ਚੰਡੀਗੜ੍ਹ: ਪੰਜਾਬ ਕਾਂਗਰਸ ਕਲੇਸ਼ ਦੌਰਾਨ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਚੰਡੀਗੜ੍ਹ ਪਹੁੰਚੇ ਚੁੱਕੇ ਹਨ। ਹਰੀਸ਼ ਰਾਵਤ ਨੇ ਮੀਡੀਆ ਨਾਲ ਗੱਲਬਾਤ ਕਰਦੇ ਦੱਸਿਆ ਕਿ ਉਹ ਦੋ ਦਿਨ ਦਿਨ੍ਹਾਂ ਦੇ ਦੌਰੇ ਉੱਪਰ ਆਏ ਹਨ। ਰਾਵਤ ਵੱਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਨਾਲ ਮੁਲਾਕਾਤ ਕੀਤੀ ਗਈ ਹੈੇ। ਨਾਲ ਹੀ ਉਨ੍ਹਾਂ ਦੱਸਿਆ ਕਿ ਇਸ ਦੌਰਾਨ ਹੀ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵੀ ਮੁਲਾਕਾਤ ਕਰਨ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਕਿਹਾ ਕਿ ਇਸ ਦੌਰਾਨ ਉਹ ਹੋਰ ਕਾਂਗਰਸੀ ਵਰਕਰਾਂ ਦੇ ਨਾਲ ਵੀ ਮੁਲਾਕਾਤ ਕਰਨਗੇ।
ਰਾਵਤ ਨੇ ਸਿੱਧੂ ਨਾਲ ਕੀਤੀ ਮੁਲਾਕਾਤ
ਹਰੀਸ਼ ਰਾਵਤ ਵੱਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਕਾਰਜੀਕਾਰੀ ਪ੍ਰਧਾਨਾਂ ਕੁਲਜੀਤ ਨਾਗਰਾ , ਪਵਨ ਗੋਇਲ ਅਤੇ ਨਾਲ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਕਾਂਗਰਸ ਵਿਧਾਇਕ ਪਰਗਟ ਸਿੰਘ ਦੇ ਨਾਲ ਮੁਲਾਕਾਤ ਕੀਤੀ ਗਈ ਹੈ। ਸਿੱਧੂ ਨਾਲ ਕੀਤੀ ਮੁਲਾਕਾਤ ਤੋਂ ਬਾਅਦ ਹਰੀਸ਼ ਰਾਵਤ ਦਾ ਬਿਆਨ ਸਾਹਮਣੇ ਆਇਆ। ਇਸ ਮੌਕੇ ਉਨ੍ਹਾਂ ਸਿੱਧੂ ਅਤੇ ਕਾਰਜਕਾਰੀ ਪ੍ਰਧਾਨਾਂ ਨੂੰ ਪੰਜ ਪਿਆਰੇ ਕਹਿ ਕੇ ਸੰਬੋਧਨ ਕੀਤਾ। ਇਸ ਦੌਰਾਨ ਮੀਡੀਆ ਵੱਲੋਂ ਉਨ੍ਹਾਂ ਨੂੰ ਕਾਂਗਰਸ ਵਿਵਾਦਾਂ ਬਾਰੇ ਸਵਾਲ ਪੁੱਛੇ ਗਏ ਤਾਂ ਉਹ ਵਿਵਾਦਾਂ ਤੇ ਕੋਈ ਸਪੱਸ਼ਟ ਜਵਾਬ ਨਾ ਦੇਣ ਦੀ ਬਜਾਇ ਕੰਨ੍ਹੀਂ ਕਤਰਾਉਂਦੇ ਹੀ ਨਜ਼ਰ ਆਏ।
ਇਸ ਮੌਕੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੇ ਕਾਂਗਰਸ ਵਿਧਾਇਕ ਪਰਗਟ ਸਿੰਘ ਵੀ ਉਨ੍ਹਾਂ ਨੂੰ ਮਿਲਣ ਪਹੁੰਚੇ ਹਨ। ਹਰੀਸ਼ ਰਾਵਤ ਦਾ ਪਰਗਟ ਸਿੰਘ ਵੱਲੋਂ ਉਨ੍ਹਾਂ ਉੱਪਰ ਚੁੱਕੇ ਸਵਾਲਾਂ ਨੂੰ ਲੈਕੇ ਵੀ ਬਿਆਨ ਸਾਹਮਣੇ ਆਇਆ ਹੈ।
'ਕਾਂਗਰਸ ਪਾਰਟੀ ਦੇ ਵਿੱਚ ਹਰ ਇੱਕ ਨੂੰ ਆਪਣਾ ਪੱਖ ਰੱਖਣ ਦਾ ਹੱਕ'