ਚੰਡੀਗੜ੍ਹ: ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਨੂੰ ਲੈਕੇ ਸਿਆਸੀ ਮਾਹੌਲ ਗਰਮਾਉਂਦਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਕੇਜਰੀਵਾਲ ’ਤੇ ਖੰਘ ਨੂੰ ਲੈਕੇ ਤੰਜ ਕਸਿਆ ਹੈ। ਨਾਲ ਹੀ ਉਨ੍ਹਾਂ ਦੀ ਦਿੱਲੀ ਵਿੱਚ ਕਾਰਗੁਜਾਰੀ ਉੱਪਰ ਵੀ ਸਵਾਲ ਖੜ੍ਹੇ ਕੀਤੇ ਹਨ।
ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੇ ਆਪਣੇ ਸੋਸ਼ਲ ਖਾਤੇ ਉੱਪਰ ਕੇਜਰੀਵਾਲ ਦੀ ਖੰਘਦਿਆਂ ਦੀ ਤਸਵੀਰ ਸਾਂਝੀ ਕੀਤੀ ਗਈ ਹੈ। ਇਸ ਨੂੰ ਲੈਕੇ ਉਨ੍ਹਾਂ ਅਰਵਿੰਦ ਕੇਜਰੀਵਾਲ ਉੱਪਰ ਸਵਾਲ ਚੁੱਕੇ ਹਨ। ਹਰਸਿਮਰਤ ਨੇ ਕੇਜਰੀਵਾਲ ’ਤੇ ਤੰਜ ਕਸਦਿਆਂ ਕਿਹਾ ਕਿ ਆਪ ਨਾ ਵੱਸੀ ਸਹੁਰੇ, ਲੋਕਾਂ ਨੂੰ ਮੱਤਾਂ ਦੇਵੇ।
ਕੇਜਰੀਵਾਲ ਦੀ ਖੰਘ ’ਤੇ ਹਰਸਿਮਰਤ ਬਾਦਲ ਦਾ ਤੰਜ ਉਨ੍ਹਾਂ ਦਿੱਲੀ ਸਰਕਾਰ ਦੀਆਂ ਸਿਹਤ ਸਹੂਲਤਾਂ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਕੇਜਰੀਵਾਲ ਨੂੰ ਆਪਣੇ ਬਹੁਤ ਮਸ਼ਹੂਰ ਮੁਹੱਲ ਕਲੀਨਿਕਾਂ ਵਿੱਚੋਂ ਇੱਕ ਦਾ ਦੌਰਾ ਕਰਨਾ ਚਾਹੀਦਾ ਹੈ ਜੋ ਕਿ ਪਿਛਲੇ ਪੰਜ ਸਾਲਾਂ ਵਿੱਚ ਆਪਣੀ ਖੰਘ ਦਾ ਇਲਾਜ ਕਰਨ ਵਿੱਚ ਅਸਫਲ ਰਹੇ ਹਨ। ਇਸਦੇ ਨਾਲ ਹੀ ਹਰਸਿਮਰਤ ਬਾਦਲ ਨੇ ਦਾਅਵਾ ਕੀਤਾ ਹੈ ਕਿ ਦਿੱਲੀ ਵਿੱਚ ਕੇਜਰੀਵਾਲ ਦੀ ਸਰਕਾਰ ਦੌਰਾਨ ਸਾਹ ਦੀਆਂ ਬਿਮਾਰੀਆਂ ਵਿੱਚ 30 ਫੀਸਦ ਵਾਧਾ ਹੋਇਆ ਹੈ।
ਜਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ ਪਿਛਲੇ ਦਿਨੀਂ ਪੰਜਾਬ ਦੌਰੇ ’ਤੇ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਨੇ ਭਗਵੰਤ ਮਾਨ ਨੂੰ ਪੰਜਾਬ ਚੋਣਾਂ ਵਿੱਚ ਆਪ ਦਾ ਸੀਐਮ ਚਿਹਰੇ ਦਾ ਐਲਾਨ ਕੀਤਾ ਹੈ। ਇਸ ਮੌਕੇ ਕੇਜਰੀਵਾਲ ਨੂੰ ਖੰਘਦਿਆਂ ਨੂੰ ਵੇਖਿਆ ਗਿਆ ਸੀ। ਹੁਣ ਉਨ੍ਹਾਂ ਦੀ ਇਸ ਖੰਘ ਨੂੰ ਲੈਕੇ ਹਰਸਿਮਰਤ ਬਾਦਲ ਵੱਲੋਂ ਦਿੱਲੀ ਸਰਕਾਰ ਦੀਆਂ ਸਿਹਤ ਸਹੂਲਤਾਂ ਤੇ ਸਵਾਲ ਖੜ੍ਹੇ ਕੀਤੇੇ ਹਨ।
ਇਹ ਵੀ ਪੜ੍ਹੋ:'ਆਪ' ਨੇ ਧੂਰੀ ਹਲਕੇ ਤੋਂ ਭਗਵੰਤ ਮਾਨ ਨੂੰ ਚੋਣ ਮੈਦਾਨ 'ਚ ਉਤਾਰਿਆ