ਪੰਜਾਬ

punjab

ETV Bharat / city

ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈਕੇ ਹਰਸਿਮਰਤ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਕੀਤੀ ਇਹ ਅਪੀਲ...

ਪ੍ਰਧਾਨ ਮੰਤਰੀ ਨੁੰ ਲਿਖੇ ਦੋ ਸਫਿਆਂ ਦੇ ਪੱਤਰ 'ਚ ਬੀਬਾ ਬਾਦਲ ਨੇ ਉਨ੍ਹਾਂ ਨੂੰ ਯਾਦ ਕਰਵਾਇਆ ਕਿ ਕਰਤਾਰਪੁਰ ਸਾਹਿਬ ਨੂੰ ਭਾਰਤ 'ਚ ਸ਼ਾਮਲ ਕਰਵਾਉਣ ਲਈ ਭਾਰਤ ਅਤੇ ਪਾਕਿਸਤਾਨ ਵਿਚਾਲੇ ਜ਼ਮੀਨ ਦੀ ਅਦਲਾ ਬਦਲੀ ਦੀ ਤਜਵੀਜ਼ 1948 'ਚ ਸ਼੍ਰੋਮਣੀ ਅਕਾਲੀ ਦਲ ਨੇ ਪੇਸ਼ ਕੀਤੀ ਸੀ। ਉਹਨਾਂ ਕਿਹਾ ਕਿ ਅਸਲ 'ਚ 1969 'ਚ ਭਾਰਤ ਦੇ ਤਤਕਾਲੀ ਪ੍ਰਧਾਨ ਮੰਤਰੀ ਨੇ ਇਸ ਲਈ ਸਹਿਮਤੀ ਦਿੱਤੀ ਸੀ ਕਿ ਉਹ ਦੋਹਾਂ ਦੇਸ਼ਾਂ ਵਿਚਾਲੇ ਇਸ ਅਦਲਾ ਬਦਲੀ ਲਈ ਪਾਕਿਸਤਾਨ ਸਰਕਾਰ ਕੋਲ ਪਹੁੰਚ ਕਰਨਗੇ।

ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈਕੇ ਹਰਸਿਮਰਤ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਕੀਤੀ ਇਹ ਅਪੀਲ...
ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈਕੇ ਹਰਸਿਮਰਤ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਕੀਤੀ ਇਹ ਅਪੀਲ...

By

Published : Nov 9, 2021, 6:44 PM IST

ਚੰਡੀਗੜ੍ਹ : ਪਾਕਿਸਤਾਨ ਦਾ ਕਰਤਾਰਪੁਰ ਸਾਹਿਬ ਲਾਂਘਾ ਤੁਰੰਤ ਮੁੜ ਖੋਲ੍ਹਣ ਦੀ ਅਪੀਲ ਕਰਦਿਆਂ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਨਿੱਜੀ ਦਖਲ ਦੇ ਕੇ ਭਾਰਤ ਅਤੇ ਪਾਕਿਸਤਾਨ ਦਰਮਿਆਨ ਜ਼ਮੀਨ ਦੀ ਅਦਲਾ ਬਦਲੀ ਕਰਵਾ ਕੇ ਕਰਤਾਰਪੁਰ ਸਾਹਿਬ ਦੇ ਪਵਿੱਤਰ ਗੁਰਧਾਮ ਭਾਰਤ 'ਚ ਸ਼ਾਮਲ ਕਰਵਾਉਣ ਅਤੇ ਉਸ ਬਦਲੇ ਹੁਸੈਨੀਵਾਲਾ ਬਾਰਡਰ ਦੇ ਪਿੰਡ ਦੀ ਕੁਝ ਜ਼ਮੀਨ ਪਾਕਿਸਤਾਨ ਨੁੰ ਦੇਣ ਦੀ ਤਜਵੀਜ਼ ਨੂੰ ਅਮਲੀ ਜਾਮਾ ਪਹਿਨਾਉਣ।

