ਚੰਡੀਗੜ੍ਹ:ਪੰਜਾਬ ਕਾਂਗਰਸ (Punjab Congress) 'ਚ ਚੱਲ ਰਿਹਾ ਕਾਟੋ-ਕਲੇਸ਼ ਖਤਮ ਹੋਣ ਦਾ ਨਾਮ ਨਹੀਂ ਲੈ ਰਿਹਾ ਜਿੱਥੇ ਬਾਕੀ ਪਾਰਟੀਆਂ ਆਉਂਣ ਵਾਲੀਆਂ ਵਿਧਾਨ ਸਭਾ ਚੋਣਾਂ (Assembly election) ਨੂੰ ਲੈਕੇ ਰਣਨੀਤੀ ਬਣਾਉਂਣ ਚ ਲੱਗੀਆਂ ਹਨ ਉਥੇ ਕਾਂਗਰਸ 'ਚ ਖਿਚੋਤਾਣ ਲੱਗੀ ਹੋਈ ਹੈ। ਅਜਿਹੇ 'ਚ ਅੱਜ ਪੰਜਾਬ ਕਾਂਗਰਸ ਵਿਧਾਇਕ ਦਲ ਦੀ ਇੱਕ ਵਾਰ ਫਿਰ ਤੋਂ ਮੀਟਿੰਗ ਹੋਵੇਗੀ।
ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ (Harish Rawa) ਨੇ ਇਹ ਜਾਣਕਾਰੀ ਦਿੱਤੀ। ਦਰਅਸਲ ਵੱਡੀ ਸੰਖਿਆਂ 'ਚ ਵਿਧਾਇਕਾਂ ਦੀ ਰੀਪ੍ਰੇਜ਼ੇਂਟੇਸ਼ਨ ਮਿਲਣ ਤੋਂ ਬਾਅਦ AICC ਨੇ ਅੱਜ ਚੰਡੀਗੜ੍ਹ 'ਚ CLP ਦੀ ਮੀਟਿੰਗ ਬੁਲਾਈ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਦਾ ਵੀ ਫੈਸਲਾ ਹੋ ਜਾਵੇਗਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੱਕ ਪੰਜਾਬ ਦੇ ਮੁੱਖ ਮੰਤਰੀ ਬਣੇ ਰਹਿਣਗੇ ਜਾਂ ਨਹੀਂ।
ਦੱਸ ਦੇਈਏ ਕਿ 40 ਕਾਂਗਰਸੀ ਵਿਧਾਇਕਾਂ ਨੇ ਹਾਈਕਮਾਨ ਨੂੰ ਰੀਪ੍ਰੇਜ਼ੇਂਟੇਸ਼ਨ ਭੇਜੀ ਸੀ। ਕੈਪਟਨ ਅਮਰਿੰਦਰ ਸਿੰਘ (Capt. Amarinder Singh) ਲਈ ਇਹ ਇਮਤਿਹਾਨ ਦੀ ਘੜੀ ਹੋਵੇਗੀ। ਹਰੀਸ਼ ਰਾਵਤ ਵੱਲੋਂ ਦਿੱਤੀ ਜਾਣਕਾਰੀ ਦੇ ਮੁਤਾਬਕ ਅੱਜ ਸ਼ਾਮ ਪੰਜ ਵਜੇ ਚੰਡੀਗੜ੍ਹ 'ਚ ਇਹ ਮੀਟਿੰਗ ਹੋਵੇਗੀ।