ਪੰਜਾਬ

punjab

ETV Bharat / city

ਅੰਮ੍ਰਿਤਸਰੀ ਨੌਜਵਾਨ ਨੇ ਕੈਨੇਡਾ 'ਚ ਕੀਤਾ ਪੰਜਾਬ ਦਾ ਨਾਂਅ ਰੋਸ਼ਨ

ਅੰਮ੍ਰਿਤਸਰ ਦੇ ਨੌਜਵਾਨ ਨੇ ਕੈਨੇਡਾ 'ਚ ਪੰਜਾਬੀਆਂ ਦਾ ਨਾਂਅ ਰੋਸ਼ਨ ਕਰ ਉਨ੍ਹਾਂ ਦਾ ਮਾਣ ਵਧਾਇਆ ਹੈ। ਹਰਮਨਦੀਪ ਸਿੰਘ ਸਕੈਚਵਨ ਪੁਲਿਸ ਵਿਭਾਗ 'ਚ ਨੌਕਰੀ ਹਾਸਲ ਕਰਨ ਵਾਲੇ ਪਹਿਲੇ ਪੰਜਾਬੀ ਬਣ ਗਏ ਹਨ।

ਫ਼ੋਟੋ

By

Published : Jul 26, 2019, 10:25 PM IST

ਚੰਡੀਗੜ੍ਹ: ਪੰਜਾਬ ਦੇ ਨੌਜਵਾਨ ਨੇ ਕੈਨੇਡਾ 'ਚ ਪੰਜਾਬੀਆਂ ਦਾ ਨਾਂਅ ਰੋਸ਼ਨ ਕਰ ਉਨ੍ਹਾਂ ਦਾ ਮਾਣ ਵਧਾਇਆ ਹੈ। ਹਰਮਨਦੀਪ ਸਿੰਘ ਨੇ ਕੈਨੇਡਾ ਦੇ ਸਕੈਚਵਨ ਵਿੱਚ ਪੁਲਿਸ ਵਿਭਾਗ ‘ਚ ਨੌਕਰੀ ਪ੍ਰਾਪਤ ਕਰ ਪੁਲਿਸ ਮਹਿਕਮੇ 'ਚ ਆਪਣੀ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਹਨ। ਇਹ ਪੰਜਾਬੀ ਨੌਜਵਾਨ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ।

ਦੱਸਣਯੋਗ ਹੈ ਕਿ ਹਰਮਨਦੀਪ ਸਿੰਘ ਪਹਿਲਾ ਪੰਜਾਬੀ ਹੈ, ਜਿਸ ਨੇ ਸਕੈਚਵਨ ਵਿੱਚ ਪੁਲਿਸ ਵਿਭਾਗ ਦੀ ਨੌਕਰੀ ਹਾਸਿਲ ਕੀਤੀ ਹੈ। ਹਰਮਨਦੀਪ ਸਿੰਘ ਦੇ ਸੁੰਹ ਚੁੱਕ ਸਮਾਗਮ ਦੀ ਪ੍ਰਧਾਨਗੀ ਜੱਜ ਬ੍ਰੇਨ ਹੈਂਡਰਿਕਸਨ ਨੇ ਕੀਤੀ। ਇਸ ਮੌਕੇ ਸਕੈਚਵਨ ਮੁਖੀ ਨੇ ਰਿੱਕ ਬਰੂਸਾ ਨੇ ਬੈਚ ਲਗਾਉਣ ਦੀ ਰਸਮ ਨੂੰ ਪੂਰਾ ਕੀਤਾ। ਹਰਮਨਦੀਪ ਸਿੰਘ ਦੀ ਇਸ ਪ੍ਰਾਪਤੀ ਨੇ ਸਾਰੇ ਪੰਜਾਬੀਆਂ ਅਤੇ ਭਾਰਤੀਆਂ ਦਾ ਸਿਰ ਪੂਰੇ ਮਾਣ ਨਾਲ ਉੱਚਾ ਕਰ ਦਿੱਤਾ ਹੈ।

ਇਹ ਵੀ ਪੜੋ- ਨਸ਼ੇ ਦੀ ਹਾਲਤ 'ਚ ਕਾਰ ਚਾਲਕ ਨੇ ਆਟੋ ਨੂੰ ਮਾਰੀ ਟੱਕਰ, 3 ਫੱਟੜ

ਹਰਮਨਦੀਪ ਸਿੰਘ ਨੇ ਇਸ ਖ਼ਾਸ ਮੌਕੇ 'ਤੇ ਕਿਹਾ ਕਿ ਉਸ ਨੂੰ ਇਸ ਗੱਲ ਦੀ ਪ੍ਰੇਰਨਾ ਉਸ ਦੇ ਪਿਤਾ ਸਤਨਾਮ ਸਿੰਘ ਕੋਲੋਂ ਮਿਲੀ ਹੈ, ਜਿਨ੍ਹਾਂ ਨੇ ਭਾਰਤੀ ਫ਼ੌਜ ਵਿੱਚ 21 ਸਾਲ ਰਹਿ ਕੇ ਦੇਸ਼ ਦੀ ਸੇਵਾ ਕੀਤੀ ਹੈ। ਹਰਮਨਦੀਪ ਸਿੰਘ ਨੇ ਕਿਹਾ ਕਿ ਉਹ ਭਵਿੱਖ 'ਚ ਆਪਣੀ ਕੌਮ ਦਾ ਨਾਂਅ ਹੋਰ ਉੱਚਾ ਕਰਣਗੇ।

ਐਮਾਜ਼ੋਨ ਗੋਦਾਮ ਲੁੱਟ ਮਾਮਲਾ: ਪੁਲਿਸ ਨੇ ਸੁਲਝਾਇਆ ਕੇਸ, 3 ਲੁਟੇਰੇ ਕਾਬੂ

ABOUT THE AUTHOR

...view details