ਚੰਡੀਗੜ੍ਹ: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਿੱਖਿਆ ਖੇਤਰ ਵਿੱਚ ਹੋਰ ਸੁਧਾਰ ਲਿਆਉਣ ਦੇ ਮੰਤਵ ਨਾਲ ਇੱਕ ਵੱਡਾ ਐਲਾਨ ਕੀਤਾ ਹੈ। ਸਿੱਖਿਆ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ ਕਿ ਪੰਜਾਬ ਦੇ ਸਕੂਲਾਂ ਦੇ ਗੇਟਾਂ ਬਾਹਰ ਹੁਣ ਤੁਸੀਂ ਜਲਦੀ ਹੀ ਗਾਰਡ ਅਤੇ ਕੈਂਪਸ ਪ੍ਰਬੰਧਕ ਤਾਇਨਾਤ ਕੀਤੇ (Guards and campus management will be deployed) ਦੇਖ ਸਕੋਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਕੈਂਪਸ ਮਨੈਜਰ ਤਾਇਨਾਤ ਕੀਤੇ ਜਾਣਗੇ ਅਤੇ ਸਕੂਲਾਂ ਦੀ ਸਾਫ-ਸਫਾਈ ਲਈ ਪ੍ਰਤੀ ਮਹੀਨਾ 50 ਹਜ਼ਾਰ ਰੁਪਏ ਦੀ ਗ੍ਰਾਂਟ (grant of 50 thousand rupees per month for cleaning)ਵੀ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਫੈਸਲੇ ਨਾਲ ਸਕੂਲਾਂ ਦੀ ਨੁਹਾਰ ਬਦਲਣ ਵਿੱਚ ਵੀ ਮਦਦ ਮਿਲੇਗੀ।
ਹਰਜੋਤ ਬੈਂਸ ਨੇ ਅੱਗੇ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਦੀ ਸੁਰੱਖਿਆ ਵੀ ਅਹਿਮ ਹੈ ਇਸ ਲਈ ਸਾਰੇ ਸੀਨੀਅਰ ਸੈਕੰਡਰੀ ਸਕੂਲਾਂ (Senior Secondary Schoo) ਅਤੇ ਗਰਲਜ਼ ਹਾਈ ਸਕੂਲਾਂ ਵਿੱਚ ਇੱਕ ਸੁਰੱਖਿਆ ਗਾਰਡ ਦੀ ਨਿਯੁਕਤੀ (Appointment of security guard in girls high school) ਲਈ ਐਸ.ਐਮ.ਸੀਜ਼ ਨੂੰ ਇੱਕ ਮਹੀਨਾਵਾਰ ਰਾਸ਼ੀ ਮਨਜ਼ੂਰ ਕੀਤੀ ਗਈ ਹੈ। ਸਾਰੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਹੁਣ ਰਾਤ ਦੀ ਡਿਊਟੀ ਲਈ ਚੌਕੀਦਾਰ ਅਤੇ ਸਾਰੇ ਪ੍ਰਬੰਧਕੀ ਕੰਮਾਂ ਲਈ ਕੈਂਪਸ ਮੈਨੇਜਰ ਹੋਣਗੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੀ ਸਾਂਭ-ਸੰਭਾਲ ਲਈ ਵਿੱਤੀ ਸਹਾਇਤਾ ਤਹਿਤ ਇਸ ਮੰਤਵ ਲਈ 123.62 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ।