ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਸੁਨੀਲ ਜਾਖੜ ਵੱਲੋਂ ਥਰਮਲ ਪਲਾਂਟਾਂ ਦੇ ਕੀਤੇ ਦੌਰੇ 'ਤੇ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਜਾਖੜ ਨੂੰ ਸਲਾਹ ਦਿੰਦੇ ਹੋਏ ਕਿਹਾ ਕਿ ਦੌਰੇ ਕਰਨ ਦੀ ਬਜਾਏ ਉਹ ਆਪਣੇ ਕਾਂਗਰਸ ਪੰਜਾਬ ਪ੍ਰਧਾਨ ਦੇ ਅਹੁਦੇ ਦੀ ਵਰਤੋਂ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੂੰ ਅਹੁਦੇ ਤੋਂ ਲਾਂਬੇ ਕਰਨ।
ਚੀਮਾ ਦੀ ਜਾਖੜ ਨੂੰ ਸਲਾਹ, ਕੈਪਟਨ ਨੂੰ ਸੀਐਮ ਅਹੁਦੇ ਤੋਂ ਹਟਾ ਦਿਓ - harpal cheema advice to sunil jakhar
ਮਹਿੰਗੀ ਬਿਜਲੀ ਨੂੰ ਲੈ ਕੇ ਸਿਆਸਤ ਲਗਾਤਾਰ ਗਰਮ ਹੈ। ਹੁਣ ਵਿਰੋਧੀ ਧਿਰ ਆਗੂ ਹਰਪਾਲ ਚੀਮਾ ਨੇ ਸੁਨੀਲ ਜਾਖੜ ਨੂੰ ਕੈਪਟਨ ਅਮਰਿੰਦਰ ਸਿੰਘ ਨੂੰ ਸੀਐਮ ਅਹੁਦੇ ਤੋਂ ਹਟਾਉਣ ਦੀ ਸਲਾਹ ਦਿੱਤੀ ਹੈ।

harpal cheema
ਵੀਡੀਓ
ਹਰਪਾਲ ਚੀਮਾ ਨੇ ਕਿਹਾ ਕਿ ਸੁਨੀਲ ਜਾਖੜ ਯਾਦ ਕਰਨ ਜੋ ਵਾਅਦੇ ਉਨ੍ਹਾਂ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨੂੰ ਕੀਤੇ ਸਨ। ਬਿਜਲੀ ਸਮਝੌਤੇ ਰੱਦ ਕਰਨ ਦਾ ਵਾਅਦਾ ਕੀਤਾ ਗਿਆ ਪਰ ਅੱਜ ਬਿਜਲੀ ਸਭ ਤੋਂ ਮਹਿੰਗੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਸੀ ਕਿ ਥਰਮਲ ਪਲਾਂਟਾਂ ਦਾ ਦੌਰਾ ਕਰਕੇ ਮੁੱਖ ਮੰਤਰੀ ਨਾਲ ਇਸ ਬਾਬਤ ਗੱਲ ਕਰਨਗੇ।