ਚੰਡੀਗੜ੍ਹ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਪ੍ਰੈਸ ਕਾਨਫੰਰਸ ਕਰ ਕੇਂਦਰ ਦੀ ਬੀਜੇਪੀ ਸਰਕਾਰ ਨੂੰ ਘੇਰਿਆ। ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਦੇਸ਼ ਦੀ ਭਾਜਪਾ ਸਰਕਾਰ 2014 ਵਿੱਚ ਸੱਤਾ ਵਿੱਚ ਆਉਂਦੀ ਹੈ, 2014 ਤੋਂ ਲੈ ਕੇ ਲਗਾਤਾਰ ਦੇਸ਼ ਵਿੱਚ ਭਾਜਪਾ ਦੀ ਸਰਕਾਰ ਹੈ। ਕਈ ਅਜਿਹੇ ਸੂਬੇ ਹਨ, ਜਿਨ੍ਹਾਂ ਵਿਚ ਭਾਜਪਾ ਦੇ ਹੱਕ ਵਿਚ ਜਨ ਆਧਾਰ ਨਹੀਂ ਮਿਲਿਆ। ਉੱਥੇ ਭਾਜਪਾ ਨੇ ਐਮਐਲਐਸ ਦੀ ਖਰੀਦ ਰਾਹੀ ਆਪਣੀ ਸਰਕਾਰ ਲਿਆਂਦੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਜ਼ਬਰਦਸਤ ਬਹੁਮਤ ਦੇ ਕੇ 92 ਉਮੀਦਵਾਰਾਂ ਨੂੰ ਸੱਤਾ ਵਿੱਚ ਲਿਆਂਦਾ। ਉਨ੍ਹਾਂ ਅੱਗੇ ਕਿਹਾ ਕਿ ਭਾਜਪਾ ਘਬਰਾਹਟ ਵਿੱਚ ਹੈ ਕਿਉਂਕਿ ਆਮ ਆਦਮੀ ਪਾਰਟੀ ਹਿਮਾਚਲ ਅਤੇ ਗੁਜਰਾਤ ਵਿੱਚ ਬੀਜੇਪੀ ਨੂੰ ਸਖ਼ਤ ਮੁਕਾਬਲਾ ਦੇ ਰਹੀ ਹੈ। ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ 6 ਮਹੀਨਿਆਂ 'ਚ ਇਤਿਹਾਸਕ ਬਦਲਾਅ ਕਰਦਿਆਂ ਕਈ ਵਾਅਦੇ ਪੂਰੇ ਕੀਤੇ ਹਨ। ਜਦਕਿ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ 'ਤੇ ਲਗਾਤਾਰ ਕੰਮ ਕਰ ਰਹੀ ਹੈ, ਜਿਸ ਕਾਰਨ ਬੀਜੇਪੀ ਘਬਰਾਹਟ ਵਿੱਚ ਹੈ।
ਉਨ੍ਹਾਂ ਕਿਹਾ ਕਿ 'ਆਪ' ਪੂਰੀ ਤਨਦੇਹੀ ਨਾਲ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ ਅਤੇ ਦਿੱਲੀ ਅਤੇ ਪੰਜਾਬ ਤੋਂ ਬਾਅਦ ਹੁਣ ਹੋਰਨਾਂ ਸੂਬਿਆਂ 'ਚ ਵੀ ਬਦਲਾਅ ਦੀ ਲਹਿਰ ਹੈ। 'ਆਪ' ਆਗਾਮੀ ਚੋਣਾਂ 'ਚ ਭਾਜਪਾ ਲਈ ਵੱਡਾ ਖਤਰਾ ਬਣ ਰਹੀ ਹੈ, ਜਿਸ ਕਾਰਨ ਭਾਜਪਾ ਹੁਣ ਡਰੇ ਹੋਏ ਹਨ।
ਵਿੱਤ ਮੰਤਰੀ ਚੀਮਾ ਨੇ ਅੱਗੇ ਕਿਹਾ ਕਿ ਮਹਾਰਾਸ਼ਟਰ, ਗੋਆ, ਅਰੁਣਾਚਲ ਪ੍ਰਦੇਸ਼ ਵਰਗੇ ਕਈ ਰਾਜਾਂ ਵਿੱਚ ਭਾਜਪਾ ਨੇ ਸੱਤਾਧਾਰੀ ਵਿਧਾਇਕਾਂ ਨੂੰ ਆਪਣੇ ‘ਆਪ੍ਰੇਸ਼ਨ ਲੋਟਸ’ ਰਾਹੀਂ ਖਰੀਦ ਕੇ ਸਰਕਾਰਾਂ ਨੂੰ ਡਿੱਗਾ ਦਿੱਤਾ। ਉਹ ਵਿਰੋਧੀ ਧਿਰ ਦੇ ਵਿਧਾਇਕਾਂ ਨੂੰ ਸੀਬੀਆਈ, ਈਡੀ ਅਤੇ ਪੈਸਿਆਂ ਨਾਲ ਡਰਾ ਜਾਂ ਲਲਚਾ ਰਹੇ ਹਨ। ਭਾਜਪਾ ਲੋਕਤੰਤਰ ਦੀ ਹੱਤਿਆਰੀ ਹੈ।