੀ ਬਿੱਲਾਂ ਦੇ ਬਕਾਏ ਮੁਆਫ਼ ਕੀਤੇ ਜਾਣ ਅਤੇ ਹੁਣ ਅਕਾਲੀ ਦਲ ਭਾਜਪਾ (SAD-BJP) ਦੀ ਤਤਕਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਿੱਤਾਂ ਨੂੰ ਛਿੱਕੇ ਟੰਗ ਕੇ ਨਿੱਜੀ ਕੰਪਨੀਆਂ ਨਾਲ ਕੀਤੇ ਬਿਜਲੀ ਸਮਝੌਤਿਆਂ ਵਿੱਚੋਂ ਜੀ.ਵੀ.ਕੇ. ਗੋਇੰਦਵਾਲ ਸਾਹਿਬ ਨਾਲ ਸਮਝੌਤਾ ਰੱਦ ਕੀਤੇ ਜਾਣ ਸਬੰਧੀ ਸੰਗਰੂਰ ਵਾਸੀਆਂ ਵਿੱਚ ਜਿੱਥੇ ਖੁਸ਼ੀ ਦੀ ਲਹਿਰ ਹੈ, ਉਥੇ ਉਨ੍ਹਾਂ ਵੱਲੋਂ ਕੈਬਨਿਟ ਮੰਤਰੀ ਸਿੰਗਲਾ ਤੇ ਕਾਂਗਰਸ ਸਰਕਾਰ ਦਾ ਧੰਨਵਾਦ ਵੀ ਕੀਤਾ ਜਾ ਰਿਹਾ ਹੈ।
ਇਸ ਬਾਬਤ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸਿੰਗਲਾ (Cabinet Minister Singla) ਨੇ ਕਿਹਾ ਕਿ ਇਸ ਸਮਝੌਤੇ ਕਾਰਨ ਪੰਜਾਬ ਸਰਕਾਰ ਨੂੰ ਉਦੋਂ ਵੀ 07.52 ਰੁਪਏ ਪ੍ਰਤੀ ਯੂਨਿਟ ਬਿਜਲੀ ਕੰਪਨੀ ਨੂੰ ਦੇਣੇ ਪੈਂਦੇ ਸਨ, ਜਦੋਂ ਥਰਮਲ ਪਲਾਂਟ ਵਿੱਚ ਬਿਜਲੀ ਉਤਪਾਤਦਨ ਵੀ ਨਹੀਂ ਹੋ ਰਿਹਾ ਹੁੰਦਾ ਸੀ। ਹੁਣ ਕਾਂਗਰਸ ਪਾਰਟੀ ਦੀ ਪੰਜਾਬ ਸਰਕਾਰ ਨੂੰ ਦੋ ਟੈਂਡਰ ਪ੍ਰਾਪਤ ਹੋਏ ਹਨ, ਜਿਹੜੇ ਕਿ 02.33 ਰੁਪਏ ਪ੍ਰਤੀ ਯੂਨਿਟ ਅਤੇ 02.50 ਪੈਸੇ ਪ੍ਰਤੀ ਯੂਨਿਟ ਬਿਜਲੀ ਸੂਰਜੀ ਊਰਜਾ ਉਤੇ ਆਧਾਰਿਤ ਪੈਦਾ ਕਰਨ ਨਾਲ ਸਬੰਧਿਤ ਹਨ। ਇਨ੍ਹਾਂ ਸਦਕਾ ਜੀ.ਵੀ.ਕੇ. ਗੋਇੰਦਵਾਲ ਸਾਹਿਬ ਵਾਲੇ ਥਰਮਲ ਤੋਂ ਕੋਲੇ ਨਾਲ ਪੈਦਾ ਹੁੰਦੀ ਬਿਜਲੀ ਦੀ ਲੋੜ ਨਹੀਂ ਪਵੇਗੀ। ਉਂਝ ਵੀ ਦੇਸ਼ ਵਿੱਚ ਕੋਲੇ ਦੀ ਕਮੀ ਹੈ ਤੇ ਇਸ ਰਾਹੀਂ ਬਿਜਲੀ ਉਤਪਾਦਨ ਮਹਿੰਗਾ ਪੈਣ ਦੇ ਨਾਲ ਨਾਲ ਵਾਤਾਵਰਨ ਵੀ ਦੂਸ਼ਿਤ ਕਰਦਾ ਹੈ।