ਚੰਡੀਗੜ੍ਹ: ਸਟੈਂਡਅੱਪ ਕਾਮੇਡੀਅਨ ਤੋਂ ਸਿਆਸਤਦਾਨ ਬਣੇ ਸੀਐੱਮ ਭਗਵੰਤ ਮਾਨ ਅੱਜ ਆਪਣਾ 49ਵਾਂ ਜਨਮਦਿਨ ਮਨਾ ਰਹੇ ਹਨ। ਦੱਸ ਦਈਏ ਕਿ ਰਾਜ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਬਣੇ। ਸੀਐੱਮ ਮਾਨ ਨੇ ਧੂਰੀ ਸੀਟ 58,206 ਵੋਟਾਂ ਦੇ ਫਰਕ ਨਾਲ ਜਿੱਤੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਜਨਮਦਿਨ ਮੌਕੇ ਉਨ੍ਹਾਂ ਸਾਰਿਆਂ ਦਾ ਧੰਨਵਾਦ ਕੀਤਾ ਹੈ ਜਿਨ੍ਹਾਂ ਨੇ ਉਨ੍ਹਾਂ ਨੂੰ ਜਨਮਦਿਨ ਦੀਆਂ ਮੁਬਾਰਕ ਦਿੱਤੀਆਂ ਹਨ।
ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ ਦੇ ਜਨਮਦਿਨ ਦੀਆਂ ਮੁਬਾਰਕਬਾਦ ਦਿੱਤੀਆਂ ਹਨ। ਪ੍ਰਧਾਨ ਮੰਤਰੀ ਮੋਦੀ ਨੇ ਇੱਕ ਟਵੀਟ ਵਿੱਚ ਕਿਹਾ, "ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੀ ਨੂੰ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ।
ਕਾਮੇਡੀ ਨਾਲ ਆਏ ਚਰਚਾ ’ਚ:ਸੀਐੱਮ ਭਗਵੰਤ ਮਾਨ ਦਾ ਜਨਮ ਸੰਗਰੂਰ ਜ਼ਿਲ੍ਹੇ ਦੇ ਪਿੰਡ ਸਤੋਜ ਵਿੱਚ ਹੋਇਆ ਸੀ। ਸੀਐੱਮ ਮਾਨ ਸਕੂਲ ਅਧਿਆਪਕਾਂ ਦੇ ਪਰਿਵਾਰ ਵਿੱਚ ਆਉਂਦੇ ਹਨ। ਸਾਲ 1992 ਵਿੱਚ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਤੋਂ ਕਾਮਰਸ ਵਿੱਚ ਗ੍ਰੈਜੂਏਸ਼ਨ ਕੀਤੀ ਸੀ ਅਤੇ ਇਹ ਉਹੀ ਸਮਾਂ ਸੀ ਜਦੋ ਉਨ੍ਹਾਂ ਨੇ ਮਹਿਜ 18 ਸਾਲ ਦੀ ਉਮਰ ਵਿੱਚ ਆਪਣੀ ਆਡੀਓ ਕੈਸੇਟ ਜਾਰੀ ਕੀਤੀ ਸੀ। ਹੌਲੀ ਹੌਲੀ ਉਹ ਜੁਗਨੂੰ ਦੇ ਨਾਂ ਨਾਲ ਮਸ਼ਹੂਰ ਹੋ ਗਏ। ਇਸ ਰਾਹੀ ਉਹ ਕਈ ਸਮਾਜਿਕ ਅਤੇ ਰਾਜਨੀਤਿਕ ਵਿਅੰਗ ਕਰਨੇ ਸ਼ੁਰੂ ਕਰ ਦਿੱਤੇ।ਸਟਾਰ ਪਲੱਸ 'ਤੇ ਗ੍ਰੇਟ ਇੰਡੀਅਨ ਲਾਫਟਰ ਚੈਲੇਂਜ ਵਿੱਚ ਮੁਕਾਬਲਾ ਕਰਨ ਤੋਂ ਬਾਅਦ 2008 ਵਿੱਚ ਕਾਮੇਡੀ ਦਾ ਨਿਰਵਿਵਾਦ ਬਾਦਸ਼ਾਹ ਬਣ ਗਿਆ। ਇਸਦੇ ਨਾਲ ਹੀ ਉਨ੍ਹਾਂ ਨੇ ਫਿਲਮ ਮੈਂ ਮਾਂ ਪੰਜਾਬ ਦੀ ਫਿਲਮ ਵਿੱਚ ਕੰਮ ਕੀਤਾ ਜਿਸ ਨੂੰ ਨੈਸ਼ਨਲ ਐਵਾਰਡ ਵੀ ਮਿਲਿਆ।
