ਪੰਜਾਬ

punjab

ETV Bharat / city

'ਹਰੀਸ਼ ਰਾਵਤ ਸਿੱਖ ਜਗਤ ਤੋਂ ਮੰਗੇ ਮੁਆਫੀ'

ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਬੁਲਾਰੇ ਅਤੇ ਸੀਨੀਅਰ ਆਗੂ ਡਾ.ਦਲਜੀਤ ਸਿੰਘ ਚੀਮਾ ਨੇ ਨਵਜੋਤ ਸਿੰਘ ਸਿੱਧੂ ਅਤੇ ਉਨ੍ਹਾਂ ਦੇ ਚਾਰ ਸਲਾਹਕਾਰਾਂ ਨੂੰ ਪੰਜ ਪਿਆਰੇ ਕਹਿਣ ’ਤੇ ਪੰਜਾਬ ਕਾਂਗਰਸ (Punjab Congress) ਦੇ ਇੰਚਾਰਜ ਹਰੀਸ਼ ਰਾਵਤ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।

'ਹਰੀਸ਼ ਰਾਵਤ ਸਿੱਖ ਜਗਤ ਤੋਂ ਮੰਗੇ ਮੁਆਫੀ'
'ਹਰੀਸ਼ ਰਾਵਤ ਸਿੱਖ ਜਗਤ ਤੋਂ ਮੰਗੇ ਮੁਆਫੀ'

By

Published : Sep 1, 2021, 9:11 AM IST

ਚੰਡੀਗੜ੍ਹ:ਪੰਜਾਬ ਕਾਂਗਰਸ (Punjab Congress) ਦੇ ਇੰਚਾਰਜ ਹਰੀਸ਼ ਰਾਵਤ ਨੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਅਤੇ ਉਨ੍ਹਾਂ ਦੇ ਚਾਰ ਸਲਾਹਕਾਰਾਂ ਨੂੰ ਪੰਜ ਪਿਆਰੇ ਕਹੇ ਜਾਣ ਤੋਂ ਬਾਅਦ ਵਿਵਾਦ ਭੱਖਦਾ ਨਜਰ ਆ ਰਿਹਾ ਹੈ। ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਿੱਖਾਂ ਦੀਆਂ ਭਾਵਨਾਵਾਂ ਨਾਲ ਖ਼ਿਲਵਾੜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਿੱਖ ਧਰਮ ਵਿਚ ਪੰਜ ਪਿਆਰਿਆਂ ਦਾ ਬਹੁਤ ਵੱਡਾ ਰੁਤਬਾ ਹੈ। ਉਨ੍ਹਾਂ ਨੇ ਕਿਹਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸੀਸ਼ ਲੈ ਕੇ ਇਹ ਉਪਾਧੀ ਦਿੱਤੀ ਸੀ। ਉਨ੍ਹਾਂ ਕਿਹਾ ਕਿ ਮੈਂ ਹਰੀਸ਼ ਰਾਵਤ ਨੂੰ ਦੱਸਣਾ ਚਾਹੁੰਦਾ ਹਾਂ ਕਿ ਇਹ ਕੋਈ ਮੁਜ਼ਾਕ ਨਹੀਂ ਹੈ। ਉਨ੍ਹਾਂ ਕਿਹਾ ਹੈ ਕਿ ਲੀਡਰਾਂ ਨੂੰ ਖੁਸ਼ ਕਰਨ ਲਈ ਇਸ ਤਰ੍ਹਾਂ ਸ਼ਬਦਾਵਲੀ ਦੀ ਵਰਤੋਂ ਨਾ ਕਰੋ।

'ਹਰੀਸ਼ ਰਾਵਤ ਸਿੱਖ ਜਗਤ ਤੋਂ ਮੰਗੇ ਮੁਆਫੀ'

ਚੀਮਾ ਨੇ ਕੇਸ ਦਰਜ ਕਰਨ ਦੀ ਕੀਤੀ ਮੰਗ

ਡਾ. ਦਲਜੀਤ ਸਿੰਘ ਚੀਮਾ ਨੇ ਇਸ ਬਿਆਨ ਲਈ ਹਰੀਸ਼ ਰਾਵਤ ਉਤੇ ਕੇਸ (case) ਦਰਜ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਹਰੀਸ਼ ਰਾਵਤ ਇਹ ਕੋਈ ਮੁਜ਼ਾਕ ਨਹੀਂ ਹੈ। ਉਨ੍ਹਾਂ ਕਿਹਾ ਤੁਸੀ ਸਿੱਖ ਜਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।ਚੀਮਾ ਨੇ ਕਿਹਾ ਹੈ ਕਿ ਸਾਰੇ ਸਿੱਖ ਜਗਤ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ।

ਕੀ ਸੀ ਮਾਮਲਾ ?

ਦੱਸ ਦਈਏ ਕਿ ਪੰਜਾਬ ਇਚਾਰਜ਼ ਹਰੀਸ਼ ਰਾਵਤ ਦੇ ਵੱਲੋਂ ਨਵਜੋਤ ਸਿੰਘ ਸਿੱਧੂ ਤੇ ਉਨ੍ਹਾਂ ਦੇ ਕਾਰਜਕਾਰੀ ਪ੍ਰਧਾਨ ਨਾਲ ਮੁਲਾਕਾਤ ਕਰਨ ਤੋਂ ਬਾਅਦ ਉੁਨ੍ਹਾਂ ਨੂੰ ਪੰਜ ਪਿਆਰੇ ਕਹਿ ਕੇ ਸੰਬੋਧਨ ਕੀਤਾ ਗਿਆ ਹੈ। ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਸਿਆਸੀ ਹਲਕਿਆਂ ਤੇ ਆਮ ਲੋਕਾਂ ਦੇ ਵਿੱਚ ਨਵੀਂ ਚਰਚਾ ਛਿੜ ਗਈ ਹੈ।

ਇਹ ਵੀ ਪੜੋ: ਜਲ੍ਹਿਆਂਵਾਲਾ ਬਾਗ ਦੀ ਮੁਰੰਮਤ ਵਿਵਾਦਾਂ ਵਿੱਚ ਘਿਰੀ

ABOUT THE AUTHOR

...view details