ਹਰਸਿਮਰਤ ਬਾਦਲ ਨੇ ਪ੍ਰਧਾਨ ਮੰਤਰੀ ਨੁੰ ਇਹ ਵੀ ਅਪੀਲ ਕੀਤੀ ਕਿ ਉਹ ਡਿਪਲੋਮੈਟਿਕ ਪਹਿਲਕਦਮੀ ਕਰਦਿਆਂ ਸਥਾਈ ਸ਼ਾਂਤੀ ਲਾਂਘੇ ਦੀ ਸਿਰਜਣਾ ਕਰਵਾਉਣ। ਜਿਸ ਰਾਹੀਂ ਭਾਰਤ-ਪਾਕਿਸਤਾਨ ਵਿਚ ਵੱਖ-ਵੱਖ ਧਰਮਾਂ ਦੇ ਪਵਿੱਤਰ ਸਥਾਨਾਂ ਦੇ ਦਰਸ਼ਨ ਹੋ ਸਕਣ। ਉਹਨਾਂ ਕਿਹਾ ਕਿ ਇਸ ਨਾਲ ਹੋਰ ਗੱਲਾਂ ਤੋਂ ਇਲਾਵਾ ਸਿੱਖਾਂ ਵਲੋਂ ਹਰ ਰੋਜ਼ ਕੀਤੀ ਜਾਂਦੀ ਅਰਦਾਸ ਵੀ ਪੂਰੀ ਹੋ ਸਕੇਗੀ ਕਿ ਜਿਹਨਾਂ ਗੁਰਧਾਮਾਂ ਨੁੰ 1947 'ਚ ਪੰਥ ਤੋਂ ਵਿਛੋੜਿਆ ਗਿਆ ਸੀ, ਉਹਨਾਂ ਦੇ ਖੁੱਲ੍ਹੇ ਦਰਸ਼ਨ ਦੀਦਾਰ ਹੋ ਸਕਣਗੇ।

ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈਕੇ ਹਰਸਿਮਰਤ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਕੀਤੀ ਇਹ ਅਪੀਲ...

ਪ੍ਰਧਾਨ ਮੰਤਰੀ ਨੁੰ ਲਿਖੇ ਦੋ ਸਫਿਆਂ ਦੇ ਪੱਤਰ 'ਚ ਬੀਬਾ ਬਾਦਲ ਨੇ ਉਨ੍ਹਾਂ ਨੂੰ ਯਾਦ ਕਰਵਾਇਆ ਕਿ ਕਰਤਾਰਪੁਰ ਸਾਹਿਬ ਨੂੰ ਭਾਰਤ 'ਚ ਸ਼ਾਮਲ ਕਰਵਾਉਣ ਲਈ ਭਾਰਤ ਅਤੇ ਪਾਕਿਸਤਾਨ ਵਿਚਾਲੇ ਜ਼ਮੀਨ ਦੀ ਅਦਲਾ ਬਦਲੀ ਦੀ ਤਜਵੀਜ਼ 1948 'ਚ ਸ਼੍ਰੋਮਣੀ ਅਕਾਲੀ ਦਲ ਨੇ ਪੇਸ਼ ਕੀਤੀ ਸੀ। ਉਹਨਾਂ ਕਿਹਾ ਕਿ ਅਸਲ 'ਚ 1969 'ਚ ਭਾਰਤ ਦੇ ਤਤਕਾਲੀ ਪ੍ਰਧਾਨ ਮੰਤਰੀ ਨੇ ਇਸ ਲਈ ਸਹਿਮਤੀ ਦਿੱਤੀ ਸੀ ਕਿ ਉਹ ਦੋਹਾਂ ਦੇਸ਼ਾਂ ਵਿਚਾਲੇ ਇਸ ਅਦਲਾ ਬਦਲੀ ਲਈ ਪਾਕਿਸਤਾਨ ਸਰਕਾਰ ਕੋਲ ਪਹੁੰਚ ਕਰਨਗੇ। ਪਹਿਲਾਂ ਵੀ ਦੋਹਾਂ ਦੇਸ਼ਾਂ ਵਿਚਾਲੇ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਸ਼ਹੀਦੀ ਸਥਾਨ ਦੀ ਫਿਰੋਜ਼ਪੁਰ ਸੈਕਟਰ ਦੀ ਜ਼ਮੀਨ ਦੀ ਅਦਲਾ ਬਦਲੀ ਹੋ ਚੁੱਕੀ ਹੈ ਤੇ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਫਰਾਕ ਡੈਮ ਲਈ ਜ਼ਮੀਨ ਦੀ ਅਦਲਾ ਬਦਲੀ ਹੋ ਚੁੱਕੀ ਹੈ।

