ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਅਤੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਦੀ ਮੁਲਾਕਾਤ ਖਤਮ ਹੋ ਚੁੱਕੀ ਹੈ। ਇਹ ਮੀਟਿੰਗ ਲਗਭਗ 3 ਘੰਟੇ ਤੋਂ ਵੱਧ ਸਮਾਂ ਤੱਕ ਜਾਰੀ ਰਹੀ। ਫਿਲਹਾਲ ਹਰੀਸ਼ ਰਾਵਤ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਰੁਬਰੂ ਹੋ ਰਹੇ ਹਨ।
3 ਘੰਟੇ ਦੀ ਮੁਲਾਕਾਤ ਮਗਰੋਂ ਬੋਲੇ ਰਾਵਤ: CM ਨੂੰ ਦੱਸੀ ਮੰਤਰੀਆਂ ਦੀ ਨਾਰਾਜ਼ਗੀ
17:32 September 01
ਕੈਪਟਨ-ਰਾਵਤ ਦੀ ਮੀਟਿੰਗ ਖ਼ਤਮ
14:18 September 01
ਸਿਸਵਾਂ ਫਾਰਮ ਹਾਊਸ ਪਹੁੰਚੇ ਹਰੀਸ਼ ਰਾਵਤ
ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਮੁਲਾਕਾਤ ਕਰਨ ਦੇ ਲਈ ਸਿਸਵਾਂ ਫਾਰਮ ਹਾਊਸ ਪਹੁੰਚ ਚੁੱਕੇ ਹਨ।
13:28 September 01
ਦਿੱਲੀ ਲਈ ਰਵਾਨਾ ਹੋਏ ਨਵਜੋਤ ਸਿੰਘ ਸਿੱਧੂ- ਸੂਤਰ
ਇੱਕ ਪਾਸੇ ਜਿੱਥੇ ਪੰਜਾਬ ਮਾਮਲਿਆ ਦੇ ਇੰਚਾਰਜ ਹਰੀਸ਼ ਰਾਵਤ ਸੀਐੱਮ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਹਨ। ਉੱਥੇ ਹੀ ਦੂਜੇ ਪਾਸੇ ਸੂਤਰਾਂ ਦੇ ਹਵਾਲਿਆਂ ਤੋਂ ਸਾਹਮਣੇ ਆਇਆ ਹੈ ਕਿ ਨਵਜੋਤ ਸਿੰਘ ਸਿੱਧੂ ਦਿੱਲੀ ਜਾ ਰਹੇ ਹਨ। ਇਸ ਦੌਰਾਨ ਉਹ ਪਾਰਟੀ ਹਾਈਕਮਾਂਡ ਨਾਲ ਮੁਲਾਕਾਤ ਕਰ ਸਕਦੇ ਹਨ।
13:21 September 01
ਹਰੀਸ਼ ਰਾਵਤ ਨਾਲ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਕੀਤੀ ਮੁਲਾਕਾਤ
ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨਾਲ ਮੀਟਿੰਗ ਕੀਤੀ। ਮੀਟਿੰਗ ਤੋਂ ਬਾਅਦ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਦੱਸਿਆ ਕਿ ਅਜੇ ਵੀ ਲੋਕਾਂ ਨੂੰ ਕੈਪਟਨ ਸਰਕਾਰ ’ਤੇ ਪੂਰੀਆਂ ਉਮੀਦਾਂ ਹਨ ਪਰ ਉਨ੍ਹਾਂ ਉਮੀਦਾਂ ਪੂਰਾ ਨਹੀਂ ਕੀਤਾ ਜਾ ਰਿਹਾ ਹੈ। ਇਸ ਸਬੰਧੀ ਉਨ੍ਹਾਂ ਨੇ ਹਰੀਸ਼ ਰਾਵਤ ਕੋਲ ਆਪਣੀ ਗੱਲ ਰੱਖ ਦਿੱਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਹ ਅਜੇ ਤੱਕ ਵੀ ਪੂਰੇ ਨਹੀਂ ਕੀਤੇ ਗਏ ਜਿਸ ਕਾਰਨ ਲੋਕਾਂ ਵਿੱਚ ਰੋਸ ਬਣਿਆ ਹੋਇਆ ਹੈ।
