ਚੰਡੀਘੜ੍ਹ: ਦਹਾਕਿਆਂ ਪੁਰਾਣੇ ਐਸਵਾਈਐਲ ਵਿਵਾਦ ਨੂੰ ਲੈ ਕੇ ਮੰਗਲਵਾਰ ਨੂੰ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਅਗਵਾਈ ਵਿੱਚ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਬੈਠਕ ਹੋਈ। ਮੀਟਿੰਗ ਬੇਸਿੱਟਾ ਰਹੀ ਅਤੇ ਜਲਦ ਹੀ ਇਸ ਮੁੱਦੇ 'ਤੇ ਅਗਲੇ ਗੇੜ ਦੀ ਬੈਠਕ ਹੋਵੇਗੀ।
SYL 'ਤੇ ਬੋਲੇ ਹਰਪਾਲ ਚੀਮਾ, 'ਸਿਆਸਤ ਕਰਨ ਦਾ ਸਮਾਂ ਖ਼ਤਮ' - ਐਸਵਾਈਐਲ 'ਤੇ ਬੈਠਕ
ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਆਉਣ ਵਾਲੇ ਸਮੇਂ ਵਿੱਚ ਮਾਰੂਥਲ ਬਣ ਜਾਵੇਗਾ ਅਤੇ ਹੋਰਨਾਂ ਸੂਬਿਆਂ ਨੂੰ ਦੇਣ ਲਈ ਇੱਕ ਵੀ ਬੂੰਦ ਪਾਣੀ ਨਹੀਂ। ਉਨ੍ਹਾਂ ਕਿਹਾ ਕਿ ਸਰਬ ਪਾਰਟੀ ਬੈਠਕ ਵਿੱਚ ਲਏ ਗਏ ਫ਼ੈਸਲੇ ਮੁਤਾਬਕ ਮੁੱਖ ਮੰਤਰੀ ਨੂੰ ਕੇਂਦਰ ਅੱਗੇ ਸਪੱਸ਼ਟ ਪੱਖ ਰੱਖਣਾ ਚਾਹੀਦਾ ਹੈ।
ਇਸ ਮਾਮਲੇ ਨੂੰ ਲੈ ਕੇ 'ਆਪ' ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਆਉਣ ਵਾਲੇ ਸਮੇਂ ਵਿੱਚ ਮਾਰੂਥਲ ਬਣ ਜਾਵੇਗਾ ਅਤੇ ਹੋਰਨਾਂ ਸੂਬਿਆਂ ਨੂੰ ਦੇਣ ਲਈ ਇੱਕ ਵੀ ਬੂੰਦ ਪਾਣੀ ਨਹੀਂ। ਉਨ੍ਹਾਂ ਕਿਹਾ ਕਿ ਸਰਬ ਪਾਰਟੀ ਬੈਠਕ ਵਿੱਚ ਲਏ ਗਏ ਫ਼ੈਸਲੇ ਮੁਤਾਬਕ ਮੁੱਖ ਮੰਤਰੀ ਨੂੰ ਕੇਂਦਰ ਅੱਗੇ ਸਪੱਸ਼ਟ ਪੱਖ ਰੱਖਣਾ ਚਾਹੀਦਾ ਹੈ।
ਚੀਮਾ ਨੇ ਕਿਹਾ ਕਿ ਐਸਵਾਈਐਲ ਬਾਦਲਾਂ ਅਤੇ ਕੈਪਟਨ ਦੀ ਦੇਣ ਹੈ ਅਤੇ ਦੋਵੇਂ ਪਰਿਵਾਰਾਂ ਨੇ ਸੁਪਰੀਮ ਕੋਰਟ ਵਿੱਚ ਪੰਜਾਬ ਦਾ ਪੱਖ ਮਜ਼ਬੂਤੀ ਨਾਲ ਨਹੀਂ ਰੱਖਿਆ ਤਾਂ ਜੋ ਇਹ ਲੋੜ ਪੈਣ 'ਤੇ ਇਸ ਮੁੱਦੇ 'ਤੇ ਸਿਆਸਤ ਕਰ ਸਕਣ। ਚੀਮਾ ਨੇ ਕਿਹਾ ਕਿ ਹੁਣ ਸਿਆਸਤ ਕਰਨ ਦਾ ਸਮਾਂ ਖ਼ਤਮ ਹੋ ਚੁੱਕਿਆ ਹੈ, ਪੰਜਾਬ ਦੇ ਲੋਕਾਂ ਨਾਲ ਖੜਨ ਦੀ ਜ਼ਰੂਰਤ ਹੈ।