ਚੰਡੀਗੜ੍ਹ: ਪੰਜਾਬ ਵਿਚ ਆਗਾਮੀ ਵਿਧਾਨ ਸਭਾ ਚੋਣਾਂ (Vidhan Sabha Election) ਜਿਓਂ-ਜਿਓਂ ਨੇੜੇ ਆ ਰਹੀਆਂ ਹਨ। ਸਾਰੀਆਂ ਸਿਆਸੀ ਪਾਰਟੀਆਂ (Political parties) ਦੇ ਲੀਡਰ ਪੂਰੀ ਤਰ੍ਹਾਂ ਸਰਗਰਮ ਹੋ ਗਏ ਹਨ ਚੋਣ ਪ੍ਰਚਾਰ ਨੂੰ ਲੈ ਕੇ ਅਤੇ ਸਿਆਸੀ ਪਾਰਟੀਆਂ ਦੇ ਆਗੂਆਂ ਵਲੋਂ ਆਪਣੀ ਵਿਰੋਧੀ ਦੇ ਲੀਡਰਾਂ 'ਤੇ ਸ਼ਬਦੀ ਹਮਲੇ ਕਰਨੇ ਸ਼ੁਰੂ ਕਰ ਦਿੱਤੇ ਹਨ। ਇਸੇ ਤਰ੍ਹਾਂ ਭਾਜਪਾ ਵਲੋਂ ਲਗਾਤਾਰ ਕਾਂਗਰਸ (Congress) ਨੂੰ ਘੇਰਿਆ ਜਾ ਰਿਹਾ ਹੈ ਕਦੇ ਉਹ ਚਰਨਜੀਤ ਸਿੰਘ ਚੰਨੀ (Charanjit Singh Channi) ਨੂੰ ਮੁੱਖ ਮੰਤਰੀ ਬਣਾਏ ਜਾਣ ਨੂੰ ਲੈ ਕੇ ਕਾਂਗਰਸ ਪਾਰਟੀ (Congress Party) 'ਤੇ ਹਮਲੇ ਬੋਲ ਰਹੇ ਹਨ।
ਇਸ ਤੋਂ ਇਲਾਵਾ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ (Agriculture Minister Narinder Singh Tomar) ਨੇ ਕਾਂਗਰਸ ਪਾਰਟੀ (Congress Party) 'ਤੇ ਹਮਲਾ ਬੋਲਦਿਆਂ ਕਿਹਾ ਕਿ ਕਾਂਗਰਸ ਪਾਰਟੀ (Congress Party) ਅੰਦਰੂਨੀ ਖਿੱਚੋਤਾਣ ਤੋਂ ਪੀੜਤ ਹੈ ਤੇ ਪਾਰਟੀ ਲੀਡਰਸ਼ਿਪ ਕਮਜ਼ੋਰ ਹੋ ਚੁੱਕੀ ਹੈ। ਇਸ ਤਰ੍ਹਾਂ ਦੇ ਕਈ ਹਮਲਿਆਂ ਨਾਲ ਕਾਂਗਰਸ ਪਾਰਟੀ ਨੂੰ ਭਾਜਪਾ ਵਲੋਂ ਘੇਰਿਆ ਜਾ ਰਿਹਾ ਹੈ।
ਹਰੀਸ਼ ਰਾਵਤ ਨੇ ਟਵੀਟ ਕਰਕੇ ਭਾਜਪਾ ਨੂੰ ਘੇਰਿਆ
ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਵਲੋਂ ਭਾਜਪਾ ਨੂੰ ਲੰਬੇ ਹੱਥੀਂ ਲੈਂਦਿਆਂ ਨਵਜੋਤ ਸਿੱਧੂ (Navjot Sidhu) 'ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ (Prime Minister Imran Khan) ਦੀ ਦੋਸਤੀ 'ਤੇ ਸਵਾਲ ਚੁੱਕੇ ਸਨ, ਜਿਸ ਦੇ ਜਵਾਬ ਵਿਚ ਰਾਵਤ ਨੇ ਕਰਕੇ ਭਾਜਪਾ ਨੂੰ ਘੇਰਿਆ ਹੈ। ਉਨ੍ਹਾਂ ਨੇ ਲਿਖਿਆ ਹੈ ਕਿ ਭਾਜਪਾ ਨੂੰ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਦੋਸਤੀ ਖਟਕ ਰਹੀ ਹੈ ਕਿਉਂਕਿ ਉਹ ਹੁਣ ਕਾਂਗਰਸ ਵਿਚ ਹਨ, ਜਦੋਂ ਉਹ ਭਾਜਪਾ ਦੇ ਸੰਸਦ ਮੈਂਬਰ ਸਨ। ਉਸ ਵੇਲੇ ਵੀ ਨਵਜੋਤ ਸਿੰਘ ਸਿੱਧੂ ਦੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਡੂੰਘੀ ਦੋਸਤੀ ਸੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੇਕਰ ਨਵਾਜ਼ ਸ਼ਰੀਫ ਨਾਲ ਗਲੇ ਮਿਲ ਸਕਦੇ ਹਨ ਅਤੇ ਉਨ੍ਹਾਂ ਦੇ ਘਰ ਜਾ ਕੇ ਬਿਰਿਆਨੀ ਖਾ ਸਕਦੇ ਹਨ ਤਾਂ ਇਸ ਵਿਚ ਦੇਸ਼ ਦਾ ਕੰਮ ਹੈ। ਇਸ ਤੋਂ ਇਲਾਵਾ ਜੇਕਰ ਕੋਈ ਹੋਰ ਆਪਣੇ ਧਾਰਮਿਕ ਤੀਰਥ ਸਥਾਨ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਰਸਤਾ ਖੋਲਣ ਲਈ ਧੰਨਵਾਦ ਵਜੋਂ ਆਪਣੇ ਦੂਜੇ ਪੰਜਾਬੀ ਭਰਾ ਜੋ ਕਿ ਪਾਕਿਸਤਾਨ ਦੇ ਆਰਮੀ ਚੀਫ ਹਨ, ਨਾਲ ਗਲੇ ਮਿਲਦੇ ਹਨ ਤਾਂ ਉਹ ਦੇਸ਼ਧਰੋਹ? ਇਹ ਕਿਹੋ ਜਿਹਾ ਡਬਲ ਸਟੈਂਡਰਡ ਹੈ, ਭਾਜਪਾ ਜ਼ਰਾ ਇਸ ਨੂੰ ਸਮਝਾਵੇ।
ਇਹ ਵੀ ਪੜ੍ਹੋ-ਮੁੱਖ ਮੰਤਰੀ ਦੇ ਨਿਰਦੇਸ਼ ਤੋਂ ਬਾਅਦ ਐਕਸ਼ਨ ਮੋਡ 'ਚ ਸਰਕਾਰੀ ਬਾਬੂ, ਵੇਖੋ ਰਿਆਲਟੀ ਚੈਕ