ਸਿਆਸੀ ਕਰੀਅਰ ਦੀ ਸ਼ੁਰੂਆਤ:ਜੇਕਰ ਸੀਐੱਮ ਮਾਨ ਦੇ ਸਿਆਸੀ ਕਰੀਅਰ ਦੀ ਸ਼ੁਰੂਆਤ ਕਰੀਏ ਤਾਂ ਕਾਮੇਡੀਅਨ ਵੱਜੋਂ ਉਹ ਆਪਣੇ ਕਰੀਅਰ ਵਿੱਚ ਸ਼ਿਖਰ ਉੱਤੇ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੁਆਰਾ ਸਥਾਪਿਤ ਕੀਤੀ ਗਈ ਪੀਪਲਜ਼ ਪਾਰਟੀ ਆਫ ਪੰਜਾਬ ਵਿੱਚ ਸ਼ਾਮਲ ਹੋਏ। ਜਿਸ ਵਿੱਚ ਉਨ੍ਹਾਂ ਨੇ ਪਹਿਲੀ ਵਾਰ ਸਾਲ 2012 ਵਿੱਚ ਲਹਿਰਾ ਤੋਂ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਦੇ ਖਿਲਾਫ ਵਿਧਾਨ ਸਭਾ ਚੋਣ ਲੜੀ ਸੀ। ਪਰ ਬਾਅਦ ਵਿੱਚ ਮਨਪ੍ਰੀਤ ਬਾਦਲ ਵੱਲੋਂ ਆਪਣੀ ਪਾਰਟੀ ਵਿੱਚ ਕਾਂਗਰਸ ਨਾਲ ਰਲੇਵਾਂ ਕਰਨ ਤੋਂ ਬਾਅਦ ਸੀਐੱਮ ਮਾਨ ਅਰਵਿੰਦ ਕੇਜਰੀਵਾਲ ਦੇ ਸੱਦੇ ਉੱਤੇ ਆਮ ਆਮਦੀ ਪਾਰਟੀ ਵਿੱਚ ਸ਼ਾਮਲ ਹੋ ਗਏ।
ਸਾਲ 2014 ਵਿੱਚ ਮਾਨ ਨੇ ਸੰਗਰੂਰ ਲੋਕ ਸਭਾ ਸੀਟ ਤੋਂ ਅਕਾਲੀ ਆਗੂ ਐਸਐਸ ਢੀਂਡਸਾ ਦੇ ਖਿਲਾਫ ਚੋਣ ਲੜੀ। ਇਸ ਤੋਂ ਬਾਅਦ ਸਾਲ 2017 ਵਿੱਚ ਮਾਨ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸਭ ਤੋਂ ਵੱਧ ਦਿਖਾਈ ਦੇਣ ਵਾਲੇ ਚਿਹਰੇ ਵੱਜੋਂ ਮਸ਼ਹੂਰ ਹੋ ਗਏ। ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦੇ ਇੱਕ ਸਾਲ ਬਾਅਦ ਉਨ੍ਹਾਂ ਨੂੰ ਪਾਰਟੀ ਦੇ ਸੂਬਾ ਪ੍ਰਧਾਨ ਵਜੋਂ ਦੁਬਾਰਾ ਨਿਯੁਕਤ ਕੀਤਾ ਗਿਆ।
ਇਹ ਵੀ ਪੜੋ:BSF ਨੇ ਸਰਹੱਦ 'ਤੇ ਡੇਗਿਆ ਪਾਕਿਸਤਾਨੀ ਡਰੋਨ,ਡਿਲੀਵਰੀ ਲਈ ਲਿਆਂਦੀ ਖੇਪ ਵੀ ਬਰਾਮਦ