13:06 September 01
ਮੁਲਾਕਾਤ ਲਈ ਰਵਾਨਾ ਹਰੀਸ਼ ਰਾਵਤ
ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਪੰਜਾਬ ਭਵਨ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਲਈ ਨਿਕਲ ਚੁੱਕੇ ਹਨ।
12:50 September 01
ਕੈਪਟਨ ਨਾਲ ਮੁਲਾਕਾਤ ਕਰਨਗੇ ਹਰੀਸ਼ ਰਾਵਤ
ਚੰਡੀਗੜ੍ਹ: ਪੰਜਾਬ ਕਾਂਗਰਸ ਵਿਚਾਲੇ ਚੱਲ ਵਿਵਾਦ ਨੂੰ ਸੁਲਝਾਉਣ ਦੇ ਲਈ ਪੰਜਾਬ ਮਾਮਲਿਆਂ ਦੇ ਇੰਚਾਰਜ ਵੱਲੋਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸਦੇ ਦੇ ਚੱਲਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਮੁਲਾਕਾਤ ਕਰਨਗੇ। ਮਿਲੀ ਜਾਣਕਾਰੀ ਮੁਤਾਬਿਕ ਹਰੀਸ਼ ਰਾਵਤ ਕਰੀਬ ਇੱਕ ਵਜੇ ਸਿਸਵਾ ਫਾਰਮ ’ਤੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਮੁਲਾਕਾਤ ਕਰਨਗੇ।
ਬੀਤੇ ਦਿਨ ਰਾਵਤ ਨੇ ਸਿੱਧੂ ਨਾਲ ਕੀਤੀ ਮੁਲਾਕਾਤ
ਦੱਸ ਦਈਏ ਕਿ ਹਰੀਸ਼ ਰਾਵਤ ਵੱਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਕਾਰਜੀਕਾਰੀ ਪ੍ਰਧਾਨਾਂ ਕੁਲਜੀਤ ਨਾਗਰਾ , ਪਵਨ ਗੋਇਲ ਅਤੇ ਨਾਲ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਕਾਂਗਰਸ ਵਿਧਾਇਕ ਪਰਗਟ ਸਿੰਘ ਦੇ ਨਾਲ ਮੁਲਾਕਾਤ ਕੀਤੀ ਗਈ ਸੀ। ਸਿੱਧੂ ਨਾਲ ਕੀਤੀ ਮੁਲਾਕਾਤ ਤੋਂ ਬਾਅਦ ਹਰੀਸ਼ ਰਾਵਤ ਦਾ ਬਿਆਨ ਸਾਹਮਣੇ ਆਇਆ। ਜਿਸ ਚ ਉਨ੍ਹਾਂ ਨੇ ਸਿੱਧੂ ਅਤੇ ਕਾਰਜਕਾਰੀ ਪ੍ਰਧਾਨਾਂ ਨੂੰ ਪੰਜ ਪਿਆਰੇ ਕਹਿ ਕੇ ਸੰਬੋਧਨ ਕੀਤਾ। ਜਿਸ ਤੋਂ ਬਾਅਦ ਸਿਆਸਤ ਕਾਫੀ ਗਰਮਾ ਗਈ ਹੈ। ਉੱਥੇ ਹੀ ਜਦੋ ਮੀਡੀਆ ਵੱਲੋਂ ਉਨ੍ਹਾਂ ਨੂੰ ਕਾਂਗਰਸ ਵਿਵਾਦਾਂ ਬਾਰੇ ਸਵਾਲ ਪੁੱਛਿਆ ਗਿਆ ਤਾਂ ਉਹ ਵਿਵਾਦਾਂ ’ਤੇ ਕੋਈ ਸਪੱਸ਼ਟ ਜਵਾਬ ਨਾ ਦੇਣ ਦੀ ਬਜਾਏ ਕੰਨ੍ਹੀਂ ਕਤਰਾਉਂਦੇ ਹੀ ਨਜ਼ਰ ਆਏ।