ਹਰਸਿਮਰਤ ਬਾਦਲ ਨੇ ਕਿਹਾ ਕਿ ਮੰਦੇ ਭਾਗਾਂ ਨੂੰ ਪਾਕਿਸਤਾਨ ਸਰਕਾਰ ਤੇ ਉਸ ਵੇਲੇ ਦੀ ਪੰਜਾਬ ਦੀ ਕਾਂਗਰਸ ਸਰਕਾਰ ਨੇ ਇਹ ਤਜਵੀਜ਼ ਰੱਦ ਕਰ ਦਿੱਤੀ ਸੀ। ਉਹਨਾਂ ਦੱਸਿਆ ਕਿ ਸਾਬਕਾ ਮਰਹੂਮ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੇ ਵੀ ਪ੍ਰਸਿੱਧ ਲਾਹੌਰ ਬੱਸ ਫੇਰੀ ਦੌਰਾਨ ਉਹਨਾਂ ਦੇ ਪਾਕਿਸਤਾਨ ਹਮਰੁਤਬਾ ਨਵਾਜ਼ ਸ਼ਰੀਫ ਨਾਲ ਮੀਟਿੰਗ ਦੌਰਾਨ ਵੀ ਇਹ ਮਾਮਲਾ ਉਠਿਆ ਸੀ। ਅਜਿਹਾ ਉਸ ਵੇਲੇ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਪਹਿਲਕਦਮੀ ’ਤੇ ਹੋਇਆ ਸੀ।

ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈਕੇ ਹਰਸਿਮਰਤ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਕੀਤੀ ਇਹ ਅਪੀਲ...

ਹਰਸਿਮਰਤ ਬਾਦਲ ਨੇ ਅਕਾਲੀ ਦਲ ਦੇ ਆਗੂ ਮਰਹੂਮ ਜਥੇਦਾਰ ਕੁਲਦੀਪ ਸਿੰਘ ਵਡਾਲਾ ਦੀ ਕੁਰਬਾਨੀ 'ਤੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਥੇਦਾਰ ਵਡਾਲਾ ਨੇ ਹੀ ਦਹਾਕਿਆਂ ਤੱਕ ਸ੍ਰੀ ਕਰਤਾਰਪੁਰ ਸਾਹਿਬ ਦੇ ਨੇੜੇ ਭਾਰਤ-ਪਾਕਿਸਤਾਨ ਸਰਹੱਦ ’ਤੇ ਰੋਸ ਅਤੇ ਜਾਗਰੂਕਤਾ ਕੈਂਡਲ ਮਾਰਚਾਂ ਦਾ ਆਯੋਜਨ ਕੀਤਾ। ਸਰਦਾਰ ਵਡਾਲਾ ਨੇ ਹੀ ਪਾਕਿਸਤਾਨੀ ਅਧਿਕਾਰੀਆਂ ਵੱਲੋਂ ਕਰਤਾਰਪੁਰ ਸਾਹਿਬ ਇਲਾਕੇ ਦੀ ਸੰਭਾਲ ਨਾ ਕਰਨ ਦਾ ਮਾਮਲਾ ਚੁੱਕਿਆ, ਜਿਸਦੇ ਨਤੀਜੇ ਵਜੋਂ ਪਵਿੱਤਰ ਗੁਰਧਾਮ ਖਾਲੀ ਛੱਡ ਦਿੱਤਾ ਗਿਆ ਤੇ ਇਸਦੀ ਜ਼ਮੀਨ ਰੀਅਲ ਅਸਟੇਟ ਦੇ ਕਾਰੋਬਾਰੀਆਂ ਨੇ ਦੱਬ ਲਈ।

ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਕੀਤੇ ਨਿਰੰਤਰ ਯਤਨਾਂ ਦੀ ਬਦੌਲਤ ਹੀ 1998 'ਚ ਭਾਰਤ ਅਤੇ ਪਾਕਿਸਤਾਨ ਸਰਕਾਰ ਸਿੱਖਾਂ ਦੀ ਇਸ ਮੰਗ ਸਬੰਧੀ ਉਦੋਂ ਸਹਿਮਤ ਹੋਏ, ਜਦੋਂ ਪ੍ਰਕਾਸ਼ ਸਿੰਘ ਬਾਦਲ ਨੇ ਸਫਲਤਾ ਨਾਲ ਤਕਕਾਲੀ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੁੰ ਇਹ ਮਾਮਲਾ ਆਪਣੀ ਮਸ਼ਹੂਰ ਲਾਹੌਰ ਬੱਸ ਯਾਤਰਾ ਦੌਰਾਨ ਆਪਣੇ ਪਾਕਿਸਤਾਨੀ ਹਮਰੁਤਬਾ ਨਵਾਜ਼ ਸ਼ਰੀਫ ਕੋਲ ਚੁੱਕਣ ਲਈ ਮਨਾ ਲਿਆ। ਸਰਦਾਰ ਬਾਦਲ ਦੇ ਯਤਨਾਂ ਨੁੰ ਬੂਰ ਪਿਆ ਤੇ ਸ੍ਰੀ ਵਾਜਪਾਈ ਤੇ ਸ੍ਰੀ ਸ਼ਰੀਫ ਵਿਚਾਲੇ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਆਪਸੀ ਸਹਿਮਤੀ ਹੋਈ।

ਹਰਸਿਮਰਤ ਬਾਦਲ ਨੇ ਚੇਤੇ ਕਰਵਾਇਆ ਕਿ ਕਿਵੇਂ ਅਖੀਰ 'ਚ ਇਤਿਹਾਸਕ ਕਰਤਾਰਪੁਰ ਸਾਹਿਬ ਲਾਂਘਾ ਪੂਰਾ ਕਰਨ ਅਤੇ ਖੋਲ੍ਹਣ ਦੀ ਪਹਿਲਕਦਮੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਹਿੱਸੇ ਆਈ। ਉਹਨਾਂ ਕਿਹਾ ਕਿ ਤੁਹਾਡਾ ਇਹ ਯੋਗਦਾਨ ਸ਼ਾਂਤੀ ਤੇ ਸਮਝ ਦੇ ਪ੍ਰਤੀਕ ਵਜੋਂ ਦੁਨੀਆਂ 'ਚ ਜਾਣਿਆ ਜਾਵੇਗਾ। ਉਹਨਾਂ ਨੇ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਸਮੇਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਤੁਲਨਾ ਬਰਨਿਲ ਦੀ ਕੰਧ ਡੇਗਣ ਨਾਲ ਕਰਨ ਦੀ ਗੱਲ ਵੀ ਚੇਤੇ ਕੀਤੀ। ਉਹਨਾਂ ਕਿਹਾ ਕਿ ਜਰਮਨੀ 'ਚ ਭਾਵੇਂ ਬਰਨਿਲ ਦੀ ਕੰਧ ਢਾਹੀ ਜਾ ਚੁੱਕੀ ਹੈ ਪਰ ਭਾਰਤ ਤੇ ਪਾਕਿਸਤਸਾਨ ਬਾਰਡਰ ’ਤੇ ਸਿੱਖਾਂ ਲਈ ਬਰਨਿਲ ਦੀ ਇਹ ਕੰਧ ਹਾਲੇ ਵੀ ਖੜ੍ਹੀ ਹੈ।

ਉਹਨਾਂ ਨੇ ਪ੍ਰਧਾਨ ਮੰਤਰੀ ਨੂੰ ਕਿਹਾ ਕਿ ਇਸ ਲਈ ਮੈਂ ਆਪ ਨੂੰ ਬੇਨਤੀ ਕਰਦੀ ਹਾਂ ਕਿ ਆਪ ਨਿੱਜੀ ਦਖਲ ਦੇ ਕੇ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁਲ੍ਹਵਾਓ। ਉਨ੍ਹਾਂ ਕਿਹਾ ਕਿ ਕਰਤਾਰਪੁਰ ਸਾਹਿਬ ਜ਼ਮੀਨ ਦੀ ਅਦਲਾ ਬਦਲੀ ਰਾਹੀਂ ਭਾਰਤ 'ਚ ਸ਼ਾਮਲ ਕਰਵਾਉਣ ਦੀ ਤਜਵੀਜ਼ ਪਾਕਿਸਤਾਨ ਨਾਲ ਵਿਚਾਰੋ ਅਤੇ ਨਾਲ ਹੀ ਸਥਾਈ ਸ਼ਾਂਤੀ ਲਾਂਘਾ ਸਥਾਪਿਤ ਕਰਨ ਦੀ ਤਜਵੀਜ਼ ਵੀ ਵਿਚਾਰੋ, ਜਿਸ ਨਾਲ ਪਾਕਿਸਤਾਨ ਵਿਚਲੇ ਸਾਰੇ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਦੁਨੀਆਂ ਭਰ ਦੇ ਖਾਸ ਤੌਰ ’ਤੇ ਭਾਰਤ ਦੇ ਲੋਕ ਕਰ ਸਕਣ।

ਇਹ ਵੀ ਪੜ੍ਹੋ:ਸਿੱਧੂ ਦੇ ਚੰਨੀ ਸਰਕਾਰ ਨਾਲ ਪਏ ਪੇਚੇ ’ਤੇ ਨਵਜੋਤ ਕੌਰ ਸਿੱਧੂ ਦਾ ਵੱਡਾ ਧਮਾਕਾ

ABOUT THE AUTHOR

...view details