ਚੰਡੀਗੜ੍ਹ: ਪੰਜਾਬ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦਾ ਵਿਵਾਦਾਂ ਨਾਲ ਗਹਿਰਾ ਨਾਤਾ ਹੈ। ਹੁਣ ਇੱਕ ਵਾਰ ਫਿਰ ਨਵਜੋਤ ਸਿੱਧੂ ਮੁਸ਼ਕਿਲਾਂ 'ਚ ਘਿਰਦੇ ਨਜ਼ਰ ਆ ਰਹੇ ਹਨ। ਕਾਂਗਰਸ ਦੇ ਪੰਜਾਬ ਅਤੇ ਚੰਡੀਗੜ੍ਹ ਇੰਚਾਰਜ ਹਰੀਸ਼ ਚੌਧਰੀ ਨੇ ਨਵਜੋਤ ਸਿੱਧੂ ਖਿਲਾਫ ਅਨੁਸ਼ਾਸਨੀ ਕਾਰਵਾਈ ਕਰਨ ਲਈ ਸੋਨੀਆ ਗਾਂਧੀ ਨੂੰ ਚਿੱਠੀ ਲਿਖੀ ਹੈ।
ਇਸ ਚਿੱਠੀ 'ਚ ਹਰੀਸ਼ ਚੌਧਰੀ ਨੇ ਕਿਹਾ ਕਿ ਨਵਜੋਤ ਸਿੱਧੂ ਤੋਂ ਸਪੱਸ਼ਟੀਕਰਨ ਮੰਗਿਆ ਜਾਣਾ ਚਾਹੀਦਾ ਹੈ। ਦੱਸ ਦਈਏ ਕਿ ਸਿੱਧੂ 'ਤੇ ਪਾਰਟੀ ਤੋਂ ਵੱਖ ਚੱਲਣ ਦੇ ਆਰੋਪ ਲੱਗੇ ਹਨ। ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਿੱਧੂ ਦੀਆਂ ਐਕਟੀਵਿਟੀਜ਼ 'ਤੇ ਹਰੀਸ਼ ਚੌਧਰੀ ਨੂੰ ਇੱਕ ਨੋਟ ਭੇਜਿਆ ਸੀ ਜਿਸ ਦੇ ਬਾਅਦ ਚੌਧਰੀ ਨੇ ਸੋਨੀਆ ਗਾਂਧੀ ਨੂੰ ਸਿੱਧੂ ਖਿਲਾਫ਼ ਐਕਸ਼ਨ ਲੈਣ ਲਈ ਲਿਖਿਆ ਹੈ।
ਦੱਸਣਾ ਬਣਦਾ ਹੈ ਕਿ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਨਵਜੋਤ ਸਿੰਘ ਸਿੱਧੂ ਖਿਲਾਫ ਅਨੁਸ਼ਾਸਨੀ ਕਾਰਵਾਈ ਕਰਨ ਲਈ ਸੋਨੀਆ ਗਾਂਧੀ ਨੂੰ ਪੱਤਰ ਲਿਖਿਆ ਹੈ। ਜਿਸ ਵਿੱਚ ਉਨ੍ਹਾਂ ਨੇ ਸਿੱਧੂ ਤੋਂ ਸਪੱਸ਼ਟੀਕਰਨ ਮੰਗਣ ਦੀ ਗੱਲ ਕਹੀ ਗਈ ਹੈ। ਸਿੱਧੂ 'ਤੇ ਪਾਰਟੀ ਤੋਂ ਵੱਖ ਚੱਲਣ ਦੇ ਆਰੋਪ ਲੱਗੇ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਚਿੱਠੀ ਤੋਂ ਬਾਅਦ ਕਾਂਗਰਸ ਹਾਈਕਮਾਂਡ ਸਿੱਧੂ ਖਿਲਾਫ ਵੱਡੀ ਕਾਰਵਾਈ ਕਰ ਸਕਦੀ ਹੈ।
ਇੱਸ ਬਾਰੇ ਜਦ ਹਰੀਸ਼ ਚੌਧਰੀ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਜਵਾਬ ਦਿੱਤਾ ਕਿ ਇਹ ਉਨ੍ਹਾਂ ਦੀ ਪਾਰਟੀ ਦਾ ਅੰਦਰੂਨੀ ਮਾਮਲਾ ਹੈ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਸਿੱਧੂ ਅਕਸਰ ਆਪਣੀ ਹੀ ਪਾਰਟੀ ਦੇ ਫੈਸਲਿਆਂ 'ਤੇ ਸਵਾਲ ਚੁੱਕਦੇ ਆਏ ਹਨ। ਇਸ ਦੀ ਵਜ੍ਹਾ ਨਾਲ ਸਿੱਧੂ ਦਾ ਪੰਜਾਬ ਕਾਂਗਰਸ 'ਚ ਲਗਾਤਾਰ ਵਿਰੋਧ ਹੋ ਰਿਹਾ ਹੈ ਅਤੇ ਉਨ੍ਹਾਂ 'ਤੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਗੰਭੀਰ ਆਰੋਪ ਲੱਗੇ ਹਨ।
ਇਸ ਤੋਂ ਪਹਿਲਾਂ ਸੋਨੀਆ ਗਾਂਧੀ ਨੇ ਪੰਜਾਬ 'ਚ ਕਾਂਗਰਸ ਦੀ ਹਾਰ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ਦੀ ਮੰਗ ਕੀਤੀ ਸੀ। ਜਿਸ ਤੋਂ ਬਾਅਦ ਸਿੱਧੂ ਨੇ ਸੂਬਾ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਕਾਂਗਰਸ ਦੀ ਹਾਰ ਪੰਜਾਬ ਚੋਣਾਂ 'ਚ ਹਾਰ ਤੋਂ ਬਾਅਦ ਸਿੱਧੂ 'ਤੇ ਅਜਿਹੇ ਆਰੋਪ ਲਗਾਤਾਰ ਲਾਏ ਜਾ ਰਹੇ ਹਨ। ਹੁਣ ਦੇਖਣ ਵਾਲੀ ਗੱਲ ਇਹ ਹੋਵੇਗੀ ਕਿ ਪਾਰਟੀ ਹੈ ਕਮਾਂਡ ਸਿੱਧੂ ਖ਼ਿਲਾਫ਼ ਕਿ ਐਕਸ਼ਨ ਲੈਂਦੀ ਹੈ।
ਇਹ ਵੀ ਪੜ੍ਹੋ:ਸੁਨੀਲ ਜਾਖੜ ਦੇਣਗੇ ਕਾਂਗਰਸ ਨੂੰ ਝਟਕਾ, 13 ਤੋਂ 15 ਮਈ ਵਿਚਕਾਰ ਚਿੰਤਨ ਸ਼ਿਵਰ 'ਚ ਖੋਲਣਗੇ ਹਾਈ ਕਮਾਂਡ ਦੀ ਪੋਲ