ਪੰਜਾਬ

punjab

ETV Bharat / city

ਹਰੀਸ਼ ਰਾਵਤ ਦੀ ਹੋਈ ਛੁੱਟੀ, ਪੰਜਾਬ ਕਾਂਗਰਸ ਪ੍ਰਭਾਰੀ ਬਣੇ ਹਰੀਸ਼ ਚੌਧਰੀ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (Punjab Pradesh Congress Committee) ਨੇ ਇੱਕ ਅਹਿਮ ਫੈਸਲਾ ਲੈਂਦਿਆਂ ਹਰੀਸ਼ ਰਾਵਤ (Harish Rawat) ਨੂੁੰ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਤੋਂ ਹਟਾ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ ਹੁਣ ਪੰਜਾਬ ਕਾਂਗਰਸ ਮਾਮਲਿਆਂ ਦਾ ਇੰਚਾਰਜ ਹਰੀਸ਼ ਚੌਧਰੀ (Harish Chaudhary) ਨੂੰ ਲਗਾਇਆ ਗਿਆ ਹੈ।

ਹਰੀਸ਼ ਰਾਵਤ ਦੀ ਹੋਈ ਛੁੱਟੀ, ਪੰਜਾਬ ਕਾਂਗਰਸ ਪ੍ਰਭਾਰੀ ਬਣੇ ਹਰੀਸ਼ ਚੌਧਰੀ
ਹਰੀਸ਼ ਰਾਵਤ ਦੀ ਹੋਈ ਛੁੱਟੀ, ਪੰਜਾਬ ਕਾਂਗਰਸ ਪ੍ਰਭਾਰੀ ਬਣੇ ਹਰੀਸ਼ ਚੌਧਰੀ

By

Published : Oct 22, 2021, 2:56 PM IST

Updated : Oct 22, 2021, 4:54 PM IST

ਚੰਡੀਗੜ੍ਹ:ਪੰਜਾਬ ਕਾਂਗਰਸ ਕਮੇਟੀ ਨੇ ਇੱਕ ਵੱਡਾ ਫੈਸਲਾ ਲੈਂਦਿਆਂ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੂੰ ਹਟਾ ਦਿੱਤਾ ਗਿਆ ਹੈ। ਉਨ੍ਹਾਂ ਦੀ ਜਗ੍ਹਾ ਹੁਣ ਹਰੀਸ਼ ਚੌਧਰੀ ਨੂੰ ਪੰਜਾਬ ਕਾਂਗਰਸ ਮਾਮਲਿਆਂ ਦਾ ਇੰਚਾਰਜ ਲਗਾਇਆ ਗਿਆ ਹੈ। ਨਾਲ ਹੀ ਉਨ੍ਹਾਂ ਨੂੰ ਚੰਡੀਗੜ੍ਹ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ। ਜਾਣਕਾਰੀ ਅਨੁਸਾਰ ਹਰੀਸ਼ ਰਾਵਤ ਕਾਂਗਰਸ ਵਰਕਿੰਗ ਕਮੇਟੀ ਦੇ ਮੈਂਬਰ ਬਣੇ ਰਹਿਣਗੇ ਪਰ ਉਨ੍ਹਾਂ ਨੂੰ ਪੰਜਾਬ ਅਤੇ ਚੰਡੀਗੜ੍ਹ ਦੇ ਮੁੱਖ ਸਕੱਤਰ ਦੇ ਅਹੁਦੇ ਤੋਂ ਰਿਲੀਵ ਕੀਤਾ ਗਿਆ ਹੈ।

ਦੱਸ ਦਈਏ ਕਿ ਇੱਕ ਦਿਨ ਪਹਿਲਾਂ ਹੀ ਹਰੀਸ਼ ਰਾਵਤ ਵੱਲੋਂ ਇਸ ਸਬੰਧੀ ਇੱਕ ਟਵੀਟ ਵੀ ਕੀਤਾ ਗਿਆ ਸੀ। ਉਨ੍ਹਾਂ ਨੇ ਆਪਣੇ ਇਸ ਟਵੀਟ ਦੇ ਵਿੱਚ ਦੱਸਿਆ ਸੀ ਕਿ ਉਹ ਇਹ ਜ਼ਿੰਮੇਵਾਰੀ ਹੋਰ ਨਹੀਂ ਨਿਭਾ ਸਕਦੇ।

ਇਸਦੇ ਨਾਲ ਹੀ ਰਾਵਤ ਵੱਲੋਂ ਇੱਕ ਹੋਰ ਟਵੀਟ ਕੀਤਾ ਗਿਆ ਹੈਜਿਸ ਵਿੱਚ ਉਨ੍ਹਾਂ ਦੱਸਿਆ ਹੈ ਕਿ ਉਨ੍ਹਾਂ ਨੂੰ ਪਾਰਟੀ ਵੱਲੋਂ ਕਿਹਾ ਗਿਆ ਹੈ ਕਿ ਉਹ ਆਪਣੀ ਪੂਰੀ ਤਾਕਤ ਉੱਤਰਾਖੰਡ ਵਿੱਚ ਲਗਾਉਣ। ਨਾਲ ਹੀ ਉਨ੍ਹਾਂ ਕਿਹਾ ਕਿ ਮੇਰੇ ਦਿਲ ਦੇ ਵਿੱਚ ਪੰਜਾਬ ਹਮੇਸ਼ਾ ਰਹੇਗਾ। ਹਰੀਸ਼ ਰਾਵਤ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਸਾਥੀਆਂ ਦੇ ਪਿਆਰ ਨੂੰ ਉਹ ਕਦੇ ਭੁੱਲ ਨਹੀਂ ਸਕਦੇ।

ਹਰੀਸ਼ ਰਾਵਤ ਦੀ ਹੋਈ ਛੁੱਟੀ, ਪੰਜਾਬ ਕਾਂਗਰਸ ਪ੍ਰਭਾਰੀ ਬਣੇ ਹਰੀਸ਼ ਚੌਧਰੀ

ਓਧਰ ਦੂਜੇ ਪਾਸੇ ਨਵੇਂ ਬਣੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਦੇ ਵੱਲੋਂ ਇੱਕ ਟਵੀਟ ਕਰ ਕਾਂਗਰਸ ਪਾਰਟੀ ਦਾ ਧੰਨਵਾਦ ਕੀਤਾ ਗਿਆ। ਇਸਦੇ ਨਾਲ ਹੀ ਉਨ੍ਹਾਂ ਆਪਣੀ ਪਾਰਟੀ ਨੂੰ ਭਰੋਸਾ ਦਿੱਤਾ ਕਿ ਉਹ ਸਾਰੇ ਮਿਲ ਕੇ ਪਾਰਟੀ ਦੀ ਮਜ਼ਬੂਤ ਦੇ ਲਈ ਕੰਮ ਕਰਾਂਗੇ।

ਜਿਕਰੇਖਾਸ ਹੈ ਕਿ ਹਰੀਸ਼ ਰਾਵਤ ਦੇ ਵੱਲੋਂ ਪੰਜਾਬ ਕਾਂਗਰਸ ਦੇ ਇੰਚਾਰਜ ਵਜੋਂ ਅਹਿਮ ਭੂਮਿਕਾ ਨਿਭਾਈ ਗਈ ਹੈ ਖਾਸ ਕਰ ਪੰਜਾਬ ਕਾਂਗਰਸ ‘ਚ ਪਏ ਖਿਲਾਰੇ ਦੌਰਾਨ ਉਨ੍ਹਾਂ ਵੱਲੋਂ ਕਾਂਗਰਸ ਨੂੰ ਇੱਕ ਕਰਨ ਦੇ ਵਿੱਚ ਕਾਫੀ ਅਹਿਮ ਰੋਲ ਨਿਭਾਇਆ ਗਿਆ ਹੈ ਹਾਲਾਂਕਿ ਕਾਂਗਰਸ ਦਾ ਕਲੇਸ਼ ਅਜੇ ਵੀ ਖਤਮ ਨਹੀਂ ਹੋਇਆ ਭਾਵੇ ਕਿ ਮੁੱਖ ਮੰਤਰੀ ਨੂੰ ਹਟਾ ਕੇ ਸਰਕਾਰ ਨਵੀਂ ਵੀ ਬਣ ਦਿੱਤੀ ਗਈ ਹੈ। ਪਰ ਇਸ ਕਲੇਸ਼ ਦੇ ਦੌਰਾਨ ਹਰੀਸ਼ ਰਾਵਤ ਦੇ ਰੋਲ ਨੂੰ ਸਿਆਸੀ ਹਲਕਿਆਂ ਦੇ ਵਿੱਚ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ:ਕਰਜ਼ ਮੁਆਫ਼ੀ ‘ਤੇ ‘ਆਪ‘ ਨੇ ਘੇਰੀ ਸਰਕਾਰ

Last Updated : Oct 22, 2021, 4:54 PM IST

ABOUT THE AUTHOR

...view details