ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ (Bharatiya Janata Party) ਦੀ ਰਾਸ਼ਟਰੀ ਕਾਰਜਕਾਰਨੀ ਘੋਸ਼ਿਤ ਕਰ ਦਿੱਤੀ ਗਈ ਹੈ। ਇਸ ਵਿੱਚ ਪੰਜਾਬ ਨਾਲ ਜੁੜੇ ਦੋ ਕੇਂਦਰੀ ਮੰਤਰੀਆਂ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ। ਕੇਂਦਰੀ ਮੰਤਰੀ ਹਰਦੀਪ ਪੁਰੀ (Union Minister Hardeep Puri) ਅਤੇ ਸੋਮ ਪ੍ਰਕਾਸ਼ (SOM PARKASH) ਨੂੰ ਰਾਸ਼ਟਰੀ ਕਾਰਜਕਾਰਨੀ ਵਿੱਚ ਲਿਆ ਗਿਆ ਹੈ। ਹਰਦੀਪ ਪੁਰੀ ਨੂੰ ਭਾਜਪਾ ਦੇ ਮਜ਼ਬੂਤ ਆਗੂ ਮੰਨੇ ਜਾਂਦੇ ਹਨ। ਪੁਰੀ 2014 ਵਿੱਚ ਬਣੀ ਮੋਦੀ ਸਰਕਾਰ ਵਿੱਚ ਮੰਤਰੀ ਵੀ ਸਨ ਅਤੇ ਮੌਜੂਦਾ ਦੌਰ ਵਿੱਚ ਵੀ ਮੰਤਰੀ ਹਨ। ਪੁਰੀ ਮੋਦੀ ਮੰਤਰੀ ਮੰਡਲ ਵਿੱਚ ਸਿੱਖ ਚਿਹਰਾ ਹਨ।
ਹਰਦੀਪ ਪੁਰੀ ਨੂੰ ਹਾਰ ਦੇ ਬਾਵਜੂਦ ਮੰਤਰੀ ਮੰਡਲ ਚ ਕੀਤਾ ਸੀ ਸ਼ਾਮਿਲ
ਹਰਦੀਪ ਪੁਰੀ ਨੇ ਪਿਛਲੀ ਲੋਕ ਸਭਾ ਚੋਣ (Lok Sabha elections) ਅੰਮ੍ਰਿਤਸਰ ਤੋਂ ਲੜੀ ਸੀ ਪਰ ਉਨ੍ਹਾਂ ਨੂੰ ਹਾਰ ਦਾ ਮੂੰਹ ਦੇਖਣਾ ਪਿਆ ਸੀ। ਇਸ ਦੇ ਬਾਵਜੂਦ ਉਨ੍ਹਾਂ ਨੂੰ ਮੋਦੀ ਮੰਤਰੀ ਮੰਡਲ ਵਿੱਚ ਸ਼ਾਮਿਲ ਕੀਤਾ ਗਿਆ। ਭਾਰਤੀ ਵਿਦੇਸ਼ ਸੇਵਾ ਦੇ 1974 ਬੈਚ ਦੇ ਅਧਿਕਾਰੀ ਹਰਦੀਪ ਪੁਰੀ ਯੂਪੀ ਤੋਂ ਰਾਜ ਸਭਾ ਦੇ ਮੈਂਬਰ ਹਨ। ਹਰਦੀਪ ਪੁਰੀ ਦੇ ਦਾਦਾ ਜਲ੍ਹਿਆਂਵਾਲਾ ਬਾਗ ਦੇ ਸਾਕੇ ਦੇ ਚਸ਼ਮਦੀਦ ਗਵਾਹ ਰਹੇ ਹਨ। ਉਹ ਵੀ ਉਸ ਸਮੇਂ ਉੱਥੇ ਫਸਿਆ ਹੋਇਆ ਸੀ. ਹਰਦੀਪ ਪੁਰੀ ਨੇ ਇਸ ਦਾ ਜ਼ਿਕਰ ਜਲ੍ਹਿਆਂਵਾਲਾ ਬਾਗ ਦੀ ਵਿਜ਼ਟਰ ਬੁੱਕ ਵਿੱਚ ਕੀਤਾ ਸੀ।
ਪੁਰੀ ਰਾਸ਼ਟਰੀ ਸੁਰੱਖਿਆ ਤੇ ਵਿਦੇਸ਼ ਨੀਤੀ ਦੇ ਮੰਨੇ ਜਾਂਦੇ ਨੇ ਮਾਹਿਰ
ਹਰਦੀਪ ਪੁਰੀ ਨੂੰ ਵਿਦੇਸ਼ ਨੀਤੀ ਅਤੇ ਰਾਸ਼ਟਰੀ ਸੁਰੱਖਿਆ ਨਾਲ ਜੁੜੇ ਮਾਮਲਿਆਂ ਵਿੱਚ ਮਾਹਿਰ ਮੰਨਿਆ ਜਾਂਦਾ ਹੈ। ਹਰਦੀਪ ਪੁਰੀ (Hardeep Puri) ਨਿਊਜ਼ਾਰਕ ਵਿੱਚ ਇੰਟਰਨੈਸ਼ਨਲ ਪੀਸ ਇੰਸਟੀਚਿਊਟ ਦੇ ਉਪ ਪ੍ਰਧਾਨ ਵਜੋਂ ਵੀ ਸੇਵਾ ਨਿਭਾ ਚੁੱਕੇ ਹਨ। ਇੰਨ੍ਹਾਂ ਹੀ ਨਹੀਂ, ਹਰਦੀਪ ਪੁਰੀ ਸੰਯੁਕਤ ਰਾਸ਼ਟਰ ਦੀ ਅੱਤਵਾਦ ਵਿਰੋਧੀ ਕਮੇਟੀ ਦੇ ਚੇਅਰਮੈਨ ਦੇ ਅਹੁਦੇ 'ਤੇ ਵੀ ਰਹੇ ਹਨ। ਇਸ ਤੋਂ ਇਲਾਵਾ, ਪੁਰੀ ਬ੍ਰਿਟੇਨ ਅਤੇ ਬ੍ਰਾਜ਼ੀਲ ਵਿੱਚ ਭਾਰਤ ਦੇ ਰਾਜਦੂਤ ਰਹਿ ਚੁੱਕੇ ਹਨ।