ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਐਡੀਸ਼ਨਲ ਸਕੱਤਰ ਵਿਜੈ ਸਿੰਘ ਵਲੋਂ ਲੋਕਾਂ ਨਾਲ ਧੋਖਾਧੜੀ ਕਰਨ ਦੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨ ਲਈ ਦਰਬਾਰ-ਏ-ਖਾਲਸਾ ਦੇ ਮੁੱਖ ਸੇਵਾਦਾਰ ਭਾਈ ਹਰਜਿੰਦਰ ਸਿੰਘ ਮਾਝੀ ਨੇ ਆਪਣੇ ਵਫ਼ਦ ਨਾਲ ਮੁੱਖ ਚੋਣ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ। ਇਸ ਦੇ ਨਾਲ ਹੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਰੁੱਧ ਕਾਰਵਾਈ ਕਰਨ ਦੀ ਮੰਗ ਕੀਤੀ। ਮੰਗ ਪੱਤਰ ਦੇਣ ਤੋਂ ਬਾਅਦ ਭਾਈ ਹਰਜਿੰਦਰ ਸਿੰਘ ਮਾਝੀ ਨੇ ਕਿਹਾ ਕਿ ਅਕਾਲੀਆਂ ਵਲੋਂ ਧਰਮ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ, ਤੇ ਲੋਕ ਸਭਾ ਚੋਣਾਂ 'ਚ ਵੀ ਚੋਣ ਜ਼ਾਬਤੇ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ।
ਚੋਣ ਕਮਿਸ਼ਨ ਕੋਲ ਪਹੁੰਚੀ ਐੱਸਜੀਪੀਸੀ ਦੀ ਸ਼ਿਕਾਇਤ - chandigarh'
ਚੰਡੀਗੜ੍ਹ ਵਿੱਚ ਦਰਬਾਰ-ਏ-ਖਾਲਸਾ ਦੇ ਮੁੱਖ ਸੇਵਾਦਾਰ ਹਰਜਿੰਦਰ ਸਿੰਘ ਮਾਝੀ ਨੇ ਆਪਣੇ ਵਫ਼ਦ ਨਾਲ ਮੁੱਖ ਚੋਣ ਕਮਿਸ਼ਨਰ ਡਾ. ਕਰੁਣਾ ਐੱਸ ਰਾਜੂ ਨੂੰ ਐੱਸਜੀਪੀਸੀ ਦੇ ਐਡੀਸ਼ਨਲ ਸਕੱਤਰ ਵਿਜੈ ਸਿੰਘ ਵਿਰੁੱਧ ਮੰਗ ਪੱਤਰ ਸੌਂਪਿਆ।
ਮੰਗ ਪੱਤਰ
ਵੀਡੀਓ
ਦੂਜੇ ਪਾਸੇ, ਮੁੱਖ ਚੋਣ ਅਧਿਕਾਰੀ ਡਾ. ਐੱਸ ਕਰੁਣਾ ਰਾਜੂ ਨੇ ਕਿਹਾ ਕਿ ਦਰਬਾਰ-ਏ-ਖ਼ਾਲਸਾ ਦੇ ਆਗੂਆਂ ਵਲੋਂ ਜੋ ਸ਼ਿਕਾਇਤ ਦਿੱਤੀ ਗਈ ਹੈ, ਉਸ ਦੀ ਤੁਰੰਤ ਜਾਂਚ ਕਰਵਾਈ ਜਾਵੇਗੀ।