ਨਵੀਂ ਦਿੱਲੀ:ਖੇਤੀ ਕਾਨੂੰਨਾਂ ਖਿਲਾਫ਼ ਸਾਬਕਾ ਕੇਂਦਰੀ ਮੰਤਰੀ ਅਤੇ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ(Harsimrat Badal ) ਦੇ ਵੱਲੋਂ ਕੇਂਦਰ ਸਰਕਾਰ ਨੂੰ ਨਿਸ਼ਾਨੇ ‘ਤੇ ਲਿਆ ਗਿਆ ਹੈ। ਹਰਸਿਮਰਤ ਬਾਦਲ ਨੇ ਕੇਂਦਰ ਉੱਪਰ ਵਰ੍ਹਦਿਆਂ ਕਿਹਾ ਹੈ ਕਿਹਾ ਕਿ ਦੇਸ਼ ਦੀ ਸਾਂਸਦ ਦੇ ਵਿੱਚ ਕਿਸਾਨੀ ਮੁੱਦੇ ‘ਤੇ ਚਰਚਾ ਨਹੀਂ ਕੀਤੀ ਜਾ ਰਹੀ। ਉਨ੍ਹਾਂ ਲੋਕ ਸਭਾ ਦੇ ਵਿੱਚ ਕਿਸਾਨੀ ਮੁੱਦਿਆਂ ਉੱਪਰ ਚਰਚਾ ਕਰਨ ਦੀ ਮੰਗ ਕੀਤੀ ਹੈ।
ਇਸ ਦੌਰਾਨ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਖੇਤੀ ਕਾਨੂੰਨਾਂ (Agricultural laws) ਖਿਲਾਫ਼ ਦਿੱਲੀ ਦੀਆਂ ਬਰੂਹਾਂ ‘ਤੇ ਕਿਸਾਨਾਂ ਦੇ ਵੱਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ ਪਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰ ਰਹੀ ਹੈੈ। ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ਦੌਰਾਨ ਕਿਸਾਨਾਂ ਦੀਆਂ ਲਗਾਤਾਰ ਜਾਨਾਂ ਵੀ ਜਾ ਰਹੀਆਂ ਹਨ ਪਰ ਫਿਰ ਵੀ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਲੈਕੇ ਗੰਭੀਰ ਨਹੀਂ ਹੋ ਰਹੀ ਹੈ।