ਪੰਜਾਬ

punjab

ETV Bharat / city

ਮੈਂ ਸਪੀਕਰ ਵਿਰੁੱਧ ਨਹੀਂ ਵਰਤੀ ਭੱਦੀ ਸ਼ਬਦਾਵਲੀ: ਹਰਪਾਲ ਚੀਮਾ - ਪੰਜਾਬ ਰਾਜ ਵਿਜੀਲੈਂਸ ਕਮਿਸ਼ਨ ਬਿੱਲ

ਪੰਜਾਬ ਵਿਧਾਨ ਸਭਾ ਇਜਲਾਸ ਦੌਰਾਨ ਪੰਜਾਬ ਰਾਜ ਵਿਜੀਲੈਂਸ ਕਮਿਸ਼ਨ ਬਿੱਲ ਉੱਤੇ ਪਾਰਟੀ ਵਿਧਾਇਕ ਅਮਨ ਅਰੋੜਾ ਨੂੰ ਵਿਧਾਨ ਸਭਾ ਸਪੀਕਰ ਵੱਲੋਂ ਬੋਲਣ ਦਾ ਸਮਾਂ ਨਹੀਂ ਦਿੱਤਾ ਗਿਆ, ਜਿਸ ਨੂੰ ਲੈ ਕੇ ਹਰਪਾਲ ਚੀਮਾ ਨੇ ਸਪੀਕਰ ਨੂੰ ਕਿਹਾ ਕਿ ਉਹ ਕਾਂਗਰਸ ਦਾ ਬੁਲਾਰੇ ਵਜੋਂ ਪਵਿੱਤਰ ਸਦਨ ਨੂੰ 'ਕਾਂਗਰਸ ਭਵਨ' ਵਾਂਗ ਨਾ ਵਰਤਣ। ਚੀਮਾ ਨੇ ਕਿਹਾ ਕਿ ਇਨ੍ਹਾਂ ਸ਼ਬਦਾਂ ਨੂੰ ਕਿਸੇ ਵੀ ਲਿਹਾਜ਼ ਤੋਂ ਭੱਦੀ ਸ਼ਬਦਾਵਲੀ ਨਹੀਂ ਕਿਹਾ ਜਾ ਸਕਦਾ।

ਹਰਪਾਲ ਚੀਮਾ
ਹਰਪਾਲ ਚੀਮਾ

By

Published : Oct 21, 2020, 7:25 PM IST

ਚੰਡੀਗੜ੍ਹ: ਵਿਧਾਨ ਸਭਾ ਇਜਲਾਸ ਦੇ ਆਖ਼ਰੀ ਦਿਨ ਸਦਨ 'ਚ ਹੋਈ ਗਰਮਾ-ਗਰਮੀ ਬਾਰੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸਪਸ਼ਟ ਕੀਤਾ ਹੈ ਕਿ ਉਨ੍ਹਾਂ ਨੇ ਸਪੀਕਰ ਵਿਰੁੱਧ ਕੋਈ ਭੱਦੀ ਸ਼ਬਦਾਵਲੀ ਨਹੀਂ ਵਰਤੀ ਹੈ।

ਹਰਪਾਲ ਚੀਮਾ ਨੇ ਦੱਸਿਆ ਕਿ ਜਿਸ ਸਮੇਂ ਪੰਜਾਬ ਰਾਜ ਵਿਜੀਲੈਂਸ ਕਮਿਸ਼ਨ ਬਿੱਲ 'ਤੇ ਵਿਧਾਇਕ ਅਮਨ ਅਰੋੜਾ ਨੂੰ ਸਪੀਕਰ ਵੱਲੋਂ ਬੋਲਣ ਦਾ ਸਮਾਂ ਨਹੀਂ ਦਿੱਤਾ ਗਿਆ ਤਾਂ ਮੈਂ ਸਪੀਕਰ ਸਾਬ੍ਹ ਨੂੰ ਸ਼ਿਕਵਾ ਜ਼ਾਹਿਰ ਕੀਤਾ ਕਿ ਉਹ ਕਾਂਗਰਸ ਦੇ ਬੁਲਾਰੇ ਹੋਣ ਵਜੋਂ ਪਵਿੱਤਰ ਸਦਨ ਨੂੰ 'ਕਾਂਗਰਸ ਭਵਨ' ਵਾਂਗ ਨਾ ਵਰਤਣ। ਇਨ੍ਹਾਂ ਸ਼ਬਦਾਂ ਨੂੰ ਕਿਸੇ ਵੀ ਲਿਹਾਜ਼ ਤੋਂ ਭੱਦੀ ਸ਼ਬਦਾਵਲੀ ਨਹੀਂ ਕਿਹਾ ਜਾ ਸਕਦਾ।

ਚੀਮਾ ਨੇ ਦੋਸ਼ ਲਗਾਇਆ ਕਿ ਸਪੀਕਰ ਵੱਲੋਂ ਨਿਰਪੱਖ ਭੂਮਿਕਾ ਨਹੀਂ ਨਿਭਾਈ ਗਈ। ਜਿੱਥੇ ਮੀਡੀਆ ਨੂੰ ਸਦਨ ਦੀ ਕਾਰਵਾਈ ਤੋਂ ਦੂਰ ਰੱਖ ਕੇ ਪ੍ਰੈੱਸ ਦੀ ਆਜ਼ਾਦੀ ਉੱਤੇ ਹਮਲਾ ਕੀਤਾ ਗਿਆ, ਉੱਥੇ ਹੀ ਲਾਈਵ ਟੈਲੀਕਾਸਟ ਵਿੱਚ ਵਿਰੋਧੀ ਧਿਰਾਂ ਅਤੇ ਹੋਰ 'ਨਾਪਸੰਦ' ਵਿਧਾਇਕ ਮੈਂਬਰਾਂ ਦੀ ਇੱਕ ਝਲਕ ਵੀ ਨਹੀਂ ਦਿਖਾਈ ਗਈ।

ਚੀਮਾ ਨੇ ਚੁਣੌਤੀ ਦਿੱਤੀ ਕਿ ਸਦਨ ਦੀ ਕਾਰਵਾਈ ਦਾ ਰਿਕਾਰਡ ਸਪੀਕਰ ਕੋਲ ਮੌਜੂਦ ਹੈ ਅਤੇ ਉਹ ਸਾਬਿਤ ਕਰਨ ਕਿ ਮੇਰੇ ਵੱਲੋਂ ਭੱਦੀ ਜਾਂ ਇਤਰਾਜ਼ਯੋਗ ਭਾਸ਼ਾ ਵਰਤੀ ਗਈ ਹੈ। ਇਸ ਤੋਂ ਪਹਿਲਾਂ ਚੀਮਾ ਨੇ ਬਾਜ਼ੀਗਰ ਅਤੇ ਜੈ ਸਿੰਘ ਰੋੜੀ ਨੇ ਗੁੱਜਰ ਕਬੀਲੇ ਨੂੰ ਵੀ ਮਾਲਕਾਨਾ ਹੱਕ ਦੇਣ ਦੀ ਜ਼ੋਰਦਾਰ ਮੰਗ ਕੀਤੀ।

ਇਸ ਤੋਂ ਬਿਨਾਂ 'ਆਪ' ਵਿਧਾਇਕਾਂ ਨੇ ਵਜ਼ੀਫ਼ਾ ਘੁਟਾਲੇ 'ਚ ਫਸੇ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਅੰਨ੍ਹੀ ਕਲੀਨ ਚਿੱਟ ਦਿੱਤੇ ਜਾਣ ਦਾ ਸਖ਼ਤ ਵਿਰੋਧ ਕੀਤਾ।

ABOUT THE AUTHOR